Saturday, April 20, 2024

ਵਾਹਿਗੁਰੂ

spot_img
spot_img

ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ ‘ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ 8.5 ਕਿੱਲੋ ਹੈਰੋਇਨ; ਇੱਕ ਗਿ੍ਰਫਤਾਰ

- Advertisement -

ਯੈੱਸ ਪੰਜਾਬ
ਚੰਡੀਗੜ/ਫਿਰੋਜ਼ਪੁਰ, 17 ਸਤੰਬਰ, 2021 –
ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ , ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਨਿਯੰਤਰਣ ਅਧੀਨ ਪੈਂਦੇ ਸਰਹੱਦੀ ਖੇਤਰ ਨਾਲ ਸਬੰਧਤ ਸੀ ਇਸ ਲਈ ਉਕਤ ਕਾਰਵਾਈ ਬੀਐਸਐਫ ਦੇ ਸਹਿਯੋਗ ਨਾਲ ਕੀਤੀ ਗਈ ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਪ ਦੀ ਬਰਾਮਦਗੀ ਫਾਜ਼ਿਲਕਾ ਦੇ ਪਿੰਡ ਮਹਾਲਮ ਦੇ ਵਸਨੀਕ ਜਸਵੀਰ ਸਿੰਘ ਉਰਫ ਗੱਗੂ ਦੇ ਖੁਲਾਸੇ ‘ਤੇ ਕੀਤੀ ਗਈ , ਜਿਸਨੂੰ ਪੁਲਿਸ ਨੇ ਗਿ੍ਰਫਤਾਰ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਆਪਣੀ ‘ਡਰਾਈਵ ਅਗੇਂਸਟ ਡਰੱਗਜ਼’ ਅਧੀਨ ਪਿਛਲੇ 100 ਦਿਨਾਂ ਦੌਰਾਨ 232 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਨੇ ਕਿਹਾ ਕਿ ਕਾਊਂਂਟਰ ਇੰਟੈਲੀਜੈਂਸ ਵਿੰਗ ਵੱਲੋਂ ਭਾਰਤ-ਪਾਕਿ ਸਰਹੱਦ ਦੇ ਨਜਦੀਕ ਰਹਿੰਦੇ ਕੁਝ ਲੋਕਾਂ ਦੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰ/ਵਿਸਫੋਟਕ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ,ਐਸਐਸਪੀ ਫਿਰੋਜ਼ਪੁਰ ਰਾਜਪਾਲ ਸਿੰਘ ਵਲੋਂ ਮਿਲੀ ਸੂਹ ’ਤੇ ਅਧਾਰਤ ਜਸਵੀਰ ਸਿੰਘ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਗਿਆ ਅਤੇ ਉਸ ਨੂੰ ਗਿ੍ਰਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕਰ ਦਿੱਤੀ ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲਿਸ ਵਲੋਂ ਸ਼ੁੱਕਰਵਾਰ ਦੀ ਸਵੇਰ ਜਸਵੀਰ ਸਿੰਘ ਨੂੰ ਗਿ੍ਰਫਤਾਰ ਕਰਨ ਲਿਆ ਗਿਆ ਅਤੇ ਤਫਤੀਸ਼ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸਨੇ ਆਪਣੇ ਸਾਥੀਆਂ ਦੇ ਨਾਲ ਮਿਲਕੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਇੱਕ ਖੇਪ ਦਾ ਪ੍ਰਬੰਧ ਕੀਤਾ ਸੀ, ਜੋ ਕਿ ਸਰਹੱਦ ਦੀ ਵਾੜ ਤੋਂ 15 ਮੀਟਰ ਦੂਰ ਛੁਪਾਈ ਗਈ ਸੀ।

ਉਨਾਂ ਦੱਸਿਆ ਕਿ ਪੁਲਿਸ ਟੀਮ ਨੇ ਬੀਐਸਐਫ ਨਾਲ ਮਿਲ ਕੇ ਜਸਵੀਰ ਦੁਆਰਾ ਦੱਸੀਆਂ ਥਾਵਾਂ ਦੇ ’ਤੇ ਸਾਂਝਾ ਅਭਿਆਨ ਚਲਾਇਆ ਅਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਇਸ ਦੌਰਾਨ ਥਾਣਾ ਸਦਰ ਫਿਰੋਜਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18/21/23/29 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਮਿਤੀ 16-09-2021 ਨੂੰ ਐਫਆਈਆਰ ਨੰਬਰ 152 ਦਰਜ ਕੀਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...