Friday, April 19, 2024

ਵਾਹਿਗੁਰੂ

spot_img
spot_img

ਸ਼ੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀ ਇਤਰਾਜਯੋਗ ਆਡੀਓ ਕਲਿੱਪ ਵਿਚਲੀ ਫੋਨ ‘ਤੇ ਧਮਕੀਆਂ ਦੇਣ ਵਾਲੀ ਔਰਤ ਗ੍ਰਿਫਤਾਰ

- Advertisement -

ਯੈੱਸ ਪੰਜਾਬ
ਮੋਗਾ, 11 ਮਈ, 2022 –
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਪਤਾਨ ਪੁਲਿਸ ਰੁਪਿੰਦਰ ਕੌਰ ਭੱਟੀ ਦੀ ਨਿਗਰਾਨੀ ਹੇਠ ਅਤੇ ਉਪ ਕਪਤਾਨ ਪੁਲਿਸ ਬਾਘਾਪੁਰਾਣਾ ਸ਼ਮਸ਼ੇਰ ਸਿੰਘ ਦੀ ਯੋਗ ਅਗਵਾਈ ਹੇਠ ਐਸ.ਆਈ ਜਤਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਬਾਘਾਪੁਰਾਣਾ ਦੀ ਟੀਮ ਵੱਲੋਂ ਕੱਲ੍ਹ ਮਿਤੀ 10.05.2022 ਨੂੰ ਸੋਸ਼ਲ ਮੀਡੀਆ ਪਰ ਵਾਈਰਲ ਹੋ ਰਹੀ ਇੱਕ ਆਡੀਓ ਦੇ ਸਬੰਧ ਵਿੱਚ ਥਾਣਾ ਬਾਘਾਪੁਰਾਣਾ ਵਿਖੇ ਮੁੱਕਦਮਾ ਦਰਜ ਕੀਤਾ ਗਿਆ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਆਡੀਓ ਵਿੱਚ ਇੱਕ ਅੋਰਤ ਵੱਲੋਂ ਇੱਕ ਆਦਮੀ ਨੂੰ ਫੋਨ ਉੱਪਰ ਧਮਕੀਆਂ ਦਿੱਤੀਆ ਜਾ ਰਹੀਆਂ ਸਨ ਕਿ ਉਸਦੇ ਘਰ ਵਿੱਚ ਸ਼ਰੇਆਮ ਨਸ਼ਾ ਵੇਚਣ ਅਤੇ ਪੀਣ ਵਾਲੇ ਵਿਅਕਤੀ ਆਉਣਗੇ ਜੇਕਰ ਕੋਈ ਪਿੰਡ ਦਾ ਵਿਅਕਤੀ ਉਨ੍ਹਾਂ ਨੂੰ ਰੋਕੇਗਾ ਤਾਂ ਉਹ ਉਨ੍ਹਾਂ ਦਾ ਬੁਰਾ ਹਸ਼ਰ ਕਰੇਗੀ। ਉਕਤ ਔਰਤ ਵੱਲੋਂ ਹੋਰ ਵੀ ਕਈ ਧਮਕੀਆਂ ਫੋਨ ਉੱਪਰ ਦਿੱਤੀਆਂ ਗਈਆਂ ਸਨ।

ਉਨ੍ਹਾਂ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਸ਼ਲ ਮੀਡੀਆ ਉੱਪਰ ਤੇਜੀ ਨਾਲ ਵਾਈਰਲ ਹੋ ਰਹੀ ਇਸ ਆਡੀਓ ਦੀ ਪੜਤਾਲ ਕਰਦੇ ਹੋਏ ਥਾਣਾ ਬਾਘਾਪੁਰਾਣਾ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਆਡੀਓ ਕਲਿੱਪ ਵਿੱਚ ਧਮਕੀਆਂ ਦੇਣ ਵਾਲੀ ਔਰਤ ਦਾ ਨਾਮ ਵੀਰਪਾਲ ਕੌਰ ਉਰਫ਼ ਵੀਰਾ ਪਤਨੀ ਸਤਪਾਲ ਸਿੰਘ ਸੱਤਾ ਵਾਸੀ ਪਿੰਡ ਕੋਟਲਾ ਮੇਹਰ ਸਿੰਘ ਵਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਔਰਤ ਤੋਂ ਇੱਕ ਮੋਬਾਇਲ ਫੋਨ ਮਾਰਕਾ ਵੀਵੋ ਬ੍ਰਾਮਦ ਕੀਤਾ ਗਿਆ ਹੈ। ਵੀਰਪਾਲ ਕੋਰ ਉਰਫ਼ ਵੀਰਾ ਉਕਤ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਮੁੱਕਦਮਾ ਦੀ ਤਫਤੀਸ਼ ਡੂੰਘਾਈ ਨਾਲ ਜਾਰੀ ਹੈ।

ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਇਸ ਤੋ ਇਲਾਵਾ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨਸ਼ੇ ਨਾਲ ਪ੍ਰਭਾਵਿਤ ਸਥਾਨਾਂ ਉੱਪਰ 13 ਕਾਰਡਨ ਅਤੇ ਸਰਚ ਆਪ੍ਰੇਸ਼ਨ ਚਲਾਏ ਗਏ ਹਨ। ਨਸ਼ਾ ਵਿਰੋਧੀ ਮੁਹਿੰਮ ਵਿੱਚ ਨਸ਼ਿਆ ਦੇ ਖਿਲਾਫ਼ 53 ਸੈਮੀਨਾਰ ਅਤੇ ਜਾਗਰੂਕਤਾ ਪ੍ਰੋਗਰਾਮ ਲਗਾਏ ਗਏ। ਮਿਤੀ 01.01.2022 ਤੋ ਲੈ ਕੇ ਹੁਣ ਤੱਕ ਨਸ਼ਾ ਤਸਕਰਾਂ ਵਿਰੁੱਧ 131 ਮੁੱਕਦਮੇ ਦਰਜ ਕੀਤੇ ਜਾ ਚੁੱਕੇ ਹਨ, ਜਿੰਨ੍ਹਾਂ ਵਿੱਚੋਂ 192 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋ ਇਲਾਵਾ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਦੇ 13 ਭਗੌੜਿਆਂ ਨੂੰ ਅਤੇ 03 ਪੈਰੋਲ ਜੰਪਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...