Saturday, April 20, 2024

ਵਾਹਿਗੁਰੂ

spot_img
spot_img

ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ, ਲਿਆ ਅਸ਼ੀਰਵਾਦ

- Advertisement -

ਯੈੱਸ ਪੰਜਾਬ
ਬਠਿੰਡਾ/ਸ੍ਰੀ ਮੁਕਤਸਰ ਸਾਹਿਬ, 30 ਜੁਲਾਈ, 2021 –
ਬਹੁਜਨ ਸਮਾਜ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਗੜ੍ਹੀ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਕਾਂਗਰਸ ਸਰਕਾਰ ਵੱਲੋਂ ਸੂਬੇ ਨੂੰ ਪਛੜਿਆ ਬਣਾਉਣ ’ਤੇ ਰੋਹ ਪ੍ਰਗਟ ਕਰਦਿਆਂ ਉਘੇ ਆਗੂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਤੇ ਬਸਪਾ ਗਠਜੋੜ ਨੁੰ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਲੋਕ ਪੱਖੀ ਏਜੰਡਾ ਤਿਆਰ ਕਰਨ ਵਿਚ ਮਾਰਗ ਦਰਸ਼ਨ ਕਰਨ।

ਬਸਪਾ ਆਗੂ, ਜਿਹਨਾਂ ਦੇ ਨਾਲ ਪਾਰਟੀ ਦੇ ਜਨਰਲ ਸਕੱਤਰ ਡਾ. ਨਛੱਤਰ ਪਾਲ ਵੀ ਸਨ, ਨੇ ਸਾਬਕਾ ਮੁੱਖ ਮੰਤਰੀ ਨਾਲ ਉਹਨਾਂ ਦੀ ਪਿੰਡ ਬਾਦਲ ਵਿਚਲੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਹਰਪ੍ਰੀਤ ਸਿੰਘ ਸਮੇਤ ਸੀਨੀਅਰ ਅਕਾਲੀ ਆਗੂ ਵੀ ਹਾਜ਼ਰ ਸਨ।

ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦਾ ਆਸ਼ੀਰਵਾਦ ਲੈਣ ਤੇ ਉਹਨਾਂ ਦੇ ਜਨਤਕ ਜੀਵਨ ਵਿਚ ਵੱਡੇ ਤਜ਼ਰਬਿਆਂ ਤੋਂ ਸਿੱਖਿਆ ਲੈਣ ਆਏ ਸਨ। ਉਹਨਾਂ ਨੇ ਸਰਦਾਰ ਬਾਦਲ ਨੁੰ ਦੇਸ਼ ਦਾ ਸਭ ਤੋਂ ਕੱਦਾਵਰ ਨੇਤਾ ਕਰਾਰ ਦਿੱਤਾ ਤੇ ਕਿਹਾ ਕਿ ਅਸੀਂ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵੱਲੋਂ ਪ੍ਰਮੁੱਖ ਮੁੱਦਿਆਂ ਦੇ ਹੱਲ ਲਈ ਸਰਦਾਰ ਬਾਦਲ ਤੋਂ ਫੀਡਬੈਕ ਲੈਣ ਆਏ ਹਾਂ।

ਸਰਦਾਰ ਗੜ੍ਹੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਕਾਂਗਰਸ ਦੇ ਰਾਜਕਾਲ ਵੇਲੇ ਸਿਹਤ ਤੇ ਸਿੱਖਿਆ ਖੇਤਰ ਦੇ ਨਿਰੰਤਰ ਵਿਗਾੜ ਦੀ ਚਰਚਾ ਕੀਤੀ ਤੇ ਕਿਹਾ ਕਿ ਅਗਲੀ ਗਠਜੋੜ ਸਰਕਾਰ ਵੇਲੇ ਇਹਨਾਂ ਦੋਹਾਂ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਹਨਾਂ ਕਿਹਾ ਕਿ ਬਾਦਲ ਸਾਹਿਬ ਇਸ ਗੱਲ ’ਤੇ ਸਹਿਮਤ ਸਨ ਕਿ ਸੂਬੇ ਨੁੰ ਨੌਜਵਾਨਾਂ ਵਾਸਤੇ ਰੋਜ਼ਗਾਰ ਦੇ ਮੌਕੇ ਸਿਰਜਣ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਸੂਬੇ ਵਿਚ ਜ਼ਮੀਨ, ਪਾਣੀ ਤੇ ਹਵਾ ਦੇ ਹਾਲਾਤ ਸੁਧਾਰਨ ’ਤੇ ਚਰਚਾ ਕੀਤੀ ਗਈ।

ਬਸਪਾ ਆਗੂ ਨੇ ਸਾਬਕਾ ਮੁੱਖ ਮੰਤਰੀ ਨੂੰ ਭਰੋਸਾ ਦੁਆਇਆ ਕਿ ਪੰਜਾਬ ਵਿਚ ਅਗਲੀ ਗਠਜੋੜ ਸਰਕਾਰ ਉਹਨਾਂ ਦੀ ਅਗਵਾਈ ਹੇਠਲੀਆਂ ਅਕਾਲੀ ਦਲ ਸਰਕਾਰਾਂ ਵੱਲੋਂ ਅਪਣਾਈਆਂ ਲੋਕ ਪੱਖੀ ਨੀਤੀਆਂ ’ਤੇ ਚੱਲੇਗੀ। ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜੋ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧਤਾ ਕਾਇਮ ਰੱਖੀ, ਅਸੀਂ ਉਸ ’ਤੇ ਕਾਇਮ ਹਾਂ। ਅਸੀਂ ਸਮਾਜ ਦੇ ਸਾਰੇ ਫਿਰਕਿਆਂ ਵਿਚ ਆਪਸੀ ਭਾਈਚਾਰਾ ਹਰ ਹਾਲਤ ਵਿਚ ਯਕੀਨੀ ਬਣਾਵਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...