Saturday, April 27, 2024

ਵਾਹਿਗੁਰੂ

spot_img
spot_img

ਬਲਬੀਰ ਸਿੱਧੂ ਨੇ ‘ਸ਼ੂਗਰ’ ਅਤੇ ‘ਹਾਈਪਰਟੈਨਸ਼ਨ’ ਦੇ ਮਰੀਜ਼ਾਂ ਨੂੰ ਪਾਈਆਂ ਚਿੱਠੀਆਂ: ਕੋਵਿਡ ਦੀ ਰੋਕਥਾਮ ਲਈ ਕਰੋ ਉਪਾਅ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਅਕਤੂਬਰ, 2020 –
ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਵਿੱਚ ਰੋਕਥਾਮ ਉਪਾਅ ਅਪਣਾਉਣ, ਖੁਰਾਕ ਅਤੇ ਕਸਰਤ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਹਨਾਂ ਮਰੀਜ਼ਾਂ ਨੂੰ ਪੱਤਰ ਲਿਖੇ ਹਨ।

ਇਸ ਸਬੰਧੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਸ ਗੱਲ ਨੂੰ ਵਿਚਾਰਦਿਆਂ ਕਿ ਸਿਰਫ਼ ਜਾਗਰੂਕਤਾ ਤੇ ਰੋਕਥਾਮ ਹੀ ਕੋਰੋਨਾ ਵਾਇਰਸ ਦਾ ਇਲਾਜ ਹੈ, ਜਿਸ ਲਈ ਉਨ੍ਹਾਂ ਨੇ ਪੱਤਰ ਭੇਜ ਕੇ ਮਰੀਜ਼ਾਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕਰਨ ਦਾ ਫੈਸਲਾ ਵੀ ਕੀਤਾ ਹੈ।

ਇਸ ਪੱਤਰ ਵਿੱਚ ਰੋਕਥਾਮ ਉਪਾਵਾਂ ਸਮੇਤ ਸ਼ੂਗਰ ਅਤੇ ਹਾਈਪਰਟੈਨਸ਼ਨ ਦੇ ਲੱਛਣਾਂ ਤੋਂ ਇਲਾਵਾ, ਸਿਹਤਮੰਦ ਅਤੇ ਬਿਮਾਰੀ-ਰਹਿਤ ਜ਼ਿੰਦਗੀ ਜੀਉਣ ਲਈ ਸਾਰੀ ਜ਼ਰੂਰੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ, ਵਿਸ਼ੇਸ਼ ਤੌਰ ‘ਤੇ ਸਹਿ-ਬਿਮਾਰੀ ਨਾਲ ਜੂਝ ਰਹੇ ਲੋਕਾਂ ਨੂੰ ਜਾਗਰੂਕ ਕਰਨ ਲਈ “ਪੰਜਾਬ ਹੈਲਥ ਰਿਸਪਾਂਸ ਟੂ ਕੋਵਿਡ -19: ਐਪਰੋਪ੍ਰੀਏਟ ਬਿਹੇਵੀਅਰ” ਸਿਰਲੇਖ ਹੇਠ ਮੁਹਿੰਮ ਵੀ ਸ਼ੁਰੂ ਕੀਤੀ ਹੈ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗੈਰ-ਸੰਚਾਰਿਤ ਰੋਗਾਂ ਦੀ ਜਾਂਚ ਲਈ ਸਕ੍ਰੀਨਿੰਗ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ ਜਿਸ ਤਹਿਤ 20 ਲੱਖ ਵਿਅਕਤੀਆਂ ਦੀ ਹਾਈਪਰਟੈਨਸ਼ਨ ਅਤੇ 11.5 ਲੱਖ ਦੀ ਸ਼ੂਗਰ ਰੋਗ ਲਈ ਜਾਂਚ ਕੀਤੀ ਗਈ ਹੈ। ਇਸ ਤੋਂ ਇਲਾਵਾ, 17 ਲੱਖ ਵਿਅਕਤੀਆਂ ਦੀ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਸਬੰਧੀ ਜਾਂਚ ਕੀਤੀ ਗਈ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕੋਰੋਨਾਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ ਵੀ ਤੇਜ਼ੀ ਨਾਲ ਘਟਣ ਦੇ ਬਾਵਜੂਦ ਵੀ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਾਸਕ ਪਹਿਨਣ, ਜਨਤਕ ਥਾਵਾਂ ‘ਤੇ ਸਰੀਰਕ ਦੂਰੀ ਦੀ ਪਾਲਣਾ ਕਰਨ ਅਤੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਹੱਥਾਂ ਦੀ ਸਫਾਈ ਰੱਖਣ ਵਰਗੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ।

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਇਹ ਪੱਤਰ ਏਐਨਐਮ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ 15 ਦਿਨਾਂ ਦੇ ਅੰਦਰ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਦੇ ਮਰੀਜ਼ਾਂ ਨੂੰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

ਕੋਵਿਡ -19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ 93.8 ਫ਼ੀਸਦੀ ਰਿਕਵਰੀ ਨਾਲ ਪੰਜਾਬ ਮੋਹਰੀ ਸੂਬਿਆਂ ਵਿੱਚੋਂ ਹੈ।

ਪਿਛਲੇ ਹਫ਼ਤੇ ਕੋਵਿਡ ਟੈਸਟ ਲਈ ਲਏ ਗਏ 161086 ਨਮੂਨਿਆਂ ਵਿਚੋਂ ਸਿਰਫ਼ 3186 ਕੇਸ ਹੀ ਪਾਜ਼ੇਟਿਵ ਆਏ ਕਿਉਂਜੋ ਪੰਜਾਬ ‘ਚ ਪਾਜ਼ੇਟਿਵ ਪਾਏ ਜਾਣ ਦੀ ਦਰ ਸਿਰਫ਼ 2 ਫ਼ੀਸਦੀ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਨੂੰ ਸੈਂਪਲਿੰਗ/ਟੈਸਟਿੰਗ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...