Friday, April 19, 2024

ਵਾਹਿਗੁਰੂ

spot_img
spot_img

ਬਲਬੀਰ ਸਿੱਧੂ ਵੱਲੋਂ ਮੋਗਾ ਵਿਖ਼ੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ, ਆਯੂਸ਼ ਹਸਪਤਾਲ 2 ਮਹੀਨੇ ’ਚ ਚਾਲੂ ਕਰਨ ਦਾ ਵਾਅਦਾ

- Advertisement -

ਯੈੱਸ ਪੰਜਾਬ
ਮੋਗਾ, 15 ਸਤੰਬਰ, 2021 –
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਢੇ ਉਪਰਾਲਿਆਂ ਦੀ ਲੜ੍ਹੀ ਨੂੰ ਅੱਗੇ ਤੋਰਦਿਆਂ ਸ਼ਹਿਰ ਮੋਗਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਵੀਰ ਸਿੰਘ ਸਿੱਧੂ ਨੇ ਇਸ ਦਾ ਉਦਘਾਟਨ ਕੀਤਾ।

ਇਸ ਮੌਕੇ ਹਲਕਾ ਵਿਧਾਇਕ ਡਾਕਟਰ ਹਰਜੋਤ ਕਮਲ, ਬਾਘਾਪੁਰਾਣਾ ਦੇ ਵਿਧਾਇਕ ਸ੍ਰ ਦਰਸ਼ਨ ਸਿੰਘ ਬਰਾੜ, ਧਰਮਕੋਟ ਦੇ ਵਿਧਾਇਕ ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਧਰੂਮਨ ਐੱਚ ਨਿੰਬਾਲੇ, ਨਗਰ ਨਿਗਮ ਦੀ ਮੇਅਰ ਸ਼੍ਰੀਮਤੀ ਨੀਤਿਕਾ ਭੱਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਵਿਨੋਦ ਬਾਂਸਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾਕਟਰ ਓਮ ਪ੍ਰਕਾਸ਼ ਗੋਜਰਾ, ਮੰਤਰੀ ਦੇ ਰਾਜਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾਕਟਰ ਅਮਰਜੀਤ ਕੌਰ ਬਾਜਵਾ ਅਤੇ ਹੋਰ ਹਾਜ਼ਰ ਸਨ।

ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰ ਸਿੱਧੂ ਨੇ ਦੱਸਿਆ ਕਿ 50 ਬਿਸਤਰਿਆਂ ਦੀ ਸਮਰੱਥਾ ਵਾਲਾ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ 5.48 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਜੌ ਕਿ ਹਰ ਤਰ੍ਹਾਂ ਦੀ ਸੁਵਿਧਾ ਨਾਲ ਲੈਸ ਹੈ। ਪੂਰੇ ਸੂਬੇ ਵਿਚ ਅਜਿਹੇ 29 ਹਸਪਤਾਲ ਮੁਕੰਮਲ ਕੀਤੇ ਜਾ ਚੁੱਕੇ ਹਨ ਜਦਕਿ 8 ਹਸਪਤਾਲਾਂ ਦਾ ਉਸਾਰੀ ਕਾਰਜ ਚਾਲੂ ਹੈ। 7 ਹੋਰ ਹਸਪਤਾਲ ਵੀ ਇਸ ਸਾਲ ਵਿੱਚ ਚਾਲੂ ਕਰ ਦਿੱਤੇ ਜਾਣਗੇ।

ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਥਾਂ ਥਾਂ ਹੈਲਥ ਵੈਲਨੈਸ ਸੈਂਟਰ ਖੋਲ੍ਹੇ ਜਾ ਰਹੇ ਹਨ। ਇਹਨਾਂ ਸੈਂਟਰਾਂ ਦੀ ਗਿਣਤੀ 31 ਮਾਰਚ ਤੋਂ ਪਹਿਲਾਂ ਪਹਿਲਾਂ 3000 ਕਰ ਦਿੱਤੀ ਜਾਵੇਗੀ। ਤਾਂ ਜੌ ਲੋਕਾਂ ਨੂੰ ਨੇੜੇ ਤੋਂ ਨੇੜੇ ਸਿਹਤ ਸਹੂਲਤਾਂ ਮਿਲ ਸਕਣ।

ਉਹਨਾਂ ਕਿਹਾ ਉਹਨਾਂ ਆਪਣੇ ਮੰਤਰੀ ਕਾਰਜਕਾਲ ਦੌਰਾਨ 13000 ਦੀ ਭਰਤੀਆਂ ਕੀਤੀਆਂ ਹਨ। ਮਾਹਿਰ ਡਾਕਟਰਾਂ ਅਤੇ ਸਿਹਤ ਕਾਮਿਆਂ ਦੀ ਭਰਤੀ ਦਾ ਕੰਮ ਹਾਲੇ ਵੀ ਚਾਲੂ ਹੈ। ਜਲਦੀ ਹੀ 600 ਹੋਰ ਡਾਕਟਰ ਭਰਤੀ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਮਿਲਦੀਆਂ ਸਿਹਤ ਸਹੂਲਤਾਂ ਦੇ ਮੁਕਾਬਲੇ ਦਿੱਲੀ ਮਾਡਲ ਫੇਲ੍ਹ ਹੋ ਗਿਆ ਹੈ। ਕਰੋਨਾ ਦੌਰਾਨ ਪੰਜਾਬ ਵਿੱਚ ਹੋਰਨਾਂ ਸੂਬਿਆਂ ਦੇ 5500 ਕਰੋਨਾ ਮਰੀਜ਼ਾਂ ਦਾ ਇਲਾਜ਼ ਕੀਤਾ ਗਿਆ, ਜਿਸ ਵਿਚੋਂ 80 ਫੀਸਦੀ ਦਿੱਲੀ ਦੇ ਸਨ। ਉਹਨਾਂ ਦਾਅਵੇ ਨਾਲ ਕਿਹਾ ਕਿ ਲੋਕ ਹਿੱਤ ਸਹੂਲਤਾਂ ਦੇ ਮੁਕਾਬਲੇ ਵਿੱਚ ਦਿੱਲੀ ਸਮੇਤ ਕੋਈ ਵੀ ਸੂਬਾ ਪੰਜਾਬ ਦੀ ਰੀਸ ਨਹੀਂ ਕਰ ਸਕਦਾ ਹੈ।

ਉਹਨਾਂ ਐਨ ਐਚ ਐਮ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਹੁਣ ਕੋਈ ਵੀ ਨਵੀਂ ਭਰਤੀ ਹੋਵੇਗੀ ਤਾਂ ਉਹਨਾਂ ਨੂੰ ਪੱਕੇ ਹਨ ਵਿੱਚ ਤਰਜ਼ੀਹ ਦਿੱਤੀ ਜਾਵੇਗੀ। ਉਹਨਾਂ ਕਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਹਸਪਤਾਲਾਂ, ਡਾਕਟਰਾਂ ਅਤੇ ਹੋਰ ਸਟਾਫ ਵੱਲੋਂ ਨਿਭਾਈ ਡਿਊਟੀ ਦੀ ਪ੍ਰਸੰਸਾ ਕੀਤੀ ਅਤੇ ਦਾਅਵਾ ਕੀਤਾ ਕਿ ਨਿੱਜ਼ੀ ਹਸਪਤਾਲਾਂ ਦੇ ਮੁਕਾਬਲੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਜਿਆਦਾ ਮਾਹਿਰ ਹਨ। ਉਹਨਾਂ ਕਿਹਾ ਕਿ ਮੋਗਾ ਵਿਖੇ ਉਸਾਰੀ ਅਧੀਨ ਆਯੂਸ਼ ਹਸਪਤਾਲ ਅਗਲੇ ਦੋ ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਹਲਕਾ ਵਿਧਾਇਕ ਡਾਕਟਰ ਹਰਜੋਤ ਕਮਲ ਨੇ ਸ੍ਰ ਸਿੱਧੂ ਨੂੰ ਜੀ ਆਇਆਂ ਨੂੰ ਆਖਿਆ ਅਤੇ ਹਸਪਤਾਲ ਅਤੇ ਹਲਕਾ ਮੋਗਾ ਦੀਆਂ ਲੋੜਾਂ ਬਾਰੇ ਜਾਣੂ ਕਰਵਾਇਆ। ਸਮਾਗਮ ਦੇ ਅੰਤ ਵਿੱਚ ਉਹਨਾਂ ਦੀ ਅਗਵਾਈ ਵਿੱਚ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...