Friday, April 26, 2024

ਵਾਹਿਗੁਰੂ

spot_img
spot_img

ਫਗਵਾੜਾ ਖੰਡ ਮਿੱਲ ਹਰ ਹਾਲ ਵਿਚ ਚਲਾਈ ਜਾਵੇਗੀ, ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਗਸਤ, 2022:
ਪੰਜਾਬ ਸਰਕਾਰ ਵਲੋਂ ਫਗਵਾੜਾ ਖੰਡ ਮਿੱਲ ਹਲ ਹਾਲਤ ਵਿਚ ਚਲਾਈ ਜਾਵੇਗੀ ਅਤੇ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇੱਥੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਖੰਡ ਮਿੱਲ ਦੇ ਮਸਲੇ ਦਾ ਹੱਲ ਕੱਢਣ ਲਈ ਕਿਸਾਨਾਂ ਦੇ ਵਫਦ ਨਾਲ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਇਸ ਸੀਜਨ ਦੌਰਾਨ ਫਗਵਾੜਾ ਖੰਡ ਮਿੱਲ ਚਲਾਉਣ ਲਈ ਵੱਖ ਵੱਖ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਸੁਹਿਰਦ ਹੈ ਅਤੇ ਸੂਬੇ ਦੀ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਠੋਸ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ।ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫਗਵਾੜਾ ਖੰਡ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਦਿਵਾਉਣ ਲਈ ਪੂਰੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਖੰਡ ਮਿੱਲ ਮਾਲਕਾਂ, ਬੈਂਕਾ ਅਤੇ ਹੋਰ ਕਾਨੂੰਨੀ ਪਹਿਲੂਆਂ ਨੂੰ ਪੂਰੀ ਤਰਾਂ ਵਿਚਾਰ ਕੇ ਜਲਦ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਫਗਵਾੜਾ ਖੰਡ ਮਿੱਲ ਚਲਾਉਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਗਵਾੜਾ ਖੰਡ ਮਿੱਲ ਬੰਦ ਨਹੀਂ ਹੋਣ ਦਿੱਤੀ ਜਾਵੇਗੀ, ਇਸ ਨੂੰ ਚਲਾਉਣ ਲਈ ਕਈ ਪ੍ਰਾਈਵੇਟ ਫਰਮਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਇਸ ਮਿੱਲ ਨੂੰ ਚਲਾਵੇਗੀ, ਪਰ ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਧਰਨਾ ਖਤਮ ਕਰਕੇ ਘਰਾਂ ਨੂੰ ਜਾਣ ਕਿਉਂਕਿ ਸਰਕਾਰ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।

ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਸੀਨੀਅਰ ਉਪ ਪ੍ਰਧਾਨ ਕ੍ਰਿਪਾਲ ਸਿੰਘ, ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਪਾਲ ਸਿੰਘ ਮੂਸਾਪੁਰ ਅਤੇ ਜਲੰਧਰ ਤੋਂ ਕਿਸਾਨ ਆਗੂ ਹਰਪ੍ਰੀਤ ਸਿੰਘ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...