Friday, April 19, 2024

ਵਾਹਿਗੁਰੂ

spot_img
spot_img

ਫੌਜਾ ਸਿੰਘ ਸਰਾਰੀ ਵੱਲੋਂ ਬਾਗ਼ਬਾਨੀ ਹੇਠ ਰਕਬਾ ਵਧਾ ਕੇ ਦੁੱਗਣਾ ਕਰਨ ਲਈ ਹਰ ਹੰਬਲਾ ਮਾਰਨ ਹਿਤ ਅਧਿਕਾਰੀਆਂ ਨੂੰ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ, 18 ਅਗਸਤ, 2022:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਦੀਆਂ ਯੋਜਨਾਵਾਂ ਨੂੰ ਨੇਪਰੇ ਚੜਾਉਣ ਲਈ ਪੰਜਾਬ ਦੇ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੇ ਵੀਰਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬੇ ਵਿੱਚ ਚੱਲ ਰਹੇ ਸੈਂਟਰਜ਼ ਆਫ ਐਕਸੀਲੈਂਸ ਰਾਹੀਂ ਬਾਗਬਾਨੀ ਅਧੀਨ ਰਕਬੇ ਨੂੰ ਦੁੱਗਣਾ ਕੀਤਾ ਜਾ ਸਕੇ।

ਸੂਬੇ ਦੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਸ਼ਹਿਦ-ਮੱਖੀ ਪਾਲਣ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਇਸ ਸਬੰਧ ਵਿੱਚ ਜ਼ਿਲਾ ਲੁਧਿਆਣਾ ਵਿਖੇ ਇੱਕ ਏਕੀਕਿ੍ਰਤ ਵਿਕਾਸ ਕੇਂਦਰ ਸਥਾਪਤ ਕਰਨ ਦੀ ਤਜਵੀਜ਼ ਹੈ, ਜਿਸ ਨਾਲ ਸ਼ਹਿਦ ਮੱਖੀ ਪਾਲਕਾਂ ਦੀ ਆਮਦਨ ਵਧਾਉਣ ਵਿੱਚ ਮਦਦ ਮਿਲੇਗੀ। ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਦੇ ਸ਼ਹਿਦ-ਮੱਖੀ ਪਾਲਕਾਂ ਵੱਲੋਂ ਲਗਭਗ 16500 ਮੀਟਰਕ ਟਨ ਸ਼ਹਿਦ ਕੇਂਦਰੀ ਪੂਲ ਵਿੱਚ ਪਾਇਆ ਜਾ ਰਿਹਾ ਹੈ।

ਉਨਾਂ ਜ਼ੋਰ ਦੇ ਕੇ ਕਿਹਾ ਕਿ ਬਾਗਬਾਨੀ ਫਸਲਾਂ ਦੇ ਛੇਤੀ ਖ਼ਰਾਬ ਹੋਣ ਦੇ ਡਰੋਂ ਬਾਗਬਾਨੀ ਅਧੀਨ ਵਿਭਿੰਨਤਾ ਲਿਆਉਣ ਲਈ ਰਾਜ ਵਿੱਚ ਬਾਗਬਾਨੀ ਫਸਲੀ ਬੀਮਾ ਯੋਜਨਾ ਨੂੰ ਲਾਗੂ ਕਰਨਾ ਅਤਿ ਲਾਜ਼ਮੀ ਹੈ। ਉਨਾਂ ਵਿਭਾਗੀ ਮੁਖੀ ਨੂੰ ਹਦਾਇਤ ਕੀਤੀ ਕਿ ਬਾਗ਼ਬਾਨੀ ਫਸਲਾਂ ਦੀ ਬੀਮਾ ਯੋਜਨਾ ਦੀ ਤਜਵੀਜ਼ ਜਲਦੀ ਸਰਕਾਰ ਨੂੰ ਭੇਜੀ ਜਾਵੇ।

ਡਾਇਰੈਕਟਰ ਬਾਗਬਾਨੀ, ਪੰਜਾਬ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਲਈ ਬਾਗ਼ਬਾਨੀ ਵਿਭਾਗ ਦੇ ਅਨਿੱਖੜਵੇਂ ਅਤੇ ਨਿਵੇਕਲੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨਾਂ ਬਾਗਬਾਨੀ ਨੂੰ ਹਰ ਕਿਸਾਨ ਤੱਕ ਲਿਜਾਣ ਲਈ ਮੁਹਿੰਮ ਵਿੱਚ ਹੋਰ ਤੀਬਰਤਾ ਲਿਆਉਣ ’ਤੇ ਜੋਰ ਦਿੱਤਾ।

ਮੰਤਰੀ ਨੂੰ ਦੱਸਿਆ ਗਿਆ ਕਿ ਪੌਸ਼ਟਿਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਹਰ ਸਾਲ ਲੋਕਾਂ ਨੂੰ ਘਰੇਲੂ ਬਗੀਚੀਆਂ ਲਈ ਲਗਭਗ 1 ਲੱਖ ਸਰਦੀ / ਗਰਮੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਮਿੰਨੀ ਕਿੱਟਾਂ ਸਪਲਾਈ ਕਰਦਾ ਹੈ ਤਾਂ ਜੋ ਘਰੋਗੀ ਲੋੜਾਂ ਲਈ ਬਾਗਬਾਨੀ ਦੇ ਪ੍ਰਚਾਰ ਤੇ ਪਸਾਰ ਵਿੱਚ ਹੋਰ ਵਾਧਾ ਕੀਤਾ ਜਾ ਸਕੇੇ।

ਉਨਾਂ ਕਿਹਾ ਕਿ ਸਾਰੀਆਂ ਕਿਸਾਨ ਭਲਾਈ ਸਕੀਮਾਂ ਜੋ ਭਵਿੱਖ ਵਿੱਚ ਸੂਬੇ ਦੇ ਬਾਗਬਾਨਾਂ ਲਈ ਲਾਹੇਵੰਦ ਸਾਬਤ ਹੋ ਸਕਦੀਆਂ ਹਨ, ਬਾਬਤ ਤਜਵੀਜ਼ਾਂ ਵਿਭਾਗ ਵੱਲੋਂ ਸਰਕਾਰ ਨੂੰ ਭੇਜੀਆਂ ਜਾਣ।

ਇਸ ਮੀਟਿੰਗ ਵਿੱਚ ਸਾਰੇ ਜ਼ਿਲਾ ਮੁਖੀਆਂ ਨੇ ਭਾਗ ਲਿਆ ਅਤੇ ਮੰਤਰੀ ਨੂੰ ਜ਼ਿਲਾ ਪੱਧਰੀ ਬਾਗਬਾਨੀ ਗਤੀਵਿਧੀਆਂ ਅਤੇ ਸਫਲ ਕਿਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...