Saturday, May 11, 2024

ਵਾਹਿਗੁਰੂ

spot_img
spot_img

ਫਿਰੋਜ਼ਪੁਰ ’ਚ ਇੰਡਸਟਰੀ ਦੀ ਡਿਮਾਂਡ ਦੇ ਹਿਸਾਬ ਨਾਲ ਕਰਵਾਏ ਜਾਣਗੇ ਸਕਿੱਲ ਕੋਰਸ: ਡਿਪਟੀ ਕਮਿਸ਼ਨਰ ਅਮ੍ਰਿੰਤ ਸਿੰਘ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ, 24 ਜੂਨ, 2022 –
ਡਿਪਟੀ ਕਮਿਸ਼ਨਰ ਅਮ੍ਰਿੰਤ ਸਿੰਘ ਆਈ.ਏ.ਐਸ. ਨੇ ਕਿਹਾ ਕਿ ਜ਼ਿਲ੍ਹੇ ਵਿਚ ਇੰਡਸਟਰੀ ਦੀ ਡਿਮਾਂਡ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਰੋਜਗਾਰ ਦੇ ਬੇਹਤਰ ਮੌਕੇ ਪ੍ਰਾਪਤ ਹੋ ਸਕਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਸਕਿੱਲ ਕਮੇਟੀ ਅਤੇ ਗਵਰਨਿੰਗ ਕਾਊਂਸਿਲ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਸਕਿੱਲ ਗੈਪ ਦੇ ਮੁੱਦੇ ’ਤੇ ਆਈ ਹੋਈ ਇੰਡਸਟਰੀਜ਼ ਅਤੇ ਜ਼ਿਲ੍ਹਾ ਸਕਿੱਲ ਕਮੇਟੀ ਅਤੇ ਗਵਰਨਿੰਗ ਕਾਊਂਸਿਲ ਦੇ ਮੈਂਬਰਾਂ ਨਾਲ ਜ਼ਿਲ੍ਹੇ ਵਿਚ ਵੱਖ-ਵੱਖ ਤਰੀਕਿਆਂ ਨਾਲ ਸਕਿੱਲ ਦੀ ਡਿਮਾਂਡ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪੀ.ਐਸ.ਡੀ.ਐਮ. ਨੂੰ ਇਸ ਡਿਮਾਂਡ ਅਨੁਸਾਰ ਜ਼ਿਲ੍ਹੇ ਵਿਚ ਵੱਖ-ਵੱਖ ਸਕਿੱਲ ਕੋਰਸ ਚਲਾਉਣ ਦੀ ਹਦਾਇਤ ਕੀਤੀ।

ਨ੍ਹਾਂ ਨੇ ਇੰਡਸਟਰੀਜ਼ ਨੂੰ ਖੁਦ ਟਰੇਨਿੰਗ ਪਾਰਟਨਰ ਬਣ ਕੇ ਆਪਣੀ ਇੰਡਸਟਰੀ ਵਿਚ ਹੀ ਆਪਣੀ ਡਿਮਾਂਡ ਅਨੁਸਾਰ ਮੁਫ਼ਤ ਕੋਰਸ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਇਸ ਸਬੰਧੀ ਸਾਰਾ ਖਰਚਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ 10ਵੀਂ ਤੋਂ 12ਵੀਂ ਡਰਾਪ-ਆਊਟ ਬੱਚਿਆਂ ਦੇ ਵੇਰਵੇ ਹੁਨਰ ਵਿਕਾਸ ਮਿਸ਼ਨ ਨਾਲ ਸਾਂਝੇ ਕੀਤੇ ਜਾਣ ਤਾਂ ਜੋ ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਸਕਿੱਲ ਕੋਰਸਾਂ ਵਿੱਚ ਭਾਗ ਦੁਆਇਆ ਜਾ ਸਕੇ। ਜ਼ਿਲ੍ਹਾ ਉਦਯੋਗ ਕੇਂਦਰ, ਆਈ.ਟੀ.ਆਈ., ਪੋਲੀਟੈਕਨਿਕ ਕਾਲਜ ਨੂੰ ਹਦਾਇਤ ਕੀਤੀ ਗਈ ਕਿ ਵੱਧ ਤੋਂ ਵੱਧ ਇਡੰਸਟਰੀ ਅਤੇ ਲੋੜਵੰਦ ਪ੍ਰਾਰਥੀਆਂ ਨੂੰ ਨੈਸ਼ਨਲ ਅਪ੍ਰੈਂਟਸ਼ਿਪ ਪੋਰਟਲ ‘ਤੇ ਰਜਿਸਟਰ ਕਰਵਾਉਣ ਲਈ ਹਦਾਇਤ ਕੀਤੀ ਗਈ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗਗਨਦੀਪ ਸਿੰਘ ਵਿਰਕ ਵੱਲੋਂ ਜਿਲ੍ਹਾ ਸਕਿੱਲ ਕਮੇਟੀ ਅਤੇ ਗਵਰਨਿੰਗ ਕਾਊਂਸਿਲ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਸੇਵਾਵਾਂ ਨੂੰ ਜਿਲ੍ਹੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਤਾਕੀਦ ਕੀਤੀ ਗਈ।

ਇਸ ਦੌਰਾਨ ਸ਼੍ਰੀ ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਸ਼੍ਰੀ ਸਰਬਜੀਤ ਸਿੰਘ, ਮਿਸ਼ਨ ਮੈਨੇਜਰ ਅਤੇ ਸ਼੍ਰੀ ਨਵਦੀਪ ਅਸੀਜਾ, ਮੈਨੇਜਰ, ਟ੍ਰੇਨਿੰਗ ਅਤੇ ਪਲੇਸਮੈਂਟ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੀਆਂ ਸਕੀਮਾਂ ਦੀ ਹਾਜ਼ਰ ਮੈਂਬਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,134FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...