Thursday, April 18, 2024

ਵਾਹਿਗੁਰੂ

spot_img
spot_img

ਬਠਿੰਡਾ ’ਚ ਆਕਸੀਜਨ ਪਲਾਂਟ ਲਗਾਉਣ ਲਈ ਤੁਰੰਤ ਮਿਲੇਗੀ ਪ੍ਰਵਾਨਗੀ: ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ

- Advertisement -

ਯੈੱਸ ਪੰਜਾਬ
ਬਠਿੰਡਾ, 6 ਮਈ, 2021 –
ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਜ਼ਿਲੇ ਦੇ ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਸਿਟੀ ਸਕੈਨ ਸੈਂਟਰਾਂ ਦੇ ਮਾਲਕਾਂ ਨਾਲ ਅਹਿਮ ਮੀਟਿੰਗ ਕੀਤੀ।

ਇਸ ਦੌਰਾਨ ਉਨਾਂ ਪ੍ਰਾਈਵੇਟ ਹਸਪਤਾਲਾਂ ’ਚ ਕਰੋਨਾ ਮਰੀਜਾਂ ਦੇ ਚੱਲ ਰਹੇ ਇਲਾਜ ਸਬੰਧੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨਾਂ ਮੌਜੂਦ ਹਸਪਤਾਲਾਂ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਕਰੋਨਾ ਸਬੰਧੀ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਸਾਰੇ ਮਰੀਜਾਂ ਦਾ ਪਹਿਲ ਦੇ ਆਧਾਰ ਤੇ ਚੰਗੀ ਤਰਾ ਇਲਾਜ ਕਰਨ। ਇਲਾਜ ਵਿੱਚ ਕਿਸੇ ਤਰਾਂ ਦੀ ਦੇਰੀ ਅਤੇ ਅਨਗਹਿਲੀ ਨਾ ਕੀਤੀ ਜਾਵੇ।

ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਹਾਜ਼ਰ ਡਾਕਟਰਾਂ ਨੂੰ ਇਹ ਵੀ ਵਿਸ਼ਵਾਸ ਦਵਾਇਆ ਕਿ ਸਿਹਤ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਉਨਾਂ ਨੂੰ ਆਕਸੀਜਨ ਗੈਸ ਸਿਲੰਡਰਾਂ ਤੇ ਹੋਰ ਲੋਂੜੀਦੀਆਂ ਸਹੂਲਤਾਂ ਪਹਿਲ ਦੇ ਆਧਾਰ ਤੇ ਮੁਹੱਇਆ ਕਰਵਾਇਆ ਜਾ ਰਹੀਆਂ ਹਨ।

ਉਨਾਂ ਦੱਸਿਆ ਕਿ ਜੇਕਰ ਕੋਈ ਵੀ ਪ੍ਰਾਈਵੇਟ ਹਸਪਤਾਲ ਜਾਂ ਕੋਈ ਵਿਅਕਤੀ ਜ਼ਿਲੇ ’ਚ ਆਕਸੀਜਨ ਗੈਸ ਪਲਾਂਟ ਲਗਾਉਣਾ ਚਾਹੁੰਦਾ ਹੈ, ਤਾਂ ਉਨਾਂ ਨੰੂ ਤੁਰੰਤ ਬਿਨਾਂ ਕਿਸੇ ਦੇਰੀ ਦੇ ਪ੍ਰਾਸ਼ਸਨ ਵੱਲੋਂ ਪਲਾਂਟ ਲਗਾਉਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਇਹ ਵੀ ਕਿਹਾ ਕਿ ਉਹ ਲੈਵਲ 2 ਅਤੇ ਲੈਵਲ 3 ਦੇ ਬੈੱਡਾਂ ਲਈ ਢੁਕਵਾਂ ਸਟਾਫ ਤੈਨਾਤ ਕਰਕੇ ਮੈਨ ਪਾਵਰ ਵਧਾਉਣ, ਤਾਂ ਜੋ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਾ ਆਵੇ।

ਇਸ ਦੌਰਾਨ ਜ਼ਿਲੇ ਦੇ ਵੱਖ-ਵੱਖ ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਸਿਟੀ ਸਕੈਨ ਸੈਂਟਰਾਂ ਦੇ ਮੌਜੂਦ ਨੁਮਾਇੰਦਿਆਂ ਵੱਲੋਂ ਜਿੱਥੇ ਉਨਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਾਂਝੀਆਂ ਕੀਤੀਆ ਗਈਆਂ ਉੱਥੇ ਹੀ ਉਨਾਂ ਵੱਲੋਂ ਲੋਂੜੀਦੇ ਸੁਝਾਅ ਵੀ ਦਿੱਤੇ ਗਏ।

ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਕੋਵਿਡ ਸੈਲ ਦੇ ਜ਼ਿਲਾ ਇੰਚਾਰਜ ਸ੍ਰੀ ਮਨਪ੍ਰੀਤ ਸਿੰਘ ਅਰਸ਼ੀ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਪ੍ਰਮੁੱਖ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਅਤੇ ਸਿਟੀ ਸਕੈਨ ਸੈਂਟਰਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...