Friday, April 19, 2024

ਵਾਹਿਗੁਰੂ

spot_img
spot_img

ਬਣਦੀ ਜ਼ਿੰਮੇਵਾਰੀ ਨਾ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਵਿਧਾਇਕ ਦਿਨੇਸ਼ ਚੱਢਾ

- Advertisement -
ਯੈੱਸ ਪੰਜਾਬ
ਰੂਪਨਗਰ, 31 ਜਨਵਰੀ: ਹਲ਼ਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਿਕਾਸ ਕਾਰਜਾਂ ਦੀ ਉਚੇਚੇ ਤੌਰ ਉੱਤੇ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਮੇਵਾਰੀ ਤੇ ਡਿਊਟੀ ਪ੍ਰਤੀ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।  
ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਵਿਕਾਸ ਦੇ ਕੰਮਾਂ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਉੱਤੇ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸ਼ਹਿਰ ਵਿੱਚ ਗਿਆਨੀ ਜ਼ੈਲ ਸਿੰਘ ਨਗਰ, ਪ੍ਰੀਤ ਕਲੋਨੀ ਨੇੜੇ ਗਾਂਧੀ ਸਕੂਲ, ਬੇਅੰਤ ਸਿੰਘ ਨਗਰ, ਅਮਨ ਨਗਰ, ਵੱਡੀ ਹਵੇਲੀ ਅਤੇ ਸਦਾਬਰਤ ਵਿਖੇ ਸੀਵਰੇਜ ਦੀ ਸਮੱਸਿਆਂ ਨੂੰ ਜਲਦ ਤੋਂ ਜਲਦ ਯੋਜਨਾਬੱਧ ਤਰੀਕੇ ਨਾਲ ਹੱਲ ਕਰਨ ਲਈ ਹਦਾਇਤ ਜਾਰੀ ਕੀਤੀ।
ਵਿਧਾਇਕ ਚੱਢਾ ਵੱਲੋਂ ਸ਼ਹਿਰ ਦੀ ਇੱਕ ਹੋਰ ਵੱਡੀ ਸਮੱਸਿਆ ਬਰਸਾਤੀ ਪਾਣੀ ਦਾ ਹੱਲ ਜਲਦੀ ਤੋਂ ਜਲਦੀ ਹੱਲ ਕਰਵਾਉਣ ਲਈ ਵੀ ਕਿਹਾ ਗਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਸ਼ਹਿਰ ਵਿੱਚ ਟਿਊਬਵੈੱਲ ਵੀ ਜਲਦੀ ਤੋਂ ਜਲਦੀ ਲਗਾਇਆ ਜਾਵੇਗਾ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਹਰਜੋਤ ਕੌਰ, ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ, ਐਕਸੀਅਨ ਪੀਡਬਲਿਯੂਡੀ ਸ਼੍ਰੀ ਦਵਿੰਦਰ ਬਜਾਜ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਵਿਜੇ ਕਮਾਰ, ਕਾਰਜ ਸਾਧਕ ਅਫਸਰ ਸ.ਅਮਨਦੀਪ ਸਿੰਘ, ਸ਼੍ਰੀ ਸ਼ਿਵ ਕੁਮਾਰ ਲਾਲਪੁਰਾ, ਸ. ਭਾਗ ਸਿੰਘ ਮਦਾਨ, ਐਮਸੀ ਰਾਜੂ ਸਤਿਆਲ, ਐਮਸੀ ਸ਼੍ਰੀ ਪੋਮੀ ਸੋਨੀ, ਐਮਸੀ ਸ਼੍ਰੀ ਅਸ਼ੋਕ ਵਾਹੀ ਤੇ ਹੋਰ ਅਧਿਕਾਰੀ ਹਾਜ਼ਰ ਸਨ।
- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...