Saturday, May 11, 2024

ਵਾਹਿਗੁਰੂ

spot_img
spot_img

ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਤੇ ਹੋਰ ਆਗੂ ਭਾਜਪਾ ਵਿੱਚ ਸ਼ਾਮਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 2 ਅਗਸਤ, 2021:
ਸਾਬਕਾ ਕੇਂਦਰੀ ਮੰਤਰੀ, ਉੱਤਰ ਪ੍ਰਦੇਸ਼ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਆਪਣੀ ਭੰਗ ਕੀਤੀ ਪਾਰਟੀ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਰਹੇ ਸ: ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਤੇ ਕੁਝ ਹੋਰ ਆਗੂ ਅੱਜ ਦਿੱਲੀ ਵਿਖ਼ੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਸੰਬੰਧੀ ਕੀਤੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਗਿਆ ਕਿ ਸ੍ਰੀਮਤੀ ਅਮਨਜੋਤ ਕੌਰ ਰਾਮੂਵਾਲੀਆ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਜਨਰਲ ਸਕੱਤਰ ਅਤੇ ਮੋਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੀ ਸਾਬਕਾ ਚੇਅਪਰਸਨ ਹਨ।

ਇਸ ਮੌਕੇ ਸ੍ਰੀ ਤਰੁਣ ਚੁੱਘ ਨੇ ਸ:ਬਲਵੰਤ ਸਿੰਘ ਰਾਮੂਵਾਲੀਆ ਦੇ ਪੰਜਾਬ ਅਤੇ ਪੰਜਾਬੀਆਂ ਦੇ ਦਰਦੀ ਹੋਣ ਅਤੇ ਪੰਜਾਬ ਦੀਆਂ ਧੀਆਂ ਦੇ ‘ਬਾਪੂ’ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ:ਰਾਮੂਵਾਲੀਆ ਪੰਜਾਬ ਦੀ ਸਿਆਸਤ ਦੇ ਮੋਹਰਲੇ ਨਾਂਵਾਂ ਵਿੱਚੋਂ ਇਕ ਹੈ।

ਸ਼ਾਮਲ ਹੋਏ ਹੋਰ ਆਗੂਆਂ ਵਿੱਚ ਸ:ਗੁਰਪ੍ਰੀਤ ਸਿੰਘ ਸ਼ਾਹਪੁਰ ਅਮਲੋਹ ਤੋਂ ਹਨ। ਉਹ ਸਾਬਕਾ ਅਕਾਲੀ ਵਿਧਾਇਕ ਬਲਵੰਤ ਸਿੰਘ ਸ਼ਾਹਪੁਰ ਦੇ ਬੇਟੇ ਹਨ। ਉਹ 15 ਸਾਲ ਸਰਪੰਚ ਰਹੇ ਅਤੇ ਦੱਸਿਆ ਗਿਆ ਕਿ ਉਹ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਨ।

ਇਸ ਤੋਂ ਇਲਾਵਾ ਸੰਗਰੂਰ ਤੋਂ ਸ: ਚੰਦ ਸਿੰਘ ਚੱਠਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵੀ ਭਾਜਪਾ ਵਿੱਚ ਸ਼ਾਮਲ ਹੋਏ। ਕਿਹਾ ਗਿਆ ਕਿ ਉਹ 1977 ਤੋਂ ਅਕਾਲੀ ਦਲ ਨਾਲ ਜੁੜੇ ਹਨ।

ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਅਤੇ ਜ਼ਿਲ੍ਹਾ ਗੁਰਦਾਸਪੁਰ ਅਕਾਲੀ ਦਲ ਦੇ ਮੀਤ ਪ੍ਰਧਾਨ ਸ: ਬਲਜਿੰਦਰ ਸਿੰਘ ਡਕੋਹਾ ਨੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਹ ਪਹਿਲਾਂ ਕਾਂਗਰਸ ਨਾਲ ਵੀ ਸੰਬੰਧਤ ਰਹੇ।

ਦਿੜਬਾ ਵਿਧਾਨ ਸਭਾ ਹਲਕੇ ਦੇ ਅਕਾਲੀ ਆਗੂ ਜਥੇਦਾਰ ਪ੍ਰੀਤਮ ਸਿੰਘ ਸੀਨੀਅਰ ਮੀਤ ਪ੍ਰਧਾਨ ਐਸ.ਸੀ.ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

‘ਆਪ’ ਦੇ ਪੰਜਾਬ ਵਿੱਚ ਸੰਸਥਾਪਕ ਮੈਂਬਰਾਂ ਵਿੱਚ ਦੱਸੇ ਗਏ ਟੀ.ਵੀ.ਅਤੇ ਸਟੇਜ ਐਂਕਰ ਅਤੇ ਸੂਫ਼ੀ ਗਾਇਕਾ ਮਮਤਾ ਜੋਸ਼ੀ ਦੇ ਪਤੀ ਸ੍ਰੀ ਚੇਤਨ ਮੋਹਨ ਜੋਸ਼ੀ ਨੇ ਵੀ ਭਾਜਪਾ ਦਾ ਪੱਲਾ ਫ਼ੜਿਆ।

ਭਾਜਪਾ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਇਹ ਸਾਰੇ ਆਗੂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਨੀਤੀਆਂਤੋਂਖੁਸ਼ ਹੋ ਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਪ੍ਰਭਾਰੀ ਸ੍ਰੀ ਦੁਸ਼ਅੰਤ ਗੌਤਮ ਅਤੇ ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖ਼ਾਵਤ, ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਤਰੁੱਣ ਚੁੱਘ ਦੀ ਅਗਵਾਈ ਹੇਠ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸ੍ਰੀ ਜੀਵਨ ਗੁਪਤਾ ਅਤੇ ਸ੍ਰੀ ਰਾਜੇਸ਼ ਬਾਘਾ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,134FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...