Thursday, April 25, 2024

ਵਾਹਿਗੁਰੂ

spot_img
spot_img

ਬਰਗਾੜੀ ਵਿੱਚ ਹੋਵੇਗਾ ਪੰਥ, ਗ੍ਰੰਥ ਅਤੇ ਕਿਸਾਨ ਬਚਾਓ ਇਕੱਠ: ਸਿਮਰਨਜੀਤ ਸਿੰਘ ਮਾਨ ਵੱਲੋਂ 28 ਨਵੰਬਰ ਨੂੰ ਬਰਗਾੜੀ ਸਟੇਡੀਅਮ ਪੁੱਜਣ ਦੀ ਅਪੀਲ

- Advertisement -

ਦੀਪਕ ਗਰਗ
ਕੋਟਕਪੂਰਾ, 26 ਨਵੰਬਰ, 2021 –
ਸਾਲ 2015 ਵਿੱਚ ਸਿਰਸੇ ਵਾਲੇ ਸਾਧ ਨੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬਰਗਾੜੀ ਸਮੇਤ ਹੋਰ ਅਨੇਕਾਂ ਥਾਵਾਂ ’ਤੇ ਸਾਜਿਸ਼ੀ ਢੰਗ ਨਾਲ ਬੇਅਦਬੀਆਂ ਕਰਵਾਈਆਂ, ਬਾਦਲ ਦਲੀਏ ਹਰ ਪੱਖੋਂ ਉਸਦੀ ਸਰਪ੍ਰਸਤੀ ਕਰਦੇ ਰਹੇ, ਬਾਦਲਾਂ ਨੇ ਆਪਣੀ ਪੁਲਿਸ ਰਾਹੀਂ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉੱਪਰ ਗੋਲੀ ਚਲਾ ਦਿੱਤੀ, ਜਿਸ ਨਾਲ ਦੋ ਸਿੱਖ ਨੌਜਵਾਨ ਸ਼ਹੀਦ ਹੋ ਗਏ।

ਬਰਗਾੜੀ ਵਿਖੇ ਪੰਥ, ਗ੍ਰੰਥ, ਕਿਸਾਨ ਬਚਾਉ ਇਕੱਠ ਸਬੰਧੀ ਕੋਟਕਪੂਰੇ ਵਿੱਚ ਬੁਲਾਈ ਗਈ ਪੱਤਰਕਾਰ ਵਾਰਤਾ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਮੇਧ ਸਿੰਘ ਸੈਣੀ ਅਤੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਹੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਹਨ ਪਰ ਸਮੇਂ ਦੀਆਂ ਸਰਕਾਰਾਂ ਦੋਸ਼ੀਆਂ ਨਾਲ ਰਿਆਇਤ ਕਰਕੇ ਪੀੜਤ ਪਰਿਵਾਰਾਂ, ਚਸ਼ਮਦੀਦ ਗਵਾਹਾਂ ਅਤੇ ਪੰਥਦਰਦੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੀਆਂ ਆ ਰਹੀਆਂ ਹਨ। ਪੈ੍ਰਸ ਕਾਨਫਰੰਸ ਦੌਰਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ ਮਹਿੰਦਰਪਾਲ ਸਿੰਘ ਅਤੇ ਗੁਰਦੀਪ ਸਿੰਘ ਢੁੱਡੀ ਵੀ ਹਾਜਰ ਸਨ।

ਉਨਾ ਆਖਿਆ ਕਿ ਸ਼੍ਰੋਮਣੀ ਕਮੇਟੀ ਵਿੱਚ ਵੀ ਸਾਜਿਸ਼ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਕਰ ਦਿੱਤੇ ਗਏ। ਜਿੰਨਾ ਦੀ ਅੱਜ ਤੱਕ ਨਾ ਤਾਂ ਕੋਈ ਭਾਲ ਕੀਤੀ ਗਈ ਅਤੇ ਨਾ ਹੀ ਸਬੰਧਤ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਕਰਨ ਦੀ ਜਰੂਰਤ ਸਮਝੀ ਗਈ।

ਸ੍ਰ ਮਾਨ ਨੇ ਦੋਸ਼ ਲਾਇਆ ਕਿ ਸੋਦਾ ਸਾਧ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਂਦੇ ਹੋਏ ਨਕਲੀ ਅੰਮ੍ਰਿਤ ਤਿਆਰ ਕਰਕੇ ਸਾਡੇ ਸਿੱਖ ਸਿਧਾਂਤਾਂ, ਸੋਚ ਅਤੇ ਗੁਰੂ ਸਾਹਿਬਾਨ ਜੀ ਦੇ ਅਪਮਾਨ ਕੀਤੇ ਗਏ, ਸਮੁੱਚੀ ਸਿੱਖ ਕੌਮ ਅਤੇ ਸਾਡੇ ਵਲੋਂ ਜੋਰਦਾਰ ਆਵਾਜ ਉਠਾਉਣ ਉਪਰੰਤ ਵੀ ਉਸ ਸਮੇਂ ਦੀ ਬਾਦਲ ਸਰਕਾਰ ਅਤੇ ਮੌਜੂਦਾ ਕਾਂਗਰਸ ਸਰਕਾਰ ਵਲੋਂ ਸੋਦਾ ਸਾਧ ਸਮੇਤ ਉਸਦੇ ਦੋਸ਼ੀ ਪਾਏ ਜਾਣ ਵਾਲੇ ਚੇਲਿਆਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।

ਸ੍ਰ ਮਾਨ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੀ ਆਮ ਚੋਣ ਕਾਨੂੰਨਣ ਹਰ ਪੰਜ ਸਾਲ ਬਾਅਦ ਹੁੰਦੀ ਹੈ ਪਰ ਪਿਛਲੇ ਦਸ ਸਾਲਾਂ ਤੋਂ ਆਮ ਚੋਣ ਨਹੀਂ ਕਰਵਾਈ ਜਾ ਰਹੀ। ਸਿੱਖਾਂ ਦੀ ਇਸ ਸੰਸਥਾ ਦੇ ਜਮਹੂਰੀ ਹੱਕ ਉੱਤੇ ਜਬਰੀ ਡਾਕਿਆ ਮਾਰਿਆ ਜਾ ਰਿਹਾ ਹੈ।

ਇਸ ਸਬੰਧ ’ਚ ਵੱਖ ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਸਮੁੱਚੀ ਸਿੱਖ ਕੌਮ ਵਲੋਂ 28 ਨਵੰਬਰ ਦਿਨ ਐਤਵਾਰ ਨੂੰ ਖੇਡ ਸਟੇਡੀਅਮ ਬਰਗਾੜੀ ਵਿਖੇ ਪੰਥ, ਗ੍ਰੰਥ ਅਤੇ ਕਿਸਾਨ ਬਚਾਉ ਇਕੱਠ ਰੱਖਿਆ ਗਿਆ ਹੈ, ਜਿਸ ਵਿੱਚ ਅਗਲੀ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸ੍ਰ ਮਾਨ ਨੇ ਬੀਐਸਐਫ ਦਾ ਘੇਰਾ ਵਧਾਉਣ, ਕੈਪਟਨ-ਬਾਦਲ ਤੇ ਭਾਜਪਾ ਦੇ ਗਠਜੋੜ, ਘੱਟ ਗਿਣਤੀਆਂ ਨਾਲ ਵਿਤਕਰਾ ਤੇ ਧੱਕੇਸ਼ਾਹੀ, ਨਸ਼ਾ ਤਸਕਰੀ ਵਰਗੇ ਅਨੇਕਾਂ ਮੁੱਦਿਆਂ ’ਤੇ ਵੀ ਪੁੱਛੇ ਗਏ ਸਵਾਲਾਂ ਦਾ ਜਵਾਬ ਅੰਕੜਿਆਂ ਸਹਿਤ ਦਲੀਲਾਂ ਨਾਲ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...