Saturday, April 20, 2024

ਵਾਹਿਗੁਰੂ

spot_img
spot_img

ਬਦਲੇ ਜਾ ਸਕਦੇ ਹਨ ਚੀਮਾ? – ‘ਆਪ’ ਵੱਲੋਂ ਪੰਜਾਬ ਵਿਚ ਵਿਰੋਧੀ ਧਿਰ ਦਾ ਨੇਤਾ ਬਦਲਣ ਦੀਆਂ ਕਨਸੋਆਂ!

- Advertisement -

ਯੈੱਸ ਪੰਜਾਬ

ਜਲੰਧਰ, 10 ਅਗਸਤ, 2020:

ਪੰਜਾਬ ਦੀ ਮੁੱਖ ਵਿਰੋਧੀ ਧਿਰ ‘ਆਮ ਆਦਮੀ ਪਾਰਟੀ’ ਵੱਲੋਂ ਰਾਜ ਅੰਦਰ ਵਿਰੋਧੀ ਧਿਰ ਦਾ ਨੇਤਾ ਬਦਲਣ ਦੀਆਂ ਤਿਆਰੀਆਂ ਦੱਸੀਆਂ ਜਾ ਰਹੀਆਂ ਹਨ।

ਜਾਣਕਾਰ ਸੂਤਰਾਂ ਅਨੁਸਾਰ ਇਸ ਵੇਲੇ ਵਿਰੋਧੀ ਧਿਰ ਦੇ ਆਗੂ ਦੇ ਤੌਰ ’ਤੇ ਕੰਮ ਕਰ ਰਹੇ ਦਿੜ੍ਹਬਾ ਦੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਇਸ ਅਹੁਦੇ ਤੋਂ ਲਾਂਭੇ ਕਰਨ ਬਾਰੇ ਵਿਚਾਰ ਹੋ ਰਿਹਾ ਹੈ।

ਕਨਸੋਆਂ ਹਨ ਕਿ ਸੁਨਾਮ ਤੋਂ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਨੇਤਾ ਸ੍ਰੀ ਅਮਨ ਅਰੋੜਾ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।

ਜੇ ਇੰਜ ਹੋ ਜਾਂਦਾ ਹੈ ਤਾਂ ਇਹ ਨਾ ਕੇਵਲ ਪੰਜਾਬ ਦੀ ਰਾਜਨੀਤੀ ਲਈ ਵੱਡੀ ਗੱਲ ਹੋਵੇਗੀ ਸਗੋਂ ‘ਆਮ ਆਦਮੀ ਪਾਰਟੀ’ ਦੀ ਅੰਦਰੂਨੀ ਰਾਜਨੀਤੀ ਦੇ ਅੰਦਰ ਵੀ ਇਕ ਧਮਾਕਾਖੇਜ਼ ਘਟਨਾ ਵਜੋਂ ਵੇਖ਼ੀ ਜਾਵੇਗੀ। ਇਸ ਦਾ ਮਤਲਬ ਇਹ ਲਿਆ ਜਾਵੇਗਾ ਕਿ ਪਾਰਟੀ ਸ੍ਰੀ ਭਗਵੰਤ ਮਾਨ ਅਤੇ ਨਵੇਂ ਵਿਰੋਧੀ ਧਿਰ ਦੇ ਨੇਤਾ ਦੀ ਅਗਵਾਈ ਵਿਚ ਹੀ 2022 ਦੇ ਚੋਣ ਮੈਦਾਨ ਵਿਚ ਨਿੱਤਰਣਾ ਚਾਹੇਗੀ।

ਸ੍ਰੀ ਚੀਮਾ ਨੂੰ ਲਾਂਭੇ ਕਰਨ ਦੀ ਗੱਲ ਜੇ ਹਕੀਕਤ ਦਾ ਰੂਪ ਲੈ ਲੈਂਦੀ ਹਾਂ ਤਾਂ ਇਹ ਪਹਿਲੀ ਵਾਰ ਹੋਵੇਗਾ ਕਿ ਰਾਜ ਦੀ ਮੁੱਖ ਵਿਰੋਧੀ ਧਿਰ ਦੇ ਰੂਪ ਵਿਚ ਆਈ ਪਾਰਟੀ ਸਾਢੇ ਤਿੰਨਾਂ ਸਾਲਾਂ ਦੇ ਸਮੇਂ ਅੰਦਰ ਹੀ ਕਿਸੇ ਚੌਥੇ ਆਗੂ ਨੂੰ ਵਿਰੋਧੀ ਧਿਰ ਦਾ ਨੇਤਾ ਨਾਮਜ਼ਦ ਕਰ ਰਹੀ ਹੋਵੇਗੀ।

ਯਾਦ ਰਹੇ ਕਿ ਪਾਰਟੀ ਵੱਲੋਂ 2017 ਦੀਆਂ ਚੋਣਾਂ ਵਿਚ 100 ਸੀਟਾਂ ’ਤੇ ਜਿੱਤ ਹਾਸਲ ਕਰਨ ਦਾ ਸੁਪਨਾ ਤਾਂ ਪੂਰਾ ਨਹੀਂ ਸੀ ਹੋਇਆ ਪਰ ਸ਼੍ਰੋਮਣੀ ਅਕਾਲੀ ਦਲ ਨੂੰ ਪਛਾੜ ਕੇ ਇਹ ਪਾਰਟੀ ਰਾਜ ਦੀ ਮੁੱਖ ਵਿਰੋਧੀ ਧਿਰ ਬਣ ਗਈ ਸੀ। ਇਸ ਮੌਕੇ ਪਾਰਟੀ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਉਸ ਵੇਲੇ ਹਲਕਾ ਦਾਖ਼ਾ ਤੋਂ ਜਿੱਤ ਕੇ ਵਿਧਾਇਕ ਬਣੇ ਸ: ਐਚ.ਐਸ. ਫ਼ੂਲਕਾ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਸੀ।

ਸ: ਫ਼ੂਲਕਾ 16 ਮਾਰਚ 2017 ਤੋਂ 9 ਜੁਲਾਈ 2017 ਤਕ ਹੀ ‘ਆਪ’ ਵਿਧਾਇਕ ਦਲ ਦੇ ਨੇਤਾ ਅਤੇ ਰਾਜ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ। ਉਹਨਾਂ ਨੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ਼ ਕੇਸ ਆਪ ਲੜਨ ਦਾ ਹਵਾਲਾ ਦੇ ਕੇ ਵਿਰੋਧੀ ਧਿਰ ਦੇ ਨੇਤਾ ਵਜੋਂ ਮੁਕਤੀ ਚਾਹੁੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਸ ਮਗਰੋਂ ਪਾਰਟੀ ਨੇ ਭੁਲੱਥ ਦੇ ਵਿਧਾਇਕ ਸ:ਸੁਖ਼ਪਾਲ ਸਿੰਘ ਖ਼ਹਿਰਾ ’ਤੇ ਭਰੋਸਾ ਜਤਾਇਆ ਅਤੇ ਉਹਨਾਂ ਨੂੰ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਬਣਾ ਕੇ ਨੇਤਾ ਵਿਰੋਧੀ ਧਿਰ ਵਜੋਂ ਪੇਸ਼ ਕੀਤਾ ਗਿਆ ਪਰ ਪਾਰਟੀ ਆਗੂਆਂ ਅਤੇ ਖ਼ਾਸਕਰ ਸ੍ਰੀ ਅਰਵਿੰਦ ਕੇਜਰੀਵਾਲ ਸਮੇਤ ਕੇਂਦਰੀ ਨੇਤਾਵਾਂ ਨਾਲ ਮਤਭੇਦਾਂ ਦੇ ਚੱਲਦਿਆਂ ਸ੍ਰੀ ਖ਼ਹਿਰਾ ਨੂੰ 26 ਜੁਲਾਈ, 2018 ਨੂੰ ਪਾਰਟੀ ਨੇ ਅਹੁਦੇ ਤੋਂ ਹਟਾ ਦਿੱਤਾ ਅਤੇ ਸ:ਹਰਪਾਲ ਸਿੰਘ ਚੀਮਾ ਨੂੰ ਇਸ ਅਹਿਮ ਅਹੁਦੇ ’ਤੇ ਨਿਯੁਕਤ ਕਰ ਦਿੱਤਾ ਸੀ।

ਪਤਾ ਲੱਗਾ ਹੈ ਕਿ ਸ੍ਰੀ ਚੀਮਾ ਨੂੰ ਹਟਾ ਕੇ ਸ੍ਰੀ ਅਮਨ ਅਰੋੜਾ ਨੂੰ ਨਿਯੁਕਤ ਕਰਨ ਦੇ ਮਾਮਲੇ ’ਤੇ ਪਾਰਟੀ ਨੂੰ ਦੋ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਤਰਕ ਤਾਂ ਇਹ ਦਿੱਤਾ ਜਾ ਰਿਹਾ ਹੈ ਕਿ ਜੇ ਸ੍ਰੀ ਅਰੋੜਾ ਨੂੰ ਵਿਰੋਧੀ ਧਿਰ ਦਾ ਨੇਤਾ ਥਾਪ ਦਿੱਤਾ ਜਾਂਦਾ ਹੈ ਤਾਂ ਪਾਰਟੀ ਦੇ ਦੋਵੇਂ ਵੱਡੇ ਅਹੁਦੇ, ਭਾਵ ਪ੍ਰਧਾਨ (ਭਗਵੰਤ ਮਾਨ) ਅਤੇ ਸ੍ਰੀ ਅਰੋੜਾ ਦੋਵੇਂ ਹੀ ਇਕੋ ਜ਼ਿਲ੍ਹੇ ਸੰਗਰੂਰ ਨਾਲ ਸੰਬੰਧਤ ਹੋਣਗੇ।

ਦੂਜਾ ਸ: ਚੀਮਾ ਨੂੰ ਲਾਂਭੇ ਕਰਕੇ ਸ੍ਰੀ ਅਰੋੜਾ ਨੂੰ ਅੱਗੇ ਲਿਆਉਣ ਨਾਲ ਰਵਾਇਤੀ ਪਾਰਟੀਆਂ ਵਾਂਗ ਜਾਤ ਸਮੀਕਰਨਾਂ ਨੂੰ ਮੁੜ ਤਰਤੀਬ ਦੇਣ ਦੀ ਕੋਸ਼ਿਸ਼ ਵਜੋਂ ਵੀ ਵੇਖ਼ਿਆ ਜਾ ਰਿਹਾ ਹੈ ਪਰ ਸਵਾਲ ਇਹ ਵੀ ਉਠਾਇਆ ਜਾ ਰਿਹਾ ਹੈ ਕਿ ਸ੍ਰੀ ਅਰੋੜਾ ਨੂੰ ਲਿਆ ਕੇ ਜੇ ਇਕ ਫ਼ਿਰਕੇ ਨੂੰ ਖੁਸ਼ ਕੀਤਾ ਜਾ ਸਕਦਾ ਹੈ ਤਾਂ ਸ੍ਰੀ ਚੀਮਾ ਨੂੰ ਲਾਂਭੇ ਕਰਨ ਨਾਲ ਇਕ ਤਬਕੇ ਨੂੰ ਨਾਰਾਜ਼ ਕਰਨ ਦਾ ‘ਰਿਸਕ’ ਵੀ ਰਹਿ ਸਕਦਾ ਹੈ ਹਾਲਾਂਕਿ ਪਾਰਟੀ ਸ੍ਰੀ ਚੀਮਾ ਨੂੰ ਕੋਈ ਹੋਰ ਅਡਜਸਟਮੈਂਟ ਦੇ ਕੇ ਇਸ ਵਰਤਾਰੇ ਨੂੰ ਟਾਲ ਸਕਦੀ ਹੈ।

ਯਾਦ ਰਹੇ ਕਿ ਅਜੇ 8 ਅਗਸਤ ਨੂੰ ਹੀ ਪਾਰਟੀ ਵੱਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਜਰਨੈਲ ਸਿੰਘ ਅਤੇ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਦੇ ਸੰਸਦ ਮੈਂਬਰ ਸ੍ਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖ਼ੇ ਇਕ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਪਾਰਟੀ ਦੀ ਪੰਜਾਬ ਇਕਾਈ, ਜ਼ਿਲ੍ਹੇ ਅਤੇ ਸਾਰੇ ਵਿੰਗ ਭੰਗ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਪਾਰਟੀ ਦੇ ਢਾਂਚੇ ਦਾ ਛੇਤੀ ਹੀ ਮੁੜ ਗਠਨ ਕੀਤਾ ਜਾਵੇਗਾ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...