Friday, April 26, 2024

ਵਾਹਿਗੁਰੂ

spot_img
spot_img

ਬਸਪਾ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

- Advertisement -

ਲੁਧਿਆਣਾ, 21 ਸਤੰਬਰ, 2020 –

ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਰਾਮਾਨੰਦ ਅਤੇ ਹਲਕਾ ਸਾਹਨੇਵਾਲ ਯੂਥ ਵਿੰਗ ਦੇ ਪ੍ਰਧਾਨ ਹਰਸ਼ਦੀਪ ਸਿੰਘ ਮਹਿਦੂਦਾਂ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ਲਈ ਜਮਾਲਪੁਰ ਵਿਖੇ ਮੀਟਿੰਗ ਰੱਖੀ ਗਈ ਜਿਸ ਵਿੱਚ ਬਸਪਾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਮੰਤਰੀ ਸੰਦੀਪ ਵਾਲਮੀਕਿ ਅਤੇ ਜੋਨ ਇੰਚਾਰਜ ਪ੍ਰਗਣ ਬਿਲਗਾ ਵਿਸ਼ੇਸ ਤੌਰ ਤੇ ਪੁੱਜੇ। ਜਿਥੇ ਭਰਵੇਂ ਇੱਕਠ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ੍ਰੀ ਵਾਲਮੀਕਿ ਨੇ ਬਸਪਾ ਵਰਕਰਾਂ ਨੂੰ ਪਾਰਟੀ ਦੀ ਮਜਬੂਤੀ ਲਈ ਹਰ ਘਰ ‘ਚ ਜਾਣ ਲਈ ਕਿਹਾ। ਉਨ੍ਹਾਂ ਭਾਜਪਾ ਤੇ ਵਰ੍ਹਦਿਆਂ ਕਿਹਾ ਕਿ ਕਾਰਪੋਰੇਟ ਘਰਾਣਿਆ ਦੀ ਪੈਦਾਇਸ਼ ਭਾਜਪਾ ਸਰਕਾਰ ਨੇ ਦੇਸ਼ ਦਾ ਸਾਰਾ ਢਾਂਚਾ ਤਹਿਸ਼ ਨਹਿਸ਼ ਕਰ ਦਿੱਤਾ ਹੈ।

ਇਸ ਵੱਲੋਂ ਕਾਰਪੋਰੇਟ ਜਗਤ ਨੂੰ ਹੋਰ ਮਜਬੂਤ ਕਰਨ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ। 3 ਖੇਤੀ ਬਿੱਲ ਇਸਦੀ ਤਾਜਾ ਉਦਾਹਰਨ ਹਨ। ਇਨ੍ਹਾਂ 3 ਖੇਤੀ ਬਿੱਲਾਂ ‘ਚੋਂ 2 ਖੇਤੀ ਬਿੱਲਾਂ ਨੂੰ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਜੁਬਾਨੀ ਵੋਟਿੰਗ ਨਾਲ ਜਿਸ ਪ੍ਰਕਾਰ ਪਾਸ ਕਰਵਾਇਆ ਗਿਆ ਹੈ ਉਹ ਦੇਸ਼ ਦੇ ਸੰਵਿਧਾਨ ਦੀ ਮੂਲ ਭਾਵਨਾ ਨਾਲ ਖਿਲਵਾੜ ਹੈ ਜਿਸਨੇ ਲੋਕਤੰਤਰ ਨੂੰ ਤਾਰ ਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੇ ਨਾਲ ਆਮ ਵਰਗ ਵੀ ਖੇਤੀ ਸੁਧਾਰ ਬਿੱਲਾਂ ਨੂੰ ਗਲਤ ਆਖ ਇਸ ਕਿਸਾਨਾਂ ਦਾ ਮੌਤ ਵਰੰਟ ਆਖ ਭਾਜਪਾ ਨੂੰ ਵਾਪਸ ਲੈਣ ਲਈ ਆਖ ਰਿਹਾ ਹੈ ਪਰ ਭਾਜਪਾ ਜਿਸ ਪ੍ਰਕਾਰ ਅਪਣਾ ਤਾਨਾਸ਼ਾਹੀ ਤਰੀਕਾ ਛੱਡ ਨਹੀਂ ਰਹੀ ਉਸ ਨਾਲ ਦੇਸ਼ ਵਿੱਚ ਅਰਾਜਕਤਾ ਫੈਲਣਾ ਤੈਅ ਹੈ। ਉਨ੍ਹਾਂ ਕਿਹਾ ਕਿ ਬਸਪਾ ਨੇ ਕਿਸਾਨਾਂ ਵੱਲੋਂ 25 ਸਤੰਬਰ ਦੇ ਬੰਦ ਦੇ ਸੱਦੇ ਨੂੰ ਸਮੱਰਥਨ ਦਿੱਤਾ ਹੈ ਉਸ ਦਿਨ ਹਰ ਬਸਪਾ ਵਰਕਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰੇਗਾ। ਉਨ੍ਹਾਂ ਕਿਸਾਨਾਂ ਨੂੰ 2022 ‘ਚ ਬਸਪਾ ਦੀ ਤਾਕਤ ਬਣਨ ਦਾ ਸੱਦਾ ਵੀ ਦਿੱਤਾ।

ਸ੍ਰੀ ਬਿਲਗਾ ਅਤੇ ਹਰਸ਼ਦੀਪ ਸਿੰਘ ਮਹਿਦੂਦਾਂ ਨੇ ਕਿਹਾ ਕਿ ਬਸਪਾ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸੰਘਰਸ਼ ਦੀ ਸਾਥੀ ਹੈ। ਬਸਪਾ ਵੱਲੋਂ ਪਹਿਲਾਂ ਲੋਕ ਸਭਾ ਅਤੇ ਬਾਅਦ ‘ਚ ਰਾਜ ਸਭਾ ‘ਚ ਜੋਰਦਾਰ ਤਰੀਕੇ ਨਾਲ ਅਵਾਜ ਉਠਾਈ ਗਈ ਪਰ ਤਾਨਾਸ਼ਾਹ ਬਣੀ ਭਾਜਪਾ ਨੇ ਧੱਕੇਸ਼ਾਹੀ ਨਾਲ ਦੋ ਬਿੱਲਾਂ ਨੂੰ ਪਾਸ ਕਰਕੇ ਕਾਨੂੰਨ ਦਾ ਰੂਪ ਦੇਣ ਨਹੀ ਮਾਨਯੋਗ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ ਜਿਸ ਤੋਂ ਕੋਈ ਆਸ ਨਹੀਂ ਰੱਖਣੀ ਚਾਹੀਦੀ।

ਕਿਸਾਨਾਂ ਕੋਲ ਹੁਣ ਦੋ ਰਸਤੇ ਮਾਨਯੋਗ ਸਰਵਉੱਚ ਅਦਾਲਤ ਦਾ ਬੂਹਾ ਖੜਕਾਉਣ ਅਤੇ ਸੜਕੀ ਸੰਘਰਸ਼ ਹਨ। ਬਸਪਾ ਦੋਵਾਂ ‘ਚ ਕਿਸਾਨਾਂ ਨੂੰ ਪੂਰਨ ਸਹਿਯੋਗ ਦੇਵੇਗੀ। ਮਾਸਟਰ ਰਾਮਾਨੰਦ ਨੇ ਲੁਧਿਆਣਾ ਦੇ ਪਾਰਟੀ ਵਰਕਰਾਂ ਨੂੰ 25 ਸਤੰਬਰ ਨੂੰ ਕਿਸਾਨਾਂ ਦੇ ਹੱਕ ‘ਚ ਸੜਕਾਂ ਉੱਤੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਹਲਕਾ ਉੱਤਰੀ ਦੇ ਇੰਚਾਰਜ ਰਾਜਿੰਦਰ ਕਾਕਾ, ਅਜੈ ਚੌਹਾਨ, ਵਿੱਕੀ ਕੁਮਾਰ, ਭੀਮ ਸੈਨ, ਐਮ ਐਸ ਬੈਂਸ ਲੰਡਨ, ਵਿਸ਼ਾਲ ਪਾਰਸ, ਦਿਲਪ੍ਰੀਤ ਸਿੰਘ, ਜਤਿੰਦਰ ਸਿੰਘ, ਬਲਕਾਰ, ਨੀਲ ਮੰਗਾ, ਨਾਗਸੇਨ ਅਤੇ ਹੋਰ ਹਾਜਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...