Saturday, April 20, 2024

ਵਾਹਿਗੁਰੂ

spot_img
spot_img

ਬਟਾਲਾ ਨੂੰ ਵਿਰਾਸਤੀ ਤੇ ਇਤਿਹਾਸਕ ਪੱਖ ਤੋਂ ਵਿਕਸਤ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ: ਹਰਜੋਤ ਸਿੰਘ ਬੈਂਸ

- Advertisement -

ਯੈੱਸ ਪੰਜਾਬ
ਬਟਾਲਾ, 17 ਮਈ, 2022:
ਸੂਬੇ ਦੇ ਸੈਰ ਸਪਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਬਟਾਲਾ ਸ਼ਹਿਰ ਦੀ ਫੇਰੀ ਦੌਰਾਨ ਇਥੋਂ ਦੇ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਜਗਰੂਪ ਸਿੰਘ ਸੇਖਵਾਂ ਅਤੇ ਸ਼ਹਿਰ ਦੇ ਮੋਹਤਬਰ ਵੀ ਮੌਜੂਦ ਸਨ।

ਸਭ ਤੋਂ ਪਹਿਲਾਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਬੇਰਿੰਗ ਕਾਲਜ ਸਥਿਤ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਦਾ ਦੌਰਾ ਕੀਤਾ ਅਤੇ ਇਸ ਇਤਿਹਾਸਕ ਮਹੱਲ ਦੇ ਇਤਿਹਾਸ ਨੂੰ ਜਾਨਣ ਦੇ ਨਾਲ ਇਸਦੀ ਮੌਜੂਦਾ ਹਾਲਤ ਦਾ ਜਾਇਜਾ ਲਿਆ। ਇਸ ਉਪਰੰਤ ਉਨ੍ਹਾਂ ਨੇ ਮਹਾਰਾਜਾ ਸ਼ੇਰ ਸਿੰਘ ਦੇ ਜਲ ਮਹੱਲ ਅਤੇ ਅਕਬਰ ਬਾਦਸ਼ਾਹ ਦੇ ਕਰੋੜੀ ਸ਼ਮਸ਼ੇਰ ਖਾਨ ਦੇ ਮਕਬਰੇ ਦੀ ਸਮਾਰਕ ਦਾ ਜਾਇਜਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ਹਿਰ ਦੇ ਵਿਰਾਸਤੀ ਦਰਵਾਜ਼ੇ ਖਜ਼ੂਰੀ ਗੇਟ ਅਤੇ ਸ਼ੇਰਾਂ ਵਾਲੇ ਗੇਟ ਨੂੰ ਦੇਖਿਆ।

ਕੈਬਨਿਟ ਮੰਤਰੀ ਸ. ਬੈਂਸ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਪੈਦਲ ਚੱਲ ਕੇ ਬਟਾਲਾ ਦੇ ਸ਼ਹਿਰ ਦਿਲ ਚੱਕਰੀ ਬਜ਼ਾਰ ਦੀ ਰੌਣਕ ਨੂੰ ਦੇਖਿਆ। ਇਸ ਮੌਕੇ ਉਨ੍ਹਾਂ ਚੱਕਰੀ ਬਜ਼ਾਰ ਸਥਿਤ ਪਾਵਨ ਅਸਥਾਨ ਸ੍ਰੀ ਕਾਲੀ ਦੁਆਰਾ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਕਾਲੀ ਦੁਆਰਾ ਮੰਦਰ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ, ਵਿਧਾਇਕ ਸ੍ਰੀ ਸ਼ੈਰੀ ਕਲਸੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ।

ਬਟਾਲਾ ਸ਼ਹਿਰ ਦੇ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਅਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਟਾਲਾ ਸ਼ਹਿਰ ਸੂਬੇ ਦੇ ਸਭ ਤੋਂ ਪੁਰਾਣੇ ਇਤਿਹਾਸਕ ਸ਼ਹਿਰਾਂ ਵਿਚੋਂ ਇੱਕ ਹੈ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਹੁਰੇ ਪਰਿਵਾਰ ਦਾ ਇਹ ਸ਼ਹਿਰ ਇਤਿਹਾਸ ਵਿੱਚ ਆਪਣੀ ਖਾਸ ਥਾਂ ਰੱਖਦਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਮੌਜੂਦ ਇਤਿਹਾਸਕ ਸਮਾਰਕ ਇਤਿਹਾਸ ਦੇ ਉਹ ਪੰਨੇ ਹਨ ਜਿਨ੍ਹਾਂ ਨੇ ਪੰਜਾਬ ਦੇ ਇਤਿਹਾਸ ਨੂੰ ਖਾਸ ਪਛਾਣ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਟਾਲਾ ਸ਼ਹਿਰ ਦੀ ਵਿਰਾਸਤ ਨੂੰ ਸਾਂਭਣ ਲਈ ਜਰੂਰ ਰੋਡ ਮੈਪ ਤਿਆਰ ਕਰੇਗੀ ਤਾਂ ਜੋ ਇਹ ਇਤਿਹਾਸਕ ਸ਼ਹਿਰ ਦੁਨੀਆਂ ਦੇ ਨਕਸ਼ੇ ’ਤੇ ਉੱਭਰ ਸਕੇ।

ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਦੀ ਸੰਭਾਲ ਲਈ ਵਿਭਾਗ ਵੱਲੋਂ ਉਪਰਾਲੇ ਕੀਤੇ ਜਾਣਗੇ ਅਤੇ ਨਾਲ ਹੀ ਭਾਰਤ ਸਰਕਾਰ ਦੇ ਪੁਰਾਤਤਵ ਵਿਭਾਗ ਨਾਲ ਰਾਬਤਾ ਕਰਕੇ ਜਲ ਮਹੱਲ ਵਾਲੇ ਤਲਾਬ ਨੂੰ ਪਾਣੀ ਨਾਲ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਬਟਾਲਾ ਸ਼ਹਿਰ ਤੇਜੀ ਨਾਲ ਸੈਰ-ਸਪਾਟੇ ਵਜੋਂ ਵਿਕਸਤ ਹੋਵੇਗਾ।

ਉਨ੍ਹਾਂ ਹਜ਼ੀਰਾ ਪਾਰਕ ਵਿੱਚ ਸੈਰ ਕਰਨ ਵਾਲੇ ਲੋਕਾਂ ਦੀ ਮੰਗ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਕਿਹਾ ਕਿ ਪੁਰਾਤਤਵ ਵਿਭਾਗ ਨਾਲ ਰਾਬਤਾ ਕਰਕੇ ਇਥੇ ਲਾਈਟਾਂ, ਬੈਠਣ ਲਈ ਬੈਂਚ, ਪੀਣ ਵਾਲੇ ਪਾਣੀ ਅਤੇ ਟਾਇਲਟ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਦਰਵਾਜ਼ਿਆਂ ਨੂੰ ਵਿਰਾਸਤੀ ਦਿੱਖ ਦਿੱਤੀ ਜਾਵੇਗੀ ਅਤੇ ਨਾਲ ਹੀ ਗੁਰਦੁਆਰਾ ਸ਼੍ਰੀ ਕੰਧ ਸਾਹਿਬ, ਡੇਹਰਾ ਸਾਹਿਬ ਅਤੇ ਸ੍ਰੀ ਕਾਲੀ ਦੁਆਰਾ ਮੰਦਰ ਨੂੰ ਜਾਂਦੇ ਰਸਤਿਆਂ ਨੂੰ ਹੈਰੀਟੇਜ ਸਟਰੀਟ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੈਰ ਸਪਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਇਤਿਹਾਸਕ ਸ਼ਹਿਰ ਬਟਾਲਾ ਨੂੰ ਵਿਰਾਸਤੀ ਪੱਖ ਤੋਂ ਵਿਕਸਤ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਇਸ ਮੌਕੇ ਵਿਧਾਇਕ ਬਟਾਲਾ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੀਆਂ ਇਤਿਹਾਸਕ ਇਮਾਰਤਾਂ ਬਾਰੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਜਾਣਕਾਰੀ ਦਿੱਤੀ ਅਤੇ ਨਾਲ ਹੀ ਸ਼ਹਿਰ ਨੂੰ ਵਿਰਾਸਤੀ ਪੱਖ ਤੋਂ ਵਿਕਸਤ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਬਟਾਲਾ ਦੀ ਵਿਰਾਸਤ ਨੂੰ ਸਾਂਭਣ ਲਈ ਜਰੂਰ ਲੋੜੀਂਦੇ ਕਦਮ ਚੁੱਕੇ ਜਾਣਗੇ।

ਇਸ ਮੌਕੇ ਸ਼ਹਿਰ ਦੇ ਮੋਹਤਬਰ ਯਸਪਾਲ ਚੌਹਾਨ, ਐਡਵੋਕੇਟ ਭਰਤ ਅਗਰਵਾਲ, ਪ੍ਰਿੰਸ ਰੰਧਾਵਾ, ਕੌਂਸਲਰ ਰਾਜੇਸ਼ ਤੁਲੀ, ਸਰਦੂਲ ਸਿੰਘ, ਬਲਵਿੰਦਰ ਮਿੰਟਾ, ਰਾਕੇਸ਼ ਤੁਲੀ, ਗੁਰਜੰਟ ਸਿੰਘ, ਮਲਕੀਤ ਸਿੰਘ, ਉਪਦੇਸ਼ ਕੁਮਾਰ ਪੀ.ਏ, ਮਾਣਕ ਮਹਿਤਾ, ਮਨਜੀਤ ਸਿੰਘ ਕਰਵਾਲੀਆਂ ਵਾਲੇ, ਸੁਖਜਿੰਦਰ ਸਿੰਘ ਰਜਿੰਦਰ ਫਾਊਂਡਰੀ ਵਾਲੇ, ਜਗਦੀਸ਼ ਮਸੀਹ, ਸੰਨੀ ਮਸੀਹ, ਹਨੀ ਚੌਹਾਨ, ਰਾਜਵਿੰਦਰ ਸਿੰਘ, ਰੋਬਿਨ, ਸਰਨਜੀਤ ਸਿੰਘ, ਸਤੀਸ਼ ਕੁਮਾਰ, ਅੰਕੁਸ਼ ਮਹਿਤਾ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼ਹਿਰ ਦੇ ਮੋਹਤਬਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...