Friday, April 19, 2024

ਵਾਹਿਗੁਰੂ

spot_img
spot_img

ਬਲਬੀਰ ਸਿੱਧੂ ਵੱਲੋਂ ਗੋਨਿਆਣਾ ਵਿਖੇ 5.25 ਕਰੋੜ ਰੁਪਏ ਦੀ ਲਾਗਤ ਵਾਲੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਬਠਿੰਡਾ, 26 ਜੁਲਾਈ, 2021 –
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਬਠਿੰਡਾ ਦੇ ਗੋਨਿਆਣਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਦੱਸਿਆ ਕਿ 5.25 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ 20 ਬੈੱਡਾਂ ਵਾਲਾ ਜੱਚਾ ਬੱਚਾ ਹਸਪਤਾਲ ਸਥਾਪਤ ਕੀਤਾ ਗਿਆ ਹੈ ਜੋ ਕਿ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੈ।

ਗੋਨਿਆਣਾ ਵਿੱਚ ਸਥਾਪਤ ਕੀਤਾ ਗਿਆ ‘ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ’ ਮਾਵਾਂ ਅਤੇ ਉਨ੍ਹਾਂ ਦੇ ਨਵਜੰਮੇ ਬੱਚਿਆਂ ਲਈ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਅਹਿਮ ਸਾਬਤ ਹੋਵੇਗਾ। ਇਹ ਸਰਕਾਰੀ ਸਿਹਤ ਸਹੂਲਤਾਂ ਵਿੱਚ ਨਵਜੰਮੇ ਬੱਚਿਆਂ ਦੀ ਦੇਖਭਾਲ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਪਹਿਲ ਦੇ ਅਧਾਰ ’ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਠੋਸ ਫੈਸਲੇ ਲਏ ਗਏ ਹਨ।

ਸ. ਸਿੱਧੂ ਨੇ ਅੱਗੇ ਦੱਸਿਆ ਕਿ ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਕੋਰੋਨਾ ਯੋਧੇ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਆਕਸੀਜਨ ਦੀ ਘਾਟ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 75 ਪੀਐਸਏ ਆਕਸੀਜਨ ਪਲਾਂਟ ਸਥਾਪਤ ਕੀਤੇ ਗਏ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਸਿਹਤ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 11,500 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਅਤੇ ਜਲਦ ਹੀ 4000 ਨਰਸਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾਵੇਗੀ ਜਿਸ ਸਬੰਧੀ ਭਰਤੀ ਪ੍ਰਕਿਰਿਆ ਅਧੀਨ ਹੈ।

ਗੋਨਿਆਣਾ ਨਿਵਾਸੀਆਂ ਨੂੰ ਮੈਡੀਕਲ ਸਟਾਫ਼ ਦੀ ਮੰਗ ਬਾਰੇ ਭਰੋਸਾ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਗੋਨਿਆਣਾ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਪਹਿਲ ਦੇ ਅਧਾਰ ’ਤੇ ਜਲਦ ਹੱਲ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਥਾਪਤ ਕੀਤੇ ਜਾ ਰਹੇ 37 ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲਾਂ (ਐਮਸੀਐਚ) ਦਾ ਨਾਂ ਮਾਈ ਦੌਲਤਾਂ, ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਹਨਾਂ ਦੇ ਜਨਮ ਸਮੇਂ ਦੇਖਭਾਲ ਕੀਤੀ ਸੀ, ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਮੌਕੇ ਵਿਧਾਨ ਸਭਾ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ, ਸਾਬਕਾ ਵਿਧਾਇਕ ਡਾ. ਗੁਰਜੰਟ ਸਿੰਘ ਕੁਤੀਵਾਲ, ਡਾਇਰੈਕਟਰ ਪਰਿਵਾਰ ਭਲਾਈ ਆਦੇਸ਼ ਕੰਗ, ਡਾ. ਕਰਨਬੀਰ ਸਿੰਘ ਢਿੱਲੋਂ, ਸਿਵਲ ਸਰਜਨ ਤੇਜਵੰਤ ਸਿੰਘ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਮਨਮੋਹਨ ਢੀਂਗਰਾਂ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ, ਮਨਦੀਪ ਸਿੰਘ ਮੱਕੜ, ਸਮੂਹ ਐਮ.ਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...