Saturday, April 20, 2024

ਵਾਹਿਗੁਰੂ

spot_img
spot_img

ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਪਿੰਡਾਂ ਵਿਚ ਸਥਾਈ ਕਮੇਟੀਆਂ ਬਣਾਉਣ ਲਈ ਪੰਜਾਬ ਸਰਕਾਰ ਨੂੰ ਪੱਤਰ

- Advertisement -

ਯੈੱਸ ਪੰਜਾਬ
ਨਵਾਂਸ਼ਹਿਰ, 14 ਮਈ, 2021 –
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ੍ਰੋਮਣੀ ਅਕਾਲੀ ਦਲ ਨਾਲ ਲੰਬਾ ਸਮਾਂ ਜੁੜੇ ਰਹੇ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਦੇ ਪੁੱਤਰ ਬਰਜਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪਿੰਡਾਂ ਵਿਚ ਸਥਾਈ ਕਮੇਟੀਆਂ ਬਣਾਉਣ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਤੇ ਡਾਇਰੈਕਟਰ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਪਿੰਡਾਂ ਵਿਚ ਹੁਣ ਤੱਕ ‘ਪੰਜਾਬ ਪੰਚਾਇਤੀ ਰਾਜ ਐਕਟ 1994’ ਤਹਿਤ ਜ਼ਰੂਰੀ ਸਥਾਈ ਕਮੇਟੀਆਂ ਦਾ ਗਠਨ ਨਹੀਂ ਕੀਤਾ ਗਿਆ ਜਦਕਿ ਇਹਨਾਂ ਕਮੇਟੀਆਂ ਦਾ ਗਠਨ ਕੀਤਾ ਜਾਣਾ ਜ਼ਰੂਰੀ ਹੈ।

ਇਹਨਾਂ ‘ਚੋਂ ‘ਉਤਪਾਦਨ ਕਮੇਟੀ’ ਖੇਤੀਬਾੜੀ ਉਤਪਾਦਨ, ਪਸ਼ੂਆਂ ਦੀ ਸਾਂਭ ਸੰਭਾਲ ਅਤੇ ਦਿਹਾਤੀ ਸਨਅਤਾਂ ਅਤੇ ਗਰੀਬੀ ਦੂਰ ਕਰਨ ਦੇ ਕੰਮ ਕਾਜ ਨਿਪਟਾਉਣ ਲਈ, ‘ਸਮਾਜਿਕ ਨਿਆਂ ਕਮੇਟੀ’ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਤੇ ਹੋਰ ਕਮਜ਼ੋਰ ਵਰਗਾਂ ਦੇ ਵਿਦਿਅਕ, ਸਮਾਜਿਕ, ਸੱਭਿਆਚਾਰਕ ਅਤੇ ਹੋਰ ਹਿੱਤਾਂ ਨੂੰ ਉਤਸ਼ਾਹਿਤ ਕਰਨ ਲਈ, ਅਜਿਹੀਆਂ ਸ਼੍ਰੇਣੀਆਂ ਨੂੰ ਸਮਾਜਿਕ ਅਨਿਆਂ ਅਤੇ ਹੋਰ ਸੋਸ਼ਣ ਤੋਂ ਬਚਾਉਣ ਲਈ ਅਤੇ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਅਤੇ ‘ਸੁਵਿਧਾ ਕਮੇਟੀ’ ਸਿੱਖਿਆ, ਜਨ-ਸਿਹਤ, ਲੋਕ ਕਾਰਜ ਅਤੇ ਗ੍ਰਾਮ ਪੰਚਾਇਤ ਦੇ ਹੋਰ ਕੰਮਾਂ ਰਾਹੀਂ ਯੋਗਦਾਨ ਪਾ ਸਕਦੀਆਂ ਹਨ।

ਬਰਜਿੰਦਰ ਸਿੰਘ ਹੁਸੈਨਪੁਰ ਦਾ ਕਹਿਣਾ ਹੈ ਕਿ ਇਹ ਕਮੇਟੀਆਂ ਪਿੰਡਾਂ ਵਿਚ ਕਿਸਾਨਾਂ, ਪਛੜੇ ਵਰਗਾਂ, ਮਹਿਲਾਵਾਂ ਅਤੇ ਹੋਰ ਜ਼ਰੂਰਤਮੰਦ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਹਨਾਂ ਨੂੰ ਹੱਲ ਕਰਨ ਲਈ ਆਪਣਾ ਰੋਲ ਅਦਾ ਕਰ ਸਕਦੀਆਂ ਹਨ।ਅੱਜ ਕੱਲ੍ਹ ਜਦੋਂ ਕੋਰੋਨਾ ਮਹਾਂਮਾਰੀ ਭਿਆਨਕ ਰੂਪ ‘ਚ ਫੈਲੀ ਹੋਈ ਹੈ, ਇਹਨਾਂ ਕਮੇਟੀਆਂ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ।ਇਸ ਤੋਂ ਇਲਾਵਾ ਪਿੰਡ ਦੇ ਕੁਝ ਹੋਰ ਲੋਕਾਂ ਨੂੰ ਇਹਨਾਂ ਕਮੇਟੀਆਂ ਰਾਹੀਂ ਉਚਿਤ ਪ੍ਰਤੀਨਿਧਤਾ ਵੀ ਮਿਲੇਗੀ।ਇਸ ਪੱਤਰ ਦੀ ਕਾਪੀ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੂੰ ਵੀ ਭੇਜੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...