Friday, March 29, 2024

ਵਾਹਿਗੁਰੂ

spot_img
spot_img

ਫਾਜ਼ਿਲਕਾ ਪ੍ਰਸ਼ਾਸ਼ਨ ਦੀ ਨਵੀਂ ਪਹਿਲ: ਵੈਕਸੀਨ ਲਗਵਾਓ, ਇਨਾਮ ਪਾਓ

- Advertisement -

ਯੈੱਸ ਪੰਜਾਬ
ਫਾਜਿ਼ਲਕਾ, 5 ਦਸੰਬਰ, 2021:
ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ ਹਿੱਤ ਇਕ ਨਵੀਂ ਪਹਿਲ ਕਦਮੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਹੈ ਕਿ ਆਉਣ ਵਾਲੇ ਹਫਤੇ ਦੌਰਾਨ ਜ਼ੋ ਵੀ ਕੋਵਿਡ ਵੈਕਸੀਨ ਦਾ ਪਹਿਲੀ ਜਾਂ ਦੂਜੀ ਡੋਜ਼ ਲਗਵਾਉਣਗੇ ਉਨ੍ਹਾਂ ਵਿਚੋਂ ਲੱਕੀ ਡ੍ਰਾਅ ਨਾਲ ਚੋਣ ਕਰਕੇ ਭਾਗਸਾ਼ਲੀ ਲੋਕਾਂ ਨੂੰ ਟੀਵੀ, ਫਰਿੱਜ, ਵਾਸਿੰਗ ਮਸ਼ੀਨ ਤੇ ਸਮਾਰਟ ਫੋਨ ਇਨਾਮ ਵਿਚ ਦਿੱਤੇ ਜਾਣਗੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਇਸ ਸਬੰਧੀ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਕੋਵਿਡ ਦੇ ਖਤਰੇ ਨੂੰ ਦੂਰ ਰੱਖਣ ਲਈ ਵੈਕਸੀਨ ਹੀ ਇਕ ਕਾਰਗਾਰ ਹਥਿਆਰ ਹੈ। ਉਨ੍ਹਾਂ ਨੇ ਕਿਹਾ ਕਿ 18 ਸਾਲ ਤੋਂ ਵੱਡੀ ਉਮਰ ਦੇ ਲੋਕਾਂ ਨੂੰ ਸਰਕਾਰ ਵੱਲੋਂ ਵੈਕਸੀਨ ਮੁਫ਼ਤ ਲਗਾਈ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਤੇ ਹਰ ਰੋਜ਼ ਇਹ ਵੈਕਸੀਨ ਲਗਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਸ ਤਰਾਂ ਦੁਨੀਆਂ ਤੇ ਕੋਵਿਡ ਦੇ ਨਵੇਂ ਨਵੇਂ ਵੇਰੀਏਂਟ ਆ ਰਹੇ ਹਨ ਅਤੇ ਓਮੀਕ੍ਰਾਨ ਨਾਂਅ ਦੇ ਨਵੇਂ ਵੇਰੀਏਂਟ ਦਾ ਖਤਰਾ ਵੱਧ ਰਿਹਾ ਹੈ ਇਸ ਲਈ ਜਰੂਰੀ ਹੈ ਕਿ ਹਰ ਇਕ ਨਾਗਰਿਕ ਜਲਦ ਤੋਂ ਜਲਦ ਆਪਣੀਆਂ ਕੋਵਿਡ ਵੈਕਸੀਨ ਦੀਆਂ ਦੋਨੋਂ ਖੁਰਾਕਾਂ ਲਗਵਾ ਲਵੇ ਤਾਂ ਜ਼ੋ ਸਾਨੂੰ ਮੁੜ ਉਹ ਦੌਰ ਨਾ ਵੇਖਣਾ ਪਵੇ ਜ਼ੋ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਝੱਲਣਾ ਪਿਆ ਸੀ।

ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਪਹਿਲੀ ਡੋਜ਼ ਤਾਂ ਲਗਵਾ ਲਈ ਹੈ ਪਰ ਦੂਰੀ ਡੋਜ਼ ਲਈ ਨਹੀਂ ਆ ਰਹੇ, ਉਨ੍ਹਾਂ ਨੇ ਕਿਹਾ ਕਿ ਡਾਕਟਰੀ ਸਲਾਹ ਅਨੁਸਾਰ ਦੋਨੋ ਡੋਜ਼ ਲਗਵਾਉਣੀ ਲਾਜ਼ਮੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,257FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...