Tuesday, April 23, 2024

ਵਾਹਿਗੁਰੂ

spot_img
spot_img

ਬਲਬੀਰ ਸਿੱਧੂ ਮੋਗਾ ਪੁੱਜੇ, ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਚਾਲ ਪੁੱਛਿਆ

- Advertisement -

ਯੈੱਸ ਪੰਜਾਬ
ਮੋਗਾ, 26 ਜੁਲਾਈ, 2021;
ਮੋਗਾ – ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ।

ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਸ੍ਰ ਦਰਸ਼ਨ ਸਿੰਘ ਬਰਾੜ, ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸ੍ਰ ਕੁਲਬੀਰ ਸਿੰਘ ਜ਼ੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ ਸ਼੍ਰੀਮਤੀ ਮਾਲਤੀ ਥਾਪਰ, ਸਾਬਕਾ ਵਿਧਾਇਕ ਸ਼੍ਰੀ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਸ਼੍ਰੀ ਹਰਕੇਸ਼ ਚੰਦ ਸ਼ਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸ਼ਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ।

ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।

ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜ਼ਖਮੀਆਂ ਨੂੰ 50-50 ਹਜ਼ਾਰ ਅਤੇ ਮੁਫ਼ਤ ਇਲਾਜ ਕਰਾਇਆ ਜਾਵੇਗਾ।

ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਹਨਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਢਾਰਸ ਦੇਣ ਲਈ ਉਹ ਹਮੇਸ਼ਾਂ ਨਾਲ ਖੜ੍ਹੇ ਹਨ। ਇਸ ਮੌਕੇ ਉਹਨਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...