Thursday, April 25, 2024

ਵਾਹਿਗੁਰੂ

spot_img
spot_img

ਫਾਸ਼ੀ ਹਮਲੇ ਵਿਰੋਧੀ ਫਰੰਟ ਵੱਲੋਂ ਐਮਰਜੈਂਸੀ ਵਿਰੋਧੀ ਕਾਲਾ ਦਿਵਸ ਮਨਾਇਆ, ਪੂਰੇ ਪੰਜਾਬ ਅੰਦਰ ਰੈਲੀਆਂ ਕਰਨ ਉਪਰੰਤ ਸ਼ਹਿਰਾਂ ਵਿੱਚ ਕੀਤੇ ਰੋਸ ਮਾਰਚ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ)
ਫਾਸ਼ੀ ਹਮਲੇ ਵਿਰੋਧੀ ਫਰੰਟ ਪੰਜਾਬ ਵੱਲੋਂ 26 ਜੂਨ ਐਮਰਜੈਂਸੀ ਵਿਰੋਧੀ ਕਾਲਾ ਮਨਾਉਂਦਿਆਂ ਪੂਰੇ ਪੰਜਾਬ ਅੰਦਰ ਥਾਂ-ਥਾਂ ਰੈਲੀਆਂ ਕਰਨ ਉਪਰੰਤ ਸ਼ਹਿਰਾਂ ਵਿੱਚ ਰੋਸ ਮਾਰਚ ਕੀਤੇ ਗਏ। ਇਸ ਸਮੇਂ ਬੁਲਾਰੇ ਆਗੂਆਂ ਕੰਵਲਜੀਤ ਖੰਨਾ, ਅਜਮੇਰ ਸਿੰਘ, ਸੁਖਦਰਸ਼ਨ ਨੱਤ, ਪਰਗਟ ਸਿੰਘ ਜਾਮਾਰਾਏ, ਬੰਤ ਸਿੰਘ ਬਰਾੜ, ਕਿਰਨਜੀਤ ਸਿੰਘ ਸੇਖੋਂ ਆਦਿ ਆਗੂਆਂ ਨੇ ਕਿਹਾ ਕਿ 26 ਜੂਨ 1975 ਦੇ ਦਿਨ ਇੰਦਰਾ ਗਾਂਧੀ ਵੱਲੋਂ ਐਮਰਜੈਂਸੀ ਲਗਾਕੇ ਸਾਰੇ ਮਨੁੱਖੀ ਹੱਕਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਸੀ।

ਅੱਜ ਦੀ ਮੋਦੀ ਹਕੂਮਤ ਵੱਲੋਂ ਅਣ ਐਲਾਨੀ ਐਮਰਜੈਂਸੀ ਦੇ ਕਾਲੇ ਦਿਨ ਤੇ ਭਾਜਪਾ-ਆਰ ਐਸ ਐਸ ਦੀ ਫਿਰਕੂ ਫਾਸ਼ੀ ਹਨੇਰੀ ਖਿਲਾਫ ਪੂਰੇ ਪੰਜਾਬ ਵਿੱਚ 50 ਤੋਂ ਵੱਧ ਥਾਵਾਂ’ਤਥਾਵਾਂ (ਬਰਨਾਲਾ, ਜਗਰਾਉਂ, ਲੁਧਿਆਣਾ, ਭੁੱਚੋਮੰਡੀ, ਨਵਾਂਸ਼ਹਿਰ, ਪਟਿਆਲਾ, ਗਰਦਾਸਪੁਰ, ਅੰਮੑਿਤਸਰ, ਮੋਗਾ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਅਜਨਾਲਾ, ਜਲੰਧਰ, ਕਪੂਰਥਲਾ, ਸੰਗਰੂਰ ਆਦਿ) ਥਾਂ-ਥਾਂ ਵਿੱਚ ਰੈਲੀਆਂ ਕਰਨ ਉਪਰੰਤ ਸ਼ਹਿਰਾਂ ਵਿੱਚ ਮਾਰਚ ਕੀਤੇ ਗਏ।

ਫਰੰਟ ਦੇ ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਮੁਲਕ ਦੀ ਸਭ ਤੋਂ ਵੱਡੀ ਧਾਰਮਿਕ ਘੱਟ ਗਿਣਤੀ ਮੁਸਲਿਮ ਤਬਕੇ ਨੂੰ ਦਹਿਸ਼ਤਜਦਾ ਕਰਨ ਲਈ ਬੁਲਡੋਜ਼ਰ ਮੁਹਿੰਮ ਚਲਾਕੇ ਬੇਗਾਨੇ ਹੋਣ ਦਾ ਅਹਿਸਾਸ ਕਰਵਾ ਰਹੀ ਹੈ। ਨਾਲ ਹੀ ਮੋਦੀ ਹਕੂਮਤ ਨਿੱਜੀਕਰਨ,ਉਦਾਰੀਕਰਨ,ਸੰਸਾਰੀਕਰਨ ਦੀ ਨੀਤੀ ਰਾਹੀਂ ਹੋਰਨਾਂ ਸਰਕਾਰੀ ਅਦਾਰਿਆਂ ਤੋਂ ਬਾਅਦ ਹੁਣ ਫੌਜ ਵਿੱਚ ਵੀ ਅਗਨੀਪਥ ਸਕੀਮ ਰਾਹੀਂ ਚਾਰ ਸਾਲਾ ਠੇਕਾ ਭਰਤੀ ਲਾਗੂ ਕਰ ਰਹੀ ਹੈ।

ਇਸ ਨਾਲ ਮੋਦੀ ਹਕੂਮਤ ਆਪਣਾ ਸਿਆਸੀ ਏਜੰਡਾ (ਆਰਐੱਸਐੱਸ ਲਈ ਫੌਜ ਤਿਆਰ ਕਰਨ) ਵੀ ਲਾਗੂ ਕਰਨਾ ਚਾਹੁੰਦੀ ਹੈ। ਗੁਜਰਾਤ ਦੰਗਿਆਂ ਵਿੱਚ ਮਾਰੇ ਗਏ ਮੁਸਲਿਮ ਤਬਕੇ ਦੇ ਲੋਕਾਂ ਖਾਸ ਕਰ ਇਨ੍ਹਾਂ ਦੰਗਿਆਂ ਵਿੱਚ ਮਾਰੇ ਗਏ ਅਹਿਸਾਨ ਜਾਫ਼ਰੀ ਦੇ ਕੇਸ ਦੀ ਉਸ ਦੀ ਪਤਨੀ ਜਕੀਆ ਜਾਫ਼ਰੀ ਦੇ ਕੇਸ ਦੀ ਪੈਰਵਾਈ ਕਰਨ ਵਾਲੀ ਆਗੂ ਤੀਸਤਾ ਸੀਤਲਵਾੜ ਨੂੰ ਅਹਿਮਦਾਬਾਦ ਪੁਲਿਸ ਵੱਲੋਂ ਗੑਿਫਤਾਰ ਕਰਨ, ਆਲ ਇੰਡੀਆ ਕਿਸਾਨ ਮਜਦੂਰ ਸਭਾ ਅਤੇ ਐਸਕੇਐਮ ਦੇ ਆਗੂ ਅਸ਼ੀਸ਼ ਮਿੱਤਲ ਸਮੇਤ 500 ਹੋਰ ਕਾਰਕੁਨਾਂ ਉੱਪਰ ਅਲਾਹਾਬਾਦ ਪੁਲਿਸ ਵੱਲੋਂ ਕੇਸ ਦਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੇਸ ਰੱਦ ਕਰਨ ਅਤੇ ਤੀਸਤਾ ਸੀਤਲਵਾੜ ਨੂੰ ਬਿਨੵਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ।

ਬੁਲਾਰਿਆਂ ਨੇ ਸਭਨਾਂ ਇਨਕਲਾਬੀ ਜਮਹੂਰੀ ਜਨਤਕ ਇਨਸਾਫ਼ਪਸੰਦ ਤਾਕਤਾਂ ਨੂੰ ਮੋਦੀ ਹਕੂਮਤ ਦੇ ਇਨ੍ਹਾਂ ਜਾਬਰ ਫਾਸ਼ੀ ਹੱਲਿਆਂ ਖਿਲਾਫ਼ ਲਗਾਤਾਰ ਆਵਾਜ਼ ਉਠਾਉਣ ਦਾ ਸੱਦਾ ਦਿੱਤਾ।

ਇਸ ਸਮੇਂ ਵੱਖ-ਵੱਖ ਥਾਵਾਂ’ਤੇ ਹੋਏ ਸਮਾਗਮਾਂ ਨੂੰ ਨਰਾਇਣ ਦੱਤ, ਰਾਜਵਿੰਦਰ ਸਿੰਘ ਰਾਣਾ, ਕੁਲਵਿੰਦਰ ਵੜੈਚ, ਪੑਿਥੀ ਸਿੰਘ ਮਾੜੀਮੇਘਾ, ਮੰਗਤ ਰਾਮ ਲੌਂਗੋਵਾਲ, ਜੈਪਾਲ ਸਿੰਘ ਨੇ ਵੀ ਸੰਬੋਧਨ ਕਰਦਿਆਂ ਜੇਲੵਾਂ ਵਿੱਚ ਤਿੰਨ ਸਾਲ ਤੋਂ ਵੀ ਵੱਧ ਸਮੇਂ ਤੋਂ ਬੰਦ ਕੀਤੇ ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ, ਵਕੀਲਾਂ, ਲੇਖਕਾਂ ਨੂੰ ਰਿਹਾਅ ਕਰਨ ਦੀ ਜੋਰਦਾਰ ਮੰਗ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...