Friday, April 19, 2024

ਵਾਹਿਗੁਰੂ

spot_img
spot_img

ਬਸਪਾ ਵੱਲੋਂ ਗਰੀਬ ਸਿੱਖਨ ਦੇ ਸਨਮਾਨ ਵਿੱਚ ਆਸ਼ੀਰਵਾਦ ਯਾਤਰਾ ਮੋਟਰਸਾਈਕਲ ਰੈਲੀ 7 ਅਗਸਤ ਨੂੰ: ਜਸਵੀਰ ਸਿੰਘ ਗੜ੍ਹੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 1 ਅਗਸਤ, 2021:
ਬਹੁਜਨ ਸਮਾਜ ਪਾਰਟੀ ਜਿਲ੍ਹਾ ਅਮ੍ਰਿੰਤਸਰ ਅਤੇ ਤਰਨਤਾਰਨ ਦੀ ਸੰਗਠਨ ਸਮੀਖਿਆ ਮੀਟਿੰਗ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਹੋਈ, ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸੂਬਾ ਪ੍ਰਧਾਨ ਸ ਜਸਵੀਰ ਸਿੰਘ ਗੜੀ ਜੀ ਪਹੁੰਚੇ ਅਤੇ ਹਲਕਾਵਾਰ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਸਮੀਖਿਆ ਕੀਤੀ।

ਇਸ ਮੌਕੇ ਬਸਪਾ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ ਗੜੀ ਨੇ ਕਿਹਾ ਹੈ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਵਲੋਂ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਸੀਟ ਜੋ ਕਿ ਸ਼ਿਰੋਮਣੀ ਅਕਾਲੀ ਦਲ ਨਾਲ ਗਠਬੰਧਨ ਵਿੱਚ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਵਿੱਚ ਆਈਆਂ ਹਨ ਉਹਨਾਂ ਉਪਰ ਪੰਥਕ- ਗੈਰਪੰਥਕ ਅਤੇ ਪਵਿੱਤਰ- ਅਪਵਿੱਤਰ ਵਰਗੀ ਭਾਸ਼ਾ ਵਰਤਕੇ ਬਹੁਜਨ ਸਮਾਜ ਦੇ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਨੀਚਾ ਦਿਖਾਕੇ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਬਹੁਜਨ ਸਮਾਜ ਦੇ ਲੋਕ ਇਸ ਨੂੰ ਕਦੀ ਵੀ ਮੁਆਫ ਨਹੀਂ ਕਰਨਗੇ।

ਉਹਨਾਂ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਪਾਰਟੀ ਅਤੇ ਪੰਜਾਬ ਸਰਕਾਰ ਨੇ ਰਵਨੀਤ ਬਿੱਟੂ ਦੇ ਖਿਲਾਫ ਅਤੇ ਭਾਜਪਾ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਸਗੋਂ ਕਾਂਗਰਸ ਦਲਿਤਾਂ ਨੂੰ ਭਰਮਾਉਣ ਲਈ ਦਲਿਤ ਭਲਾਈ ਬੋਰਡ ਬਣਾਕੇ ਬਜਟ ਵਿੱਚ ਹਿਸਾ ਦੇਣ ਦੇ ਬੇਤੁਕੇ ਬਿਆਨ ਦੇ ਰਹੀ ਹੈ ਕਿਉਂਕਿ ਕਾਂਗਰਸ ਪੰਜ ਬਜਟ ਪੇਸ਼ ਕਰ ਚੁੱਕੀ ਹੈ। ਇਸ ਲੜੀ ਵਿਚ ਆਪ ਪਾਰਟੀ ਵਲੋਂ ਸੰਵਿਧਾਨ ਵਿਰੋਧੀ ਬਿਆਨ ਆਉਣਾ ਅਤੇ ਉਕਤ ਆਗੂ ਖਿਲਾਫ ਕੋਈ ਕਾਰਵਾਈ ਨਾ ਕਰਨ ਬਾਬਾ ਸਾਹਿਬ ਅੰਬੇਡਕਰ ਅਤੇ ਓਹਨਾ ਦੇ ਕਰੋੜਾਂ ਮੰਨਣ ਵਾਲਿਆ ਦਾ ਅਪਮਾਨ ਹੈ।

ਸ ਗੜ੍ਹੀ ਨੇ ਕਿਹਾ ਕਿ ਬਸਪਾ ਗੁਰੂਆਂ ਮਹਾਪੁਰਸ਼ਾਂ ਦੇ ਉਦੇਸ਼ਾਂ ਤੇ ਸੋਚ ਨੂੰ ਲੈਕੇ ਚੱਲਣ ਵਾਲੀ ਪਾਰਟੀ ਹੈ, ਹੋਈ ਅਨੁਸੂਚਿਤ ਜਾਤੀ, ਜਨਜਾਤੀ, ਪਛੜੀਆਂ ਸ਼੍ਰੇਣੀਆਂ, ਤੇ ਗਰੀਬ ਲੋਕਾਂ ਲਈ ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਉਦੇਸ਼ ਲਈ ਲੜ ਰਹੀ ਹੈ ਜਿਸ ਤਹਿਤ ਬਹੁਜਨ ਸਮਾਜ ਦੇ ਸਨਮਾਨ ਵਿੱਚ ਆਸ਼ੀਰਵਾਦ ਯਾਤਰਾ ਮੋਟਰਸਾਈਕਲ ਰੈਲੀ 7 ਅਗਸਤ ਨੂੰ ਕੱਢੇਗੀ ਜੋ ਭਗਵਾਨ ਵਾਲਮੀਕਿ ਆਸ਼ਰਮ ਤੋ ਸੁਰੂ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਮਾਪਤ ਹੋਵੇਗੀ।

ਇਸ ਰੈਲੀ ਦਾ ਉਦੇਸ਼ ਗੁਰੂ ਸਾਹਿਬਾਨਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਨਾ ਹੈ ਤਾਂ ਜੋਕਿ ਬਸਪਾ ਗਰੀਬ ਸਿੱਖਨ ਦਾ ਅਪਮਾਨ ਕਰਨ ਲਈ ਕਾਂਗਰਸ ਭਾਜਪਾ ਤੇ ਆਪ ਪਾਰਟੀ ਨੂੰ ਕੁਚਲਣ ਦਾ ਕੰਮ ਕਰ ਸਕੇ। ਬਾਮਸੇਫ ਦੇ ਸਾਬਕਾ ਆਗੂ ਗੁਰਬਖ਼ਸ਼ ਸਿੰਘ ਸ਼ੇਰਗਿੱਲ ਨੂੰ ਪਾਰਲੀਮੈਂਟ ਦਾ ਜੋਨ ਇੰਚਾਰਜ ਨਿਯੁਕਤ ਕੀਤਾ ਗਿਆ।ਇਸ ਮੌਕੇ ਜੋਸ਼ ਨਾਲ ਲਬਾਲਬ ਬਸਪਾ ਵਰਕਰਾਂ ਦਾ ਇਕੱਠ ਹੋਇਆ ਜੋਕਿ ਆਕਾਸ਼ ਗੂੰਦੇ ਕਾਂਗਰਸ ਵਿਰੋਧੀ ਨਾਹਰੇ ਲਗਾ ਰਹੇ ਸਨ।

ਇਸ ਮੋਕੇ ਹੋਰਨਾਂ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਰੋਹਿਤ ਖੋਖਰ, ਜੌਨ ਇੰਚਾਰਜ ਤਾਰਾ ਚੰਦ ਭਗਤ, ਗੁਰਬਖਸ਼ ਮਹੇ, ਬੀਬੀ ਸੁਖਵੰਤਜੀਤ ਕੌਰ ਅਟਾਰੀ, ਸੁਖਦੇਵ ਸਿੰਘ ਭਰੋਵਾਲ, ਕੁਲਵਿੰਦਰ ਸਿੰਘ ਸਹੋਤਾ, ਸਵਿੰਦਰ ਸਿੰਘ ਛੱਜਲਵੱਡੀ, ਤਰਸੇਮ ਸਿੰਘ ਭੋਲਾ, ਸੁਰਜੀਤ ਸਿੰਘ ਅਬਦਾਲ, ਮੁਕੇਸ਼ ਕੁਮਾਰ, ਜਗਦੀਸ਼ ਦੁੱਗਲ, ਸਰਦੂਲ ਸਿੰਘ ਅਦਲੀਵਾਲ , ਇੰ. ਗੁਰਬਖਸ਼ ਸਿੰਘ ਸ਼ੇਰਗਿੱਲ, ਪ੍ਰਿੰ ਨਰਿੰਦਰ ਸਿੰਘ, ਬਲਵੰਤ ਕਹਿਰਾ, ਸੁਰਜੀਤ ਸਿੰਘ ਭੈਲ, ਰਣਬੀਰ ਸਿੰਘ ਰਾਣਾ, ਇੰ ਅਮਰੀਕ ਸਿੰਘ ਸਿੱਧੂ , ਬਲਜੀਤ ਸਿੰਘ, ਰਤਨ ਸਿੰਘ, ਵੱਸਣ ਸਿੰਘ ਕਾਲਾ, ਹਰਜੀਤ ਸਿੰਘ ਅਬਦਾਲ, ਲਲਿਤ ਗੋਤਮ,ਅਸ਼ਵਨੀ ਸਿਰੰਜਨ ,ਗਿਆਨੀ ਬਲਦੇਵ ਸਿੰਘ, ਬਲਵਿੰਦਰ ਸਿੰਘ ਨਁਥੂ ਪੁਰ, ਵਰਿਆਮ ਸਿੰਘ ਝੰਜੋਟੀ, ਹਰਦੇਵ ਸਿੰਘ ਕੋਟਲੀ, ਰੋਬਿਟ ਮਸੀਹ, ਸੀਤਲ ਸਿੰਘ ਚਾਚੋਵਾਲੀ, ਇੰ ਰਾਮ ਸਿੰਘ, ਸੁਖਦੇਵ ਕੁਮਾਰ, ਜਤਿੰਦਰ ਸਿੰਘ ਕੰਡਾ, ਜਗਜੀਤ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...