Saturday, April 20, 2024

ਵਾਹਿਗੁਰੂ

spot_img
spot_img

ਫੂਡ ਬਿਜ਼ਨਸ ਆਪਰੇਟਰਾਂ ਨੂੰ ਫੂਡ ਸੇਫਟੀ ਐਕਟ ਲਈ ਸਿਖਲਾਈ ਦਿੱਤੀ ਜਾਵੇਗੀ, ਕਮਿਸ਼ਨਰ ਨੀਲਿਮਾ ਨੇ ਕੀਤੀ ਸਮੀਖਿਆ ਮੀਟਿੰਗ

- Advertisement -

ਯੈੱਸ ਪੰਜਾਬ
ਐਸਏਐਸ ਨਗਰ, 4 ਜੁਲਾਈ, 2022 –
ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ 2006 ਦੇ ਅਨੁਸਾਰ, ਸਰਕਾਰ ਨੇ ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਆ, ਗੁਣਵੱਤਾ ਦੇ ਮਿਆਰ ਅਤੇ ਨਿੱਜੀ ਸਫਾਈ ਵਰਗੇ ਮੁੱਦਿਆਂ ਬਾਰੇ ਸਹੀ ਜਾਗਰੂਕਤਾ ਲਈ 5 ਜੁਲਾਈ ਤੋਂ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਸ਼੍ਰੀਮਤੀ ਨੀਲਿਮਾ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਦੇ ਘੱਟੋ-ਘੱਟ ਇਕ ਨੁਮਾਇੰਦੇ ਨੂੰ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਇਹ ਸੰਚਾਲਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਆਫ ਇੰਡੀਆ (ਐੱਫ.ਐੱਸ.ਐੱਸ.ਏ.ਆਈ.) ਦੇ ਨਿਯਮਾਂ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਇਆ ਜਾ ਸਕੇ ਅਤੇ ਇਸ ਐਕਟ ਅਧੀਨ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਦੀ ਵਿਕਰੀ ਅਤੇ ਸਾਫ ਸਫਾਈ ਨੂੰ ਹੀ ਯਕੀਨੀ ਬਣਾਇਆ ਜਾ ਸਕੇ।

ਸ਼੍ਰੀਮਤੀ ਨੀਲਿਮਾ ਨੇ ਦੱਸਿਆ ਕਿ ਅੱਜ ਇੱਥੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਿਖਲਾਈ ਦੇਣ ਲਈ ਐੱਫ.ਐੱਸ.ਐੱਸ.ਏ.ਆਈ. ਦੁਆਰਾ ਸੂਚੀਬੱਧ ਕੀਤੇ ਗਏ 19 ਸਿਖਲਾਈ ਭਾਈਵਾਲਾਂ ਨਾਲ ਇੱਕ ਮੀਟਿੰਗ ਕੀਤੀ ਗਈ।

ਫੂਡ ਸੇਫਟੀ ਸਟੈਂਡਰਡ ਅਥਾਰਟੀ ਆਫ ਇੰਡੀਆ ਦੀ ਲੋੜ ਅਨੁਸਾਰ ਇਹ ਸਿਖਲਾਈ ਭਾਈਵਾਲ ਫੂਡ ਬਿਜ਼ਨਸ ਆਪਰੇਟਰਾਂ ਨੂੰ ਲੋੜੀਂਦੀ ਸਿਖਲਾਈ ਪ੍ਰਦਾਨ ਕਰਨਗੇ, ਜਿਸ ਲਈ ਉਹ ਮਾਮੂਲੀ ਫੀਸ ਖਰਚ 450 ਰੁਪਏ ਪ੍ਰਤੀ ਫੂਡ ਬਿਜ਼ਨਸ ਆਪਰੇਟਰ ਅਤੇ 250 ਰੁਪਏ ਪ੍ਰਤੀ ਸਟ੍ਰੀਟ ਫੂਡ ਵਿਕਰੇਤਾ ਤੋਂ ਲੈਣਗੇ ਅਤੇ ਇਹਨਾਂ ਫੂਡ ਬਿਜ਼ਨਸ ਆਪਰੇਟਰ ਨੂੰ ਇੱਕ ਐਪਰਨ ਅਤੇ ਇੱਕ ਟੋਪੀ ਪ੍ਰਦਾਨ ਕੀਤੀ ਜਾਵੇਗੀ ਅਤੇ ਸਿਖਲਾਈ ਦੇ ਸਫਲਤਾਪੂਰਵਕ ਪੂਰਾ ਹੋਣ ‘ਤੇ ਇੱਕ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।

ਇਸ ਦੇ ਅਨੁਸਾਰ, ਮਨੋਨੀਤ ਅਧਿਕਾਰੀਆਂ ਅਤੇ ਫੂਡ ਸੇਫਟੀ ਅਫਸਰਾਂ ਨੂੰ ਸੂਚਿਤ ਕਰਨ ਅਤੇ ਜਾਣਕਾਰੀ ਦੇ ਪ੍ਰਚਾਰ ਦੇ ਉਦੇਸ਼ ਨਾਲ ਫੂਡ ਬਿਜ਼ਨਸ ਆਪਰੇਟਰਾਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ, ਕਿਉਂਕਿ ਇਹ ਫੂਡ ਸੇਫਟੀ ਐਕਟ ਦੀ ਧਾਰਾ 16 (3) (ਐੱਚ) ਦੇ ਤਹਿਤ ਲਾਜ਼ਮੀ ਹੈ।

ਕਮਿਸ਼ਨਰ ਐਫ.ਡੀ.ਏ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਇਸ ਮੁਹਿੰਮ ਦੀ ਸਫ਼ਲਤਾ ਲਈ ਡਿਪਟੀ ਕਮਿਸ਼ਨਰਾਂ ਨੂੰ ਸੰਬੰਧਿਤ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦੇਣ ਅਤੇ ਉਪ ਮੰਡਲ ਮੈਜਿਸਟ੍ਰੇਟਾਂ ਦੀ ਅਗਵਾਈ ਕਰਦੇ ਹੋਏ ਇਸ ਸਿਖਲਾਈ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਨਾਲ ਸਫ਼ਲ ਬਣਾਇਆ ਜਾ ਸਕੇ।

ਸ੍ਰੀ ਮਨੋਜ ਖੋਸਲਾ, ਸੰਯੁਕਤ ਕਮਿਸ਼ਨਰ, ਫੂਡ ਸੇਫਟੀ, ਪੰਜਾਬ ਨੇ ਦੱਸਿਆ ਕਿ ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਦੀ ਸਮੇਂ-ਸਮੇਂ ‘ਤੇ ਨਿਗਰਾਨੀ ਕੀਤੀ ਜਾਵੇਗੀ ਅਤੇ ਮੁੱਖ ਦਫਤਰ ਵੱਲੋਂ ਹਰ ਤਿੰਨ ਮਹੀਨੇ ਬਾਅਦ ਪ੍ਰਗਤੀ ਰਿਪੋਰਟ ਦੀ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਖਾਣ ਪੀਣ ਦੀਆਂ ਸੁਰੱਖਿਆ ਅਤੇ ਸਾਫ਼-ਸੁਥਰੀਆਂ ਵਸਤੂਆਂ ਨੂੰ ਯਕੀਨੀ ਬਣਾਇਆ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...