Wednesday, April 24, 2024

ਵਾਹਿਗੁਰੂ

spot_img
spot_img

ਫੌਜੀਆਂ ਦੇ ਨਾਂ ‘ਤੇ ਰਾਜਨੀਤੀ ਕਰ ਰਹੀ ਹੈ ਕੇਂਦਰ ਸਰਕਾਰ: ਸਚਿਨ ਪਾਇਲਟ – ”ਸ਼ੋਰਯ ਕੇ ਨਾਮ ਪਰ ਵੋਟ, ਸੈਨਾ ਕੇ ਹਿੱਤੋਂ ਪਰ ਚੋਟ” ਰਿਲੀਜ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਜਨਵਰੀ, 2022 –
ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਫ਼ੌਜੀਆਂ ਦੇ ਨਾਂਅ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ ਹੈ, ਜੋ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਦੇ ਖ਼ਿਲਾਫ਼ ਕੰਮ ਕਰ ਰਹੀ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਮੀਡੀਆ ਇੰਚਾਰਜ ਪਵਨ ਖਹਿਰਾ ਵੀ ਉਨ੍ਹਾਂ ਨਾਲ ਮੌਜੂਦ ਸਨ।

ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਹੈੱਡ ਕੁਆਰਟਰ ਵਿਖੇ ਸੈਨਿਕਾਂ ਦੀ ਬਹਾਦਰੀ ਦੇ ਸਨਮਾਨ ਵਿੱਚ ਤਿਆਰ ਕੀਤੀ ਗਈ ਬੁੱਕਲੇਟ ”ਸ਼ੋਰਯ ਕੇ ਨਾਮ ਪਰ ਵੋਟ, ਸੈਨਾ ਕੇ ਹਿੱਤੋਂ ਪਰ ਚੋਟ” ਨੂੰ ਰਿਲੀਜ਼ ਕਰਨ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸਚਿਨ ਪਾਇਲਟ ਨੇ ਕਿਹਾ ਕਿ ਸਾਡੇ ਸੈਨਿਕ ਦੇਸ਼ ਦੀ ਸਰਹੱਦ ‘ਤੇ ਦੁਸ਼ਮਣਾਂ ਤੇ ਉਹ ਅੰਦਰ ਅੱਤਵਾਦ ਅਤੇ ਵੱਖਵਾਦ ਨਾਲ ਲੜਦੇ ਹਨ, ਪਰ ਅਫਸੋਸ ਦੀ ਗੱਲ ਹੈ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਫੌਜੀਆਂ ਦੇ ਨਾਂ ‘ਤੇ ਰਾਜਨੀਤੀ ਕਰਦੀ ਹੈ ਅਤੇ ਉਨ੍ਹਾਂ ਨੂੰ ਕੀਤੇ ਗਏ ਵਾਇਦੇ ਪੂਰੇ ਕਰਨ ਦੀ ਬਜਾਏ, ਉਨ੍ਹਾਂ ਦੇ ਖਿਲਾਫ ਕੰਮ ਕਰਦਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਕਰੀਬ 1.25 ਲੱਖ ਸੈਨਿਕਾਂ ਦੀਆਂ ਅਸਾਮੀਆਂ ਖਾਲੀ ਹਨ, ਜਿਨ੍ਹਾਂ ਨੂੰ ਰਾਸ਼ਟਰਵਾਦ ਦੀ ਗੱਲ ਕਰਨ ਵਾਲੀ ਪੂਰਨ ਬਹੁਮਤ ਵਾਲੀ ਸਰਕਾਰ ਵੱਲੋਂ ਪਿਛਲੇ 7 ਸਾਲਾਂ ਤੋਂ ਨਹੀਂ ਭਰਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਨੇ ਸਾਲ 2014 ਵਿੱਚ ਵਨ ਰੈਂਕ, ਵਨ ਪੈਨਸ਼ਨ ਸਕੀਮ ਲਾਗੂ ਕੀਤੀ ਸੀ, ਪਰ ਹਰਿਆਣਾ ਦੇ ਰੇਵਾੜੀ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਵਾਅਦਾ ਕਰਨ ਵਾਲੀ ਐਨਡੀਏ ਸਰਕਾਰ ਨੇ ਅਜੇ ਤੱਕ ਇਸਨੂੰ ਲਾਗੂ ਨਹੀਂ ਕੀਤਾ।

ਅਜਿਹੇ ‘ਚ 5 ਸਾਲ ‘ਚ ਪੈਨਸ਼ਨ ਵਧਾਉਣ ਦਾ ਫੈਸਲਾ ਬਰਾਬਰੀ ਨਹੀਂ ਲਿਆ ਸਕਦਾ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਈਸੀਐਚਐਸ ਵਿੱਚ 2,000 ਕਰੋੜ ਰੁਪਏ ਦੀ ਕਟੌਤੀ ਦੀ ਵੀ ਨਿਖੇਧੀ ਕੀਤੀ। ਇਸੇ ਤਰ੍ਹਾਂ, ਸਰਕਾਰ ਨੇ ਕੰਟੀਨ ‘ਤੇ ਉਪਲਬਧ ਉਤਪਾਦਾਂ ‘ਤੇ 50 ਪ੍ਰਤੀਸ਼ਤ ਜੀਐਸਟੀ ਲਗਾਇਆ ਹੈ ਅਤੇ ਇਸ ‘ਤੇ ਵੀ ਸੀਮਾ ਲਗਾ ਦਿੱਤੀ ਹੈ।

ਉਨ੍ਹਾਂ ਕੇਂਦਰ ਸਰਕਾਰ ਵੱਲੋਂ ਅਪੰਗਤਾ ਪੈਨਸ਼ਨ ਨੂੰ ਵਧਾਉਣ ਦੀ ਬਜਾਏ ਇਸ ਤੇ ਟੈਕਸ ਲਾਏ ਜਾਣ ਦੀ ਨਿਖੇਧੀ ਕੀਤੀ। ਸਚਿਨ ਪਾਇਲਟ ਨੇ ਖੁਲਾਸਾ ਕੀਤਾ ਕਿ ਡਿਫੈਂਸ ਵਿਚ ਸਿਵਲ ਅਫਸਰਾਂ ਦੀ ਪੈਨਸ਼ਨ ਵਿਚ ਕਈ ਗੁਣਾ ਵਾਧਾ ਹੋਇਆ ਹੈ, ਜਦਕਿ ਆਰਮੀ ਸਰਵਿਸਿਜ਼ ਦੇ ਸਮਾਨਾਂਤਰ ਫ਼ੌਜ ਦੇ ਅਫਸਰ ਦੀ ਪੈਨਸ਼ਨ ਇਸ ਤੋਂ ਬਹੁਤ ਘੱਟ ਹੈ।

ਇੱਥੋਂ ਤੱਕ ਕਿ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਵੀ ਸ਼ਹੀਦ ਦਾ ਦਰਜਾ ਨਹੀਂ ਮਿਲਦਾ ਅਤੇ ਅੱਤਵਾਦੀ ਮੁਕਾਬਲੇ ਵਿੱਚ ਸ਼ਹੀਦ ਹੋਣ ਦੀ ਸੂਰਤ ਵਿੱਚ ਉਨ੍ਹਾਂ ਦੇ ਪਰਿਵਾਰਾਂ ਨੂੰ ਫੌਜ ਦੇ ਮੁਕਾਬਲੇ ਮਦਦ ਨਹੀਂ ਮਿਲਦੀ। ਉਨ੍ਹਾਂ ਖੁਲਾਸਾ ਕੀਤਾ ਕਿ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਕਈ ਵਾਰ ਸੰਸਦ ਵਿੱਚ ਮਾਮਲਾ ਉਠਾਉਣ ਦੇ ਬਾਵਜੂਦ ਕੇਂਦਰ ਸਰਕਾਰ ਇਸ ਸਬੰਧੀ ਵਿੱਚ ਕੋਈ ਕਦਮ ਨਹੀਂ ਚੁੱਕ ਰਹੀ।

ਉਨ੍ਹਾਂ ਕਿਹਾ ਕਿ ਸਿਰਫ ਭਾਸ਼ਣ ਦੇਣ ਨਾਲ ਕੰਮ ਨਹੀਂ ਹੁੰਦਾ, ਅਸਲ ਵਿਚ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗੋਆ, ਉਤਰਾਖੰਡ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...