Saturday, April 27, 2024

ਵਾਹਿਗੁਰੂ

spot_img
spot_img

ਬਰਗਾੜੀ ਬੇਅਦਬੀ ਮਾਮਲੇ ਵਿੱਚ ਐਸ.ਆਈ.ਟੀ. ਵੱਲੋਂ 6 ਦੋਸ਼ੀ ਗ੍ਰਿਫ਼ਤਾਰ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 16 ਮਈ, 2021:
2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਅਤੇ ਉਸ ਮਗਰੋਂ ਸਰੂਪਾਂ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ ਦੀ ਜਾਂਚ ਲਈ ਬਣੀ ਆਈ.ਜੀ. ਬਾਰਡਰ ਰੇਂਜ ਸ: ਐਸ.ਪੀ.ਐਸ. ਪਰਮਾਰ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਐਤਵਾਰ ਨੂੰ ਇਸ ਮਾਮਲੇ ਦੇ 6 ਦੋਸ਼ੀਆਂ ਨੂੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਸੁਖ਼ਜਿੰਦਰ Çੰਸਘ ਉਰਫ਼ ਸੰਨੀ, ਨਿਸ਼ਾਨ ਸਿੰਘ, ਰਣਜੀਤ ਸਿੰਘ ਭੋਲਾ ਅਤੇ ਪ੍ਰਦੀਪ ਕੁਮਾਰ ਸਾਰੇ ਵਾਸੀ ਕੋਟਕਪੂਰਾ ਅਤੇ ਸ਼ਕਤੀ ਸਿੰਘ ਵਾਸੀ ਪਿੰਡ ਦੱਗੂ ਰੋਮਾਣਾ ਅਤੇ ਸਿੱਖਾਂਵਾਲਾ ਦਾ ਬਲਜੀਤ ਸਿੰਘ ਸ਼ਾਮਲ ਹਨ। ਇਹ ਗ੍ਰਿਫ਼ਤਾਰੀ ਬਾਜਾਖ਼ਾਨਾ ਥਾਣੇ ਵਿੱਚ ਦਰਜ ਕੇਸ ਦੇ ਆਧਾਰ ’ਤੇ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀ ਡੇਰਾ ਡੇਰਾ ਸਿਰਸਾ ਨਾਲ ਸੰਬੰਧਤ ਡੇਰਾ ਪ੍ਰੇਮੀ ਦੱਸੇ ਜਾ ਰਹੇ ਹਨ।

ਯਾਦ ਰਹੇ ਕਿ ਸੁਖ਼ਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ ਅਤੇ ਬਲਜੀਤ ਸਿੰਘ ਇਸੇ ਘਟਨਾਕ੍ਰਮ ਦੇ ਸੰਬੰਧ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਵੀ ਗ੍ਰਿਫ਼ਤਾਰ ਕੀਤੇ ਗਏ ਸਨ। ਦੋਸ਼ੀਆਂ ਨੇ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਚੁਣੌਤੀ ਭਰਪੂਰ ਇਤਰਾਜ਼ਯੋਗ ਪੋਸਟਰ ਲਗਾਏ ਸਨ।

ਜ਼ਿਕਰਯੋਗ ਹੈ ਕਿ ਆਈ.ਜੀ. ਸ: ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵਿੱਚ ਹਾਈ ਕੋਰਟ ਦੇ ਹੁਕਮਾਂ ’ਤੇ ਫ਼ੇਰਬਦਲ ਕਰਦਿਆਂ ਸਰਕਾਰ ਨੇ ਸ:ਪਰਮਾਰ ਨੂੂੰ ਇਸ ਐਸ.ਆਈ.ਟੀ. ਦਾ ਮੁਖ਼ੀ ਥਾਪਿਆ ਸੀ ਹਾਲਾਂਕਿ ਸ:ਖੱਟੜਾ ਨੂੰ ਇਸ ਟੀਮ ਦੇ ਮੈਂਬਰ ਵਜੋਂ ਰੱਖ਼ਿਆ ਗਿਆ ਸੀ। ਇਸ ਤੋਂ ਇਲਾਵਾ ਇਸ ਟੀਮ ਵਿੱਚ ਆਈ.ਜੀ. ਸ:ਰਜਿੰਦਰ ਸਿੰਘ ਸੋਹਲ ਵੀ ਸ਼ਾਮਲ ਹਨ।

ਸ: ਪਰਮਾਰ ਨੇ ਮਾਰਚ ਵਿੱਚ ਇਸ ਟੀਮ ਦੇ ਮੁਖ਼ੀ ਵਜੋਂ ਕੰਮ ਸੰਭਾਲਿਆ ਸੀ ਅਤੇ ਐਤਵਾਰ ਨੂੰ ਪਹਿਲੀ ਕਾਰਵਾਈ ੂ ਅੰਜਾਮ ਦਿੱਦਿਆਂ 6 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਸੋਮਵਾਰ 17 ਮਈ ਨੂੰ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਜਾਂਚ ਟੀਮ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਰਗਾੜੀ ਵਿੱਚ ਬੇਅਦਬੀ ਦੇ ਦੋਵੇਂਮਾਮਲੇ ਸੁਲਝਾ ਲਏ ਗਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...