Thursday, April 18, 2024

ਵਾਹਿਗੁਰੂ

spot_img
spot_img

ਫਤਹਿਗੜ੍ਹ ਸਾਹਿਬ ਦੇ ਪੁਰਾਣੇ ਵਰਕਰ ਰਣਦੀਪ ਸੋਢੀ ਨੂੰ ਮਿਲਣ ਪਹੁੰਚੇ ‘ਆਪ’ ਪ੍ਰਭਾਰੀ ਜਰਨੈਲ ਸਿੰਘ

- Advertisement -

ਯੈੱਸ ਪੰਜਾਬ
ਫਤਹਿਗੜ੍ਹ ਸਾਹਿਬ, 23 ਜੂਨ, 2021 –
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਅੱਜ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਰਣਦੀਪ ਸਿੰਘ ਸੋਢੀ ਨੂੰ ਮਿਲਣ ਫਤਹਿਗਡ੍ਹ ਸਾਹਿਬ ਪਹੁੰਚੇ। ਰਣਦੀਪ ਸਿੰਘ ਸੋਢੀ ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰ ਹਨ ਅਤੇ ਉਨ੍ਹਾਂ ਨੇ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਪਾਰਟੀ ਲਈ ਦਿਨ ਰਾਤ ਕਾਰਜ ਕੀਤਾ ਸੀ।

ਉਸ ਪਿੱਛੋਂ ਉਨ੍ਹਾਂ ਦਾ ਜੁੱਤਿਆਂ ਦਾ ਵਪਾਰ ਖਰਾਬ ਹੋਣ ਕਾਰਨ ਮਾਲੀ ਹਾਲਤ ਠੀਕ ਨਾ ਰਹੀ ਜਿਸ ਕਾਰਨ ਅੱਜ ਕੱਲ੍ਹ ਉਹ ਸਰਦਾਰ ਜੀ ਫਾਸਟ ਫੂਡ ਨਾਮ ਦਾ ਠੇਲਾ ਲਗਾ ਰਹੇ ਹਨ। ਇਸ ਮੌਕੇ ਰਣਦੀਪ ਸਿੰਘ ਸੋਢੀ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਸੇਵਾਵਾਂ ਪਾਰਟੀ ਨੂੰ ਦੇਣ ਦਾ ਪ੍ਰਣ ਲਿਆ ਗਿਆ।

ਇਸ ਮੌਕੇ ਬੋਲਦਿਆਂ ਜਰਨੈਲ ਸਿੰਘ ਨੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੁਰਾਣੇ ਵਾਲੰਟੀਅਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਇਸ ਲਈ ਪਾਰਟੀ ਹਮੇਸ਼ਾਂ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਉਨ੍ਹਾਂ ਨਾਲ ਖੜ੍ਹਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਮੀਡੀਆ ਦੇ ਰਾਹੀਂ।

ਉਨ੍ਹਾਂ ਨੂੰ ਪਤਾ ਲੱਗਿਆ ਕਿ ਪਾਰਟੀ ਦੇ ਪੁਰਾਣੇ ਆਗੂ ਰਣਦੀਪ ਸੋਢੀ ਮਾੜੇ ਵਿੱਤੀ ਹਾਲਤਾ ਵਿੱਚੋਂ ਲੰਘ ਰਹੇ ਹਨ ਅਤੇ ਹੁਣ ਪਹਿਲਾਂ ਵਾਂਗ ਆਮ ਆਦਮੀ ਪਾਰਟੀ ਲਈ ਸਮਾਂ ਨਹੀਂ ਕੱਢ ਪਾ ਰਹੇ ਤਾਂ ਉਹ ਸੋਢੀ ਨੂੰ ਮਿਲਣ ਲਈ ਪਹੁੰਚੇ ਹਨ। ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਜੂਦ ਹੀ ਆਮ ਲੋਕਾਂ ਦਾ ਇਕੱਠੇ ਹੋ ਕੇ ਸੰਘਰਸ਼ ਕਰਨਾ ਹੈ ਅਤੇ ਇਸ ਵਿਚ ਹਰ ਵਿਅਕਤੀ ਇਕੋ ਜਿੰਨਾ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ਤੇ ਲਿਆਉਣ ਲਈ ਅਜਿਹੇ ਵਰਕਰਾਂ ਦਾ ਸਾਥ ਅਤਿ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਜੋ ਕਿਸੇ ਨਾ ਕਿਸੇ ਗੱਲ ਤੋਂ ਪਾਰਟੀ ਤੋਂ ਨਾਰਾਜ਼ ਹੋ ਗਏ ਸਨ ਇਕ ਵਾਰ ਫਿਰ ਪਾਰਟੀ ਵਿਚ ਕਰ ਰਹੇ ਹਨ ਜਿਸ ਤੋਂ ਸਿੱਧ ਹੁੰਦਾ ਹੈ ਕਿ ਆਮ ਲੋਕਾਂ ਦੀ ਇੱਕੋ ਇਕ ਉਮੀਦ ਆਮ ਆਦਮੀ ਪਾਰਟੀ ਹੈ।

ਮੌਜੂਦਾ ਕੈਪਟਨ ਸਰਕਾਰ ਉੱਤੇ ਵਰ੍ਹਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪਿਛਲੇ ਪੰਜਾਂ ਸਾਲਾਂ ਵਿਚ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ ਅਤੇ ਸਾਲ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੇ ਸਹਿਯੋਗ ਨਾਲ ਮੁੱਦਿਆਂ ਨੂੰ ਚੁੱਕੇਗੀ ਅਤੇ ਇਕ ਨਵੇਂ ਪੰਜਾਬ ਦੀ ਸਿਰਜਣਾ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਰ ਛੋਟੇ ਵੱਡੇ ਵਰਕਰ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਸਭ ਨੂੰ ਨਾਲ ਲੈ ਕੇ ਚੱਲੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...