Friday, May 10, 2024

ਵਾਹਿਗੁਰੂ

spot_img
spot_img

ਫ਼ਸਲੀ ਵਿਭਿੰਨਤਾ ਨਾਲ 477 ਕਰੋੜ ਰੁਪਏ ਦੀ ਬਿਜਲੀ ਅਤੇ 5 ਬੀਸੀਐਮ ਭੂਮੀਗਤ ਪਾਣੀ ਦੀ ਹੋਈ ਬੱਚਤ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਅਪ੍ਰੈਲ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸਲਾਹ ‘ਤੇ ਅਮਲ ਕਰਨ ਅਤੇ ਪਿਛਲੇ ਸੀਜ਼ਨ ‘ਚ ਪੂਸਾ-44 ਕਿਸਮ ਦੇ ਝੋਨੇ ਦੀ ਕਾਸ਼ਤ ਨਾ ਕਰਨ ਲਈ ਪੰਜਾਬ ਦੇ ਕਿਸਾਨਾਂ ਦਾ ਧੰਨਵਾਦ ਕੀਤਾ।

ਇੱਕ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਸਾਡੀ ਖੇਤੀ ਨੂੰ ਬਚਾਉਣ ਅਤੇ ਇਸ ਨੂੰ ਦੁਬਾਰਾ ਲਾਹੇਵੰਦ ਧੰਦਾ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਲੋੜੀਂਦੀ ਬਿਜਲੀ ਮਿਲਣੀ ਚਾਹੀਦੀ ਹੈ। ਮੰਡੀਆਂ ਵਿੱਚ ਖ਼ਰੀਦ, ਲਿਫ਼ਟਿੰਗ ਅਤੇ ਢੋਆ-ਢੁਆਈ ਦੀਆਂ ਤਿਆਰੀਆਂ ਵੀ ਸ਼ਾਨਦਾਰ ਚੱਲ ਰਹਿਆਂ ਹਨ। ਅਸੀਂ ਹਰ ਸੀਜ਼ਨ ਦੌਰਾਨ ਉਚਿੱਤ ਯੋਜਨਾਬੰਦੀ ਤਿਆਰੀ ਅਤੇ ਉਸ ਦਾ ਐਗਜ਼ੀਕਿਊਸ਼ਨ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਝੋਨੇ ਦੇ ਪਿਛਲੇ ਸੀਜ਼ਨ ਤੋਂ ਪਹਿਲਾਂ ਉਨ੍ਹਾਂ ਕਿਸਾਨਾਂ ਨੂੰ ਪੂਸਾ-44 ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ ਸੀ ਜਿਸ ਨੂੰ ਤਿਆਰ ਹੋਣ ਵਿੱਚ 150 ਤੋਂ ਵੱਧ ਦਿਨ ਲੱਗ ਜਾਂਦੇ ਹਨ।

ਉਨ੍ਹਾਂ ਦੀ ਇੱਕ ਬੇਨਤੀ ਤੋਂ ਬਾਅਦ, ਪੂਸਾ-44 ਅਧੀਨ ਰਕਬਾ 50% ਘਟ ਗਿਆ ਸੀ। ਪੂਸਾ-44 ਦੀ ਬਜਾਏ ਸਾਡੇ ਕਿਸਾਨਾਂ ਨੇ PR-126, PR-127, PR-128, PR-129 ਅਤੇ PR-130 ਬੀਜੇ ਜਿਨ੍ਹਾਂ ਨੂੰ ਤਿਆਰ ਹੋਣ ਵਿੱਚ ਸਿਰਫ਼ 90 ਦਿਨ ਲੱਗਦੇ ਹਨ, ਜੋ ਕਿ P”S1-44 ਨਾਲੋਂ 60 ਦਿਨ ਘੱਟ ਹਨ। ਪੂਸਾ-44 ਅਧੀਨ ਰਕਬਾ ਘੱਟ ਹੋਣ ਕਾਰਨ 477 ਕਰੋੜ ਰੁਪਏ ਦੀ ਬਿਜਲੀ ਦੀ ਬੱਚਤ ਹੋਈ ਅਤੇ ਇਸ ਨਾਲ 5 ਅਰਬ ਕਿਊਸਿਕ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋਈ।

ਮਾਨ ਨੇ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਬਚਨਾਂ ‘ਪਵਨ ਗੁਰੂ ਪਾਣੀ ਪਿਤਾ’ ‘ਤੇ ਚੱਲ ਰਹੇ ਹਾਂ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦੇ ਇਸ ਰਾਹ ‘ਤੇ ਕਿਸਾਨਾਂ ਦਾ ਸਹਿਯੋਗ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ ਕਿਸਾਨਾਂ ਨੇ ਉਨ੍ਹਾਂ ਦੀ ਇਕ ਸਧਾਰਨ ਜਿਹੀ ਸਲਾਹ ‘ਤੇ ਅਮਲ ਕੀਤਾ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਅਜਿਹਾ ਫੈਸਲਾ ਨਹੀਂ ਲੈਣਗੇ ਜਿਸ ਨਾਲ ਪੰਜਾਬ, ਪੰਜਾਬੀਆਂ ਅਤੇ ਸਾਡੇ ਸਰੋਤਾਂ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪੰਜਾਬ ਦੀ ਬਿਹਤਰੀ ਲਈ ਫ਼ੈਸਲੇ ਲੈਣਗੇ।

ਮਾਨ ਨੇ ਕਿਹਾ ਕਿ ਉਹ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇੱਕ ਵਾਰ ਫਿਰ ਕਿਸਾਨਾਂ ਨੂੰ ਬੇਨਤੀ ਕਰਦੇ ਹਨ ਕਿ ਉਹ ਪੂਸਾ-44 ਦੀ ਬਿਜਾਈ ਬਿਲਕੁਲ ਨਾ ਕਰਨ। ਇਸ ਨਾਲ ਬਿਜਲੀ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਪੀ.ਆਰ.-126 ਤੋਂ 130 ਅਤੇ ਬਾਸਮਤੀ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ।

ਉਨ੍ਹਾਂ ਕਿਹਾ ਕਿ ਬਾਸਮਤੀ ਚੌਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਵੀ ਵਧੀਆ ਮੁੱਲ ਮਿਲਦਾ ਹੈ। ਮਾਨ ਨੇ ਕਿਹਾ ਕਿ ਪੂਸਾ-44 ਹੋਰ ਕਿਸਮਾਂ ਨਾਲੋਂ ਵੀ ਜ਼ਿਆਦਾ ਪਰਾਲੀ ਪੈਦਾ ਕਰਦੀ ਹੈ, ਇਸ ਲਈ ਹਵਾ ਅਤੇ ਪਾਣੀ ਦੀ ਬੱਚਤ ਕਰਨ ਲਈ ਇਸ ਕਿਸਮ ਨੂੰ ਛੱਡ ਦਿਓ।

ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਆਮ ਲੋਕਾਂ ਅਤੇ ਕਿਸਾਨਾਂ ਦੀ ਸਰਕਾਰ ਹੈ। ਸਾਰੇ ਫ਼ੈਸਲੇ ਲੋਕਾਂ ਦੇ ਮੁਤਾਬਿਕ ਨਾਲ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਹੋਰ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕਰਨ ਲਈ ਕਿਸਾਨ ਮਿਲਣੀਆਂ ਕਰਨਗੇ। ਮਾਨ ਨੇ ਉਨ੍ਹਾਂ ਦੇ ਫ਼ੈਸਲੇ ਦਾ ਸਮਰਥਨ ਕਰਨ ਅਤੇ ਸਾਡੀ ਹਵਾ ਅਤੇ ਪਾਣੀ ਨੂੰ ਬਚਾਉਣ ਲਈ ਆਪਣਾ ਯੋਗਦਾਨ ਪਾਉਣ ਲਈ ਕਿਸਾਨਾਂ ਦਾ ਧੰਨਵਾਦ ਕੀਤਾ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,135FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...