Thursday, March 28, 2024

ਵਾਹਿਗੁਰੂ

spot_img
spot_img

ਫ਼ਰੀਦਕੋਟ ਹਲਕੇ ਦੇ 5893 ਬੇਜ਼ਮੀਨੇ ਖੇਤ ਮਜ਼ਦੂਰਾਂ ਦੇ ਕਰਜ਼ੇ ਮਾਫ ਹੋਏ: ਕੁਸ਼ਲਦੀਪ ਸਿੰਘ ਢਿੱਲੋਂ

- Advertisement -

ਯੈੱਸ ਪੰਜਾਬ
ਫਰੀਦਕੋਟ, 18 ਅਕਤੂਬਰ, 2021 –
ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਉਪਰੰਤ ਬੇਜ਼ਮੀਨੇ ਖੇਤ ਮਜ਼ਦੂਰਾਂ ਦੇ ਸਹਿਕਾਰੀ ਸਭਾਵਾਂ ਤੋਂ ਲਏ ਕਰਜ਼ੇ ਮਾਫ਼ ਕਰਨਾ ਵੱਡਾ ਤੇ ਗ਼ਰੀਬ ਵਰਗ ਨੂੰ ਰਾਹਤ ਦੇਣ ਵਾਲਾ ਫ਼ੈਸਲਾ ਹੈ। ਜਿਸ ਦਾ ਲਾਭ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ 5893 ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਮਿਲੇਗਾ। ਇਹ ਪ੍ਰਗਟਾਵਾ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਪਿੰਡ ਪਿੱਪਲੀ, ਮੱਲੇਵਾਲਾ, ਹਸਨ ਭੱਟੀ ਤੇ ਕਾਬਲ ਵਾਲਾ ਆਦਿ ਵਿਖੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਰਾਹਤ ਦੇ ਚੈੱਕ ਤਕਸੀਮ ਕਰਨ ਮੌਕੇ ਕੀਤਾ ।

ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਤੇ ਗ਼ਰੀਬ ਵਰਗ ਲਈ ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ, ਪਾਣੀ ਦੇ ਬਿੱਲ ਮਾਫ ਕਰਨੇ ਅਤੇ ਲਾਲ ਡੋਰੇ ਅੰਦਰ ਆਉਣ ਵਾਲੇ ਲੋਕਾਂ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਜ਼ਮੀਨ ਦੇ ਮਾਲਕੀ ਹੱਕ ਦੇਣ ਇਤਿਹਾਸਿਕ ਫ਼ੈਸਲੇ ਹਨ। ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ 5893 ਗ਼ਰੀਬ ਤੇ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ 22 ਕਰੋੜ 27 ਲੱਖ ਤੋਂ ਜ਼ਿਆਦਾ ਸਹਿਕਾਰੀ ਸਭਾਵਾਂ ਦੇ ਕਰਜ਼ੇ ਮੁਆਫ ਕਰ ਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ।ਉਨ੍ਹਾਂ ਦੱਸਿਆ ਕਿ ਅੱਜ ਇਸ ਸਕੀਮ ਤਹਿਤ ਹੀ ਪਿੰਡ ਪਿੱਪਲੀ ਦੇ 182, ਮੱਲੇਵਾਲਾ ਦੇ 11, ਹਸਨ ਪੱਟੀ ਦੇ 105 ਤੇ ਕਾਬਲਵਾਲਾ ਦੇ 62 ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਕਰਜ਼ਾ ਰਾਹਤ ਦੇ ਚੈੱਕ ਅੱਜ ਤਕਸੀਮ ਕੀਤੇ ਗਏ ਹਨ ।

ਉਨ੍ਹਾਂ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਕੀਮ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਚਾਹੀਦਾ ਹੈ।

ਇਸ ਮੌਕੇ ਕੁਲਦੀਪ ਸਿੰਘ ਡੀ.ਆਰ, ਸੁਖਜੀਤ ਸਿੰਘ ਬਰਾੜ ਏ.ਆਰ,ਲਖਵਿੰਦਰ ਸਿੰਘ ਡੀ.ਐਮ ਮੋਗਾ, ਕਾਂਗਰਸੀ ਆਗੂ ਸ੍ਰੀ ਨਵਦੀਪ ਸਿੰਘ ਬੱਬੂ ਬਰਾੜ, ਸ੍ਰੀ ਰਣਜੀਤ ਸਿੰਘ ਭੋਲੂਵਾਲਾ , ਸ੍ਰੀ ਗਿੰਦਰਜੀਤ ਸਿੰਘ ਸੇਖੋਂ ਚੇਅਰਮੈਨ, ਸ੍ਰੀ ਜਗਜੀਵਨ ਸਿੰਘ ਹਰਦਿਆਲੇਆਣਾ, ਸ੍ਰੀ ਮਹਿੰਦਰਜੀਤ ਸਿੰਘ ਸਰਪੰਚ ਪਿਪਲੀ, ਸ੍ਰੀ ਇਕਬਾਲ ਸਿੰਘ ਸਰਪੰਚ ਨਵੀਂ ਪਿਪਲੀ ਅਤੇ ਸ੍ਰੀ ਕਰਮਜੀਤ ਟਹਿਣਾ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...