Saturday, April 20, 2024

ਵਾਹਿਗੁਰੂ

spot_img
spot_img

ਬਟਾਲਾ ’ਚ ਸਿਆਸੀ ਭਲਵਾਨਾਂ ਦਾ ਭੇੜ: ਤ੍ਰਿਪਤ ਬਾਜਵਾ ਨੇ 22 ਦਿਨਾਂ ’ਚ ਹੀ ਦਿੱਤਾ ਪ੍ਰਤਾਪ ਬਾਜਵਾ ਨੂੰ ਝਟਕਾ

- Advertisement -

ਯੈੱਸ ਪੰਜਾਬ
ਬਟਾਲਾ, 22 ਸਤੰਬਰ, 2021:
ਸਿਆਸਤ ਕੀ ਕੀ ਰੰਗ ਵਿਖਾਉਂਦੀ ਹੈ ਅਤੇ ਕੀ ਕੀ ਰੰਗ ਵਿਖ਼ਾ ਸਕਦੀ ਹੈ, ਇਹ ਸਮਝਣ ਦਾ ਪੰਜਾਬੀਆਂ ਲਈ ਇਹ ਬੜਾ ਅਹਿਮ ਮੌਕਾ ਹੈ।

ਬਟਾਲਾ ਵਿੱਚ ਦੋ ਭਲਵਾਨਾਂ ਦੇ ਭੇੜ ’ਚ ਉਨ੍ਹਾਂ ਦੇ ਨਜ਼ਦੀਕੀਆਂ ਦੀ ਜਿਵੇਂ ਚੁੱਕ ਥੱਲ ਹੋ ਰਹੀ ਹੈ, ਉਹ ਆਪਣੇ ਆਪ ਵਿੱਚ ਇਕ ਮਿਸਾਲ ਹੈ।

ਰਾਜ ਅੰਦਰ ਕੈਪਟਨ ਸਰਕਾਰ ਬਣੀ ਤਾਂ ‘ਮਾਝਾ ਬ੍ਰਿਗੇਡ’ ਦੇ ਅਹਿਮ ਮੈਂਬਰ ਅਤੇ ਕੈਬਨਿਟ ਮੰਤਰੀ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੁੱਖ ਮੰਤਰੀ ਦੀ ਸੱਜੀ ਬਾਂਹ ਮੰਨੇ ਜਾਂਦੇ ਸਨ।

ਸੱਜੀ ਬਾਂਹ ਕੋਲ ਬੜੇ ਅਧਿਕਾਰ ਹੁੰਦੇ ਹਨ, ਸੋ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣੇ ਨਜ਼ਦੀਕੀ ਸ੍ਰੀ ਕਸਤੂਰੀ ਲਾਲ ਸੇਠ ਨੂੰ ਨਗਰ ਸੁਧਾਰ ਟਰਸਟ ਬਟਾਲਾ ਦੇ ਚੇਅਰਮੈਨ ਲੁਆ ਦਿੱਤਾ।

ਸਮੇਂ ਨੇ ਕਰਵਟ ਲਈ ਅਤੇ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਦੂਰੀਆਂ ਵਧਦੀਆਂ ਗਈਆਂ।

ਦੂਜੇ ਬੰਨੇ ਕਾਂਗਰਸ ਦੇ ਅੰਦਰ ਸਮੀਕਰਨ ਕੁਝ ਐਸੇ ਬਦਲੇ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਲਾਂ ਤੋਂ ਵਿਗੜੇ ਸੰਬੰਧਾਂ ਨੂੰ ਲਾਂਭੇ ਰੱਖ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਕੈਪਟਨ ਦੇ ਸਿਸਵਾਂ ਫ਼ਾਰਮ ਹਾਊਸ ਜਾ ਪੁੱਜੇ। ਸਾਲਾਂ ਦੀ ਵਿਗੜੀ ‘ਰਿਪੇਅਰ’ ਕਰਨ ਅਤੇ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਮੁੱਖ ਮੰਤਰੀ ਦੀ ‘ਪਾਵਰ’ ਦਾ ਅਹਿਸਾਸ ਕਰਾਉਂਦਿਆਂ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਨੇੜਲੇ ਸਾਥੀ ਸ੍ਰੀ ਕਸਤੂਰੀ ਲਾਲ ਸੇਠ ਨੂੰ ਅਚਾਨਕ ਹੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਦੀ ਥਾਵੇਂ ਸ:ਪ੍ਰਤਾਪ ਸਿੰਘ ਬਾਜਵਾ ਦੇ ਵਿਸ਼ਵਾਸ ਪਾਤਰ ਸ: ਪਰਮਜੀਤ ਸਿੰਘ ਪੰਮਾ ਨੂੰ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ।

ਸ:ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਗੜਣ ਅਤੇ ਆਪਣੀ ਨਵੀਂ ਨਵੀਂ ਨੇੜਤਾ ਦੇ ਹਵਾਲੇ ਨਾਲ ਸ:ਪ੍ਰਤਾਪ ਸਿੰਘ ਬਾਜਵਾ ਨੇ ਨਾ ਕੇਵਲ ਆਪ ਜਾ ਕੇ ਸ: ਪਰਮਜੀਤ ਸਿੰਘ ਪੰਮਾ ਨੂੰ ਚੇਅਰਮੈਨ ਦੀ ਕੁਰਸੀ ’ਤੇ ਬਿਠਾਇਆ ਸਗੋਂ ਪੰਜਾਬ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰ ਚੁੱਕੇ ਸ: ਪ੍ਰਤਾਪ ਸਿੰਘ ਬਾਜਵਾ ਨੇ ਬਟਾਲਾ ਵਿਖ਼ੇ ਰਾਜਸੀ ਸਰਗਰਮੀਆਂ ਵੀ ਸ਼ੁਰੂ ਕਰ ਦਿੱਤੀਆਂ।

ਸਮੇਂ ਨੇ ਇਕ ਵਾਰ ਫ਼ਿਰ ਕਰਵਟ ਲਈ ਅਤੇ ਬਾਗੀ ਧੜੇ ਨੇ ਹਾਈਕਮਾਨ ਦੀ ਮਦਦ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਤਖ਼ਤਾ ਪਲਟ ਦਿੱਤਾ ਜਿਸ ਮਗਰੋਂ ਮੁੜ ਤਾਕਤ ਵਿੱਚ ਆਏ ਸ:ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਿਜ਼ 22 ਦਿਨਾਂ ਬਾਅਦ ਅੱਜ ਪਲਟਵਾਰ ਕਰਦਿਆਂ ਸ:ਪਰਮਜੀਤ ਸਿੰਘ ਪੰਮਾ ਨੂੰ ਚਲਦਿਆਂ ਕਰਕੇ ਉਨ੍ਹਾਂ ਦੀ ਥਾਂਵੇਂ ਸ੍ਰੀ ਕਸਤੂਰੀ ਲਾਲ ਸੇਠ ਨੂੰ ਮੁੜ ਨਗਰ ਸੁਧਾਰ ਟਰਸਟ ਦਾ ਪ੍ਰਧਾਨ ਬਣਵਾ ਕੇ ਆਪਣੀ ਤਾਕਤ ਦਾ ਮੁਜ਼ਾਹਰਾ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...