Friday, April 26, 2024

ਵਾਹਿਗੁਰੂ

spot_img
spot_img

ਬਰਗਾੜੀ ਕਾਂਡ ਤੋਂ ਸੀ.ਬੀ.ਆਈ. ਨੂੰ ਲਾਂਭੇ ਰੱਖਣ ਲਈ ਪੂਰੀ ਵਾਹ ਲਾਵੇ ਪੰਜਾਬ ਸਰਕਾਰ: ਸਿੱਖ ਜਥੇਬੰਦੀਆਂ ਦੀ ਕੈਪਟਨ ਨੂੰ ਅਪੀਲ

- Advertisement -

ਅੰਮਿ੍ਤਸਰ, 9 ਜੁਲਾਈ, 2020 –

ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਅਤੇ ਦਰਬਾਰ ਏ ਖਾਲਸਾ ਜਥੇਬੰਦੀ ਵੱਲੋਂ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਰਗਾੜੀ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਦੇਣ ਲਈ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ ਜਦਕਿ ਸੀਬੀਆਈ ਸ਼ਰੇਆਮ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ !

ਪਹਿਲਾਂ ਸੀਬੀਆਈ ਵੱਲੋਂ ਇਨ੍ਹਾਂ ਕੇਸਾਂ ਵਿੱਚ ਕਲੋਜ਼ਰ ਰਿਪੋਰਟ ਦਾਖਲ ਕਰਨਾ ਅਤੇ ਬਾਅਦ ਵਿੱਚ ਹੁਣ ਜਦੋਂ ਪੰਜਾਬ ਸਰਕਾਰ ਦੀ ਬਣਾਈ ਸਿੱਟ ਨੇ ਬਰਗਾੜੀ ਬੇਅਦਬੀ ਦੇ ਜਿਆਦਾਤਰ ਦੋਸ਼ੀਆਂ ਤੇ ਸ਼ਿਕੰਜਾ ਕੱਸ ਲਿਆ ਹੈ ਤਾਂ ਹੁਣ ਇਹੀ ਸੀਬੀਆਈ ਮੁੜ ਦੁਬਾਰਾ ਦੋਸ਼ੀਆਂ ਨੂੰ ਬਚਾਉਣ ਲਈ ਇਸ ਜਾਂਚ ਨੂੰ ਰੋਕਣ ਲਈ ਤਰਲੋਮੱਛੀ ਹੋ ਰਹੀ ਹੈ!

ਸੀਬੀਆਈ ਵੱਲੋਂ ਪੰਜਾਬ ਸਰਕਾਰ ਵੱਲੋਂ ਬਣਾਈ ਸਿੱਟ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਰੋਕਣ ਲਈ ਮੁਹਾਲੀ ਸੀਬੀਆਈ ਅਦਾਲਤ ਵਿੱਚ ਦਿੱਤੀ ਅਰਜ਼ੀ ਬਾਰੇ ਬੋਲਦਿਆਂ ਭਾਈ ਹਰਜਿੰਦਰ ਸਿੰਘ ਮਾਝੀ ਅਤੇ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕਿ ਬਾਦਲ ਪਰਿਵਾਰ ਕੇਂਦਰ ਦੀ ਮਦਦ ਦੇ ਨਾਲ ਆਪਣੇ ਆਪ ਨੂੰ ਅਤੇ ਰਾਮ ਰਹੀਮ ਨੂੰ ਇਨ੍ਹਾਂ ਕੇਸਾਂ ਵਿੱਚੋਂ ਬਚਾਉਣਾ ਚਾਹੁੰਦਾ ਹੈ ਜਿਸ ਲਈ ਕੇਂਦਰ ਦੇ ਪਿੰਜਰੇ ਦੇ ਤੋਤੇ ਸੀਬੀਆਈ ਦੀ ਮਦਦ ਲਈ ਜਾ ਰਹੀ ਹੈ !

ਉਨ੍ਹਾਂ ਹੁਣ ਤੱਕ ਦੀ ਕੀਤੀ ਗਈ ਜਾਂਚ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਆਉਂਦੇ ਦਿਨਾਂ ਦੇ ਵਿੱਚ ਸਿੱਟ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਨਾਮਜ਼ਦ ਕਰਕੇ ਉਨ੍ਹਾਂ ਦੀ ਬੇਅਦਬੀ ਕੇਸਾਂ ਵਿੱਚ ਗ੍ਰਿਫ਼ਤਾਰੀ ਪਾ ਲਵੇਗੀ , ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਰੁਕਣ ਦੀ ਕੋਸ਼ਿਸ਼ ਦਾ ਸੀਬੀਆਈ ਅਦਾਲਤ ਵਿੱਚ ਚੰਗੀ ਤਰ੍ਹਾਂ ਵਿਰੋਧ ਕੀਤਾ ਜਾਵੇ ਅਤੇ ਇਸ ਲਈ ਵਿਸ਼ੇਸ਼ ਪੈਨਲ ਵਕੀਲਾਂ ਦਾ ਅੱਗੇ ਕੀਤਾ ਜਾਵੇ !

ਕਿਉਂਕਿ ਬਾਦਲਾਂ ਵੱਲੋਂ ਕੇਂਦਰ ਦੀ ਮਦਦ ਲੈ ਕੇ ਦੋਸ਼ੀਆਂ ਨੂੰ ਬਚਾਉਣ ਦੀ ਆਖ਼ਰੀ ਕੋਸ਼ਿਸ਼ ਹੈ ਤੇ ਪੰਜਾਬ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕੀਤਾ ਜਾਵੇ !

ਜੇ ਪਿਛਲੇ ਤਿੰਨ ਸਾਲਾਂ ਵਾਂਗ ਕੈਪਟਨ ਸਰਕਾਰ ਫਿਰ ਤੋਂ ਬਾਦਲਾਂ ਨਾਲ ਕੁਝ ਫਿਕਸ ਮੈਚ ਖੇਡਦੀ ਹੈ ਤਾਂ ਸਮੁੱਚੀ ਸਿੱਖ ਕੌਮ ਕੋਲ ਮੁੜ ਤੋਂ ਸੰਘਰਸ਼ ਦੇ ਰਾਹ ਪੈਣ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਦਾ !

ਜਿਸ ਦਾ ਸਿਆਸੀ ਨੁਕਸਾਨ ਕਾਂਗਰਸ ਸਰਕਾਰ ਨੂੰ ਪਿਛਲੀ ਸਰਕਾਰ ਨਾਲੋਂ ਵੀ ਵੱਧ ਹੋਵੇਗਾ ! ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਮਾਹੌਲ ਕਰਕੇ ਇਸ ਮੁੱਦੇ ਤੇ ਇਨਸਾਫ ਲਈ ਉਨ੍ਹਾਂ ਮੰਤਰੀਆਂ ਦੇ ਘਰਾਂ ਦੇ ਬਾਹਰ ਜਿੱਥੇ ਜਾਣ ਵਾਲ਼ੇ ਧਰਨੇ ਮੁਲਤਵੀ ਕੀਤੇ ਹੋਏ ਹਨ , ਜੇ ਹੁਣ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪੈਂਦੀ ਹੈ ਤਾਂ ਸਾਨੂੰ ਮੁੜ ਤੋਂ ਸੰਘਰਸ਼ ਸ਼ੁਰੂ ਕਰਨਾ ਪਵੇਗਾ !


ਇਸ ਨੂੰ ਵੀ ਪੜ੍ਹੋ:  
ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ’ਚ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖ਼ਤ ’ਤੇ ਤਲਬ ਕਰਨ ਗਿਆਨੀ ਹਰਪ੍ਰੀਤ ਸਿੰਘ: ਬਲੀਏਵਾਲ


ਇਸ ਮੌਕੇ ਦੋਵਾਂ ਆਗੂਆਂ ਨੇ 2007 ਦਾ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਦਾ ਕੇਸ ਵੀ ਮੁੜ ਦੁਬਾਰਾ ਖੋਲ੍ਹ ਕੇ ਉਸ ਦੀ ਜਾਂਚ ਸਿੱਟ ਨੂੰ ਸੌਂਪਣ ਦੀ ਅਪੀਲ ਕੀਤੀ !

ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਅਤੇ ਦਰਬਾਰ ਏ ਖਾਲਸਾ ਜਥੇਬੰਦੀ ਵੱਲੋਂ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਰਗਾੜੀ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਦੇਣ ਲਈ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ ਜਦਕਿ ਸੀਬੀਆਈ ਸ਼ਰੇਆਮ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ !

ਪਹਿਲਾਂ ਸੀਬੀਆਈ ਵੱਲੋਂ ਇਨ੍ਹਾਂ ਕੇਸਾਂ ਵਿੱਚ ਕਲੋਜ਼ਰ ਰਿਪੋਰਟ ਦਾਖਲ ਕਰਨਾ ਅਤੇ ਬਾਅਦ ਵਿੱਚ ਹੁਣ ਜਦੋਂ ਪੰਜਾਬ ਸਰਕਾਰ ਦੀ ਬਣਾਈ ਸਿੱਟ ਨੇ ਬਰਗਾੜੀ ਬੇਅਦਬੀ ਦੇ ਜਿਆਦਾਤਰ ਦੋਸ਼ੀਆਂ ਤੇ ਸ਼ਿਕੰਜਾ ਕੱਸ ਲਿਆ ਹੈ ਤਾਂ ਹੁਣ ਇਹੀ ਸੀਬੀਆਈ ਮੁੜ ਦੁਬਾਰਾ ਦੋਸ਼ੀਆਂ ਨੂੰ ਬਚਾਉਣ ਲਈ ਇਸ ਜਾਂਚ ਨੂੰ ਰੋਕਣ ਲਈ ਤਰਲੋਮੱਛੀ ਹੋ ਰਹੀ ਹੈ!

ਸੀਬੀਆਈ ਵੱਲੋਂ ਪੰਜਾਬ ਸਰਕਾਰ ਵੱਲੋਂ ਬਣਾਈ ਸਿੱਟ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਰੋਕਣ ਲਈ ਮੁਹਾਲੀ ਸੀਬੀਆਈ ਅਦਾਲਤ ਵਿੱਚ ਦਿੱਤੀ ਅਰਜ਼ੀ ਬਾਰੇ ਬੋਲਦਿਆਂ ਭਾਈ ਹਰਜਿੰਦਰ ਸਿੰਘ ਮਾਝੀ ਅਤੇ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕਿ ਬਾਦਲ ਪਰਿਵਾਰ ਕੇਂਦਰ ਦੀ ਮਦਦ ਦੇ ਨਾਲ ਆਪਣੇ ਆਪ ਨੂੰ ਅਤੇ ਰਾਮ ਰਹੀਮ ਨੂੰ ਇਨ੍ਹਾਂ ਕੇਸਾਂ ਵਿੱਚੋਂ ਬਚਾਉਣਾ ਚਾਹੁੰਦਾ ਹੈ ਜਿਸ ਲਈ ਕੇਂਦਰ ਦੇ ਪਿੰਜਰੇ ਦੇ ਤੋਤੇ ਸੀਬੀਆਈ ਦੀ ਮਦਦ ਲਈ ਜਾ ਰਹੀ ਹੈ !

ਉਨ੍ਹਾਂ ਹੁਣ ਤੱਕ ਦੀ ਕੀਤੀ ਗਈ ਜਾਂਚ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਆਉਂਦੇ ਦਿਨਾਂ ਦੇ ਵਿੱਚ ਸਿੱਟ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਨਾਮਜ਼ਦ ਕਰਕੇ ਉਨ੍ਹਾਂ ਦੀ ਬੇਅਦਬੀ ਕੇਸਾਂ ਵਿੱਚ ਗ੍ਰਿਫ਼ਤਾਰੀ ਪਾ ਲਵੇਗੀ , ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਰੁਕਣ ਦੀ ਕੋਸ਼ਿਸ਼ ਦਾ ਸੀਬੀਆਈ ਅਦਾਲਤ ਵਿੱਚ ਚੰਗੀ ਤਰ੍ਹਾਂ ਵਿਰੋਧ ਕੀਤਾ ਜਾਵੇ ਅਤੇ ਇਸ ਲਈ ਵਿਸ਼ੇਸ਼ ਪੈਨਲ ਵਕੀਲਾਂ ਦਾ ਅੱਗੇ ਕੀਤਾ ਜਾਵੇ !

ਕਿਉਂਕਿ ਬਾਦਲਾਂ ਵੱਲੋਂ ਕੇਂਦਰ ਦੀ ਮਦਦ ਲੈ ਕੇ ਦੋਸ਼ੀਆਂ ਨੂੰ ਬਚਾਉਣ ਦੀ ਆਖ਼ਰੀ ਕੋਸ਼ਿਸ਼ ਹੈ ਤੇ ਪੰਜਾਬ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕੀਤਾ ਜਾਵੇ !

ਜੇ ਪਿਛਲੇ ਤਿੰਨ ਸਾਲਾਂ ਵਾਂਗ ਕੈਪਟਨ ਸਰਕਾਰ ਫਿਰ ਤੋਂ ਬਾਦਲਾਂ ਨਾਲ ਕੁਝ ਫਿਕਸ ਮੈਚ ਖੇਡਦੀ ਹੈ ਤਾਂ ਸਮੁੱਚੀ ਸਿੱਖ ਕੌਮ ਕੋਲ ਮੁੜ ਤੋਂ ਸੰਘਰਸ਼ ਦੇ ਰਾਹ ਪੈਣ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਦਾ ਜਿਸ ਦਾ ਸਿਆਸੀ ਨੁਕਸਾਨ ਕਾਂਗਰਸ ਸਰਕਾਰ ਨੂੰ ਪਿਛਲੀ ਸਰਕਾਰ ਨਾਲੋਂ ਵੀ ਵੱਧ ਹੋਵੇਗਾ ! ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਮਾਹੌਲ ਕਰਕੇ ਇਸ ਮੁੱਦੇ ਤੇ ਇਨਸਾਫ ਲਈ ਉਨ੍ਹਾਂ ਮੰਤਰੀਆਂ ਦੇ ਘਰਾਂ ਦੇ ਬਾਹਰ ਜਿੱਥੇ ਜਾਣ ਵਾਲ਼ੇ ਧਰਨੇ ਮੁਲਤਵੀ ਕੀਤੇ ਹੋਏ ਹਨ , ਜੇ ਹੁਣ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪੈਂਦੀ ਹੈ ਤਾਂ ਸਾਨੂੰ ਮੁੜ ਤੋਂ ਸੰਘਰਸ਼ ਸ਼ੁਰੂ ਕਰਨਾ ਪਵੇਗਾ !

ਇਸ ਮੌਕੇ ਦੋਵਾਂ ਆਗੂਆਂ ਨੇ 2007 ਦਾ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਦਾ ਕੇਸ ਵੀ ਮੁੜ ਦੁਬਾਰਾ ਖੋਲ੍ਹ ਕੇ ਉਸ ਦੀ ਜਾਂਚ ਸਿੱਟ ਨੂੰ ਸੌਂਪਣ ਦੀ ਅਪੀਲ ਕੀਤੀ !


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...