Thursday, April 25, 2024

ਵਾਹਿਗੁਰੂ

spot_img
spot_img

ਬਹਿਬਲ ਕਲਾਂ ਗੋਲੀਕਾਂਡ ਵਿੱਚ ਬਾਦਲਾਂ ਦੀ ਭੂਮਿਕਾ ਦੀ ਵੀ ਜਾਂਚ ਹੋਵੇ: ਸੁਖ਼ਪਾਲ ਖ਼ਹਿਰਾ ਦੀ ਕੈਪਟਨ ਨੂੰ ਅਪੀਲ

- Advertisement -

ਜਲੰਧਰ, ਸਤੰਬਰ 29, 2020:
ਅੱਜ ਜਲੰਧਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਐਮ.ਐਲ.ਏ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸ.ਆਈ.ਟੀ ਵੱਲੋਂ ਸੁਮੇਧ ਸੈਣੀ ਅਤੇ ਆਈ.ਜੀ. ਪਰਮਰਾਜ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀਆਂ ਵਜੋਂ ਨਾਮਜਦ ਕੀਤੇ ਜਾਣ ਦੇ ਕਦਮ ਦਾ ਸਵਾਗਤ ਕੀਤਾ।

ਖਹਿਰਾ ਨੇ ਕਿਹਾ ਕਿ ਜਾਂਚ ਇਥੇ ਹੀ ਨਹੀਂ ਰੁਕਣੀ ਚਾਹੀਦੀ ਅਤੇ ਉਸ ਵੇਲੇ ਦੇ ਮੁੱਖ ਮੰਤਰੀ ਬਾਦਲ ਦੀ ਸ਼ੱਕੀ ਭੂਮਿਕਾ ਦੀ ਪੜਤਾਲ ਵੀ ਹੋਣੀ ਚਾਹੀਦੀ ਹੈ, ਜਿਸਦੇ ਬਾਰੇ ਸੁਮੇਧ ਸੈਣੀ ਨੇ ਜਸਟਿਸ ਰਣਜੀਤ ਸਿੰਘ ਕਮੀਸ਼ਨ ਸਾਹਮਣੇ ਦਾਇਰ ਹਲਫਨਾਮੇ ਵਿੱਚ ਕਿਹਾ ਸੀ ਕਿ ਉਸ ਨੂੰ ਸੀਨੀਅਰ ਬਾਦਲ ਦਾ 14 ਅਕਤੂਬਰ ਨੂੰ ਤੜਕੇ ਸਵੇਰੇ 2 ਵਜੇ ਫੋਨ ਆਇਆ ਸੀ, ਇਸੇ ਦਿਨ ਹੀ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਾਪਰੇ ਸਨ।

ਖਹਿਰਾ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੀ ਰਿਪੋਰਟ ਅਨੁਸਾਰ ਘਟਨਾਕ੍ਰਮ ਤੋਂ ਸਪੱਸ਼ਟ ਹੁੰਦਾ ਹੈ ਕਿ ਪੁਲਿਸ ਫਾਈਰਿੰਗ ਉਸ ਵੇਲੇ ਦੇ ਮੁੱਖ ਮੰਤਰੀ ਬਾਦਲ ਅਤੇ ਉਹਨਾਂ ਦੇ ਗ੍ਰਹਿ ਮੰਤਰੀ ਪੁੱਤਰ ਸੁਖਬੀਰ ਬਾਦਲ ਦੀ ਸਹਿਮਤੀ ਨਾਲ ਹੋਈ ਸੀ। ਖਹਿਰਾ ਨੇ ਕਿਹਾ ਕਿ ਸੁਮੇਧ ਸੈਣੀ ਨੇ ਆਪਣੇ ਹਲਫਨਾਮੇ ਵਿੱਚ ਕਿਹਾ ਹੈ ਕਿ ਪੁਲਿਸ ਫਾਈਰਿੰਗ ਦੀ ਸਵੇਰ 2 ਵਜੇ ਉਸ ਵੇਲੇ ਦੇ ਮੁੱਖ ਮੰਤਰੀ ਬਾਦਲ ਨੇ ਉਸ ਨੂੰ ਫੋਨ ਕੀਤਾ ਸੀ।

ਕਮੀਸ਼ਨ ਦੀ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਤਤਕਾਲੀ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਆਪਣੇ ਫੋਨ ਤੋਂ ਸ਼੍ਰੀ ਬਾਦਲ ਨਾਲ ਗੱਲ ਕੀਤੀ ਅਤੇ ਮੁੱਖ ਮੰਤਰੀ ਨੇ ਫਰੀਦਕੋਟ ਦੇ ਡਿਪਟੀ ਕਮੀਸ਼ਨਰ ਨੂੰ ਫੋਨ ਕਰਕੇ ਉਸ ਨੂੰ ਡੀ.ਜੀ.ਪੀ ਸੈਣੀ ਨਾਲ ਗੱਲ ਕਰਨ ਦੇ ਨਿਰਦੇਸ਼ ਦਿੱਤੇ।

ਖਹਿਰਾ ਨੇ ਕਿਹਾ ਕਿ ਕਮੀਸ਼ਨ ਦੀ ਜਾਂਚ ਅਤੇ ਰਿਪੋਰਟ ਅਨੁਸਾਰ ਡੀ.ਜੀ.ਪੀ ਸੁਮੇਧ ਸੈਣੀ ਨੇ ਡੀ.ਸੀ ਫਰੀਦਕੋਟ ਨੂੰ ਕਿਹਾ ਸੀ ਕਿ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਅਤੇ ਉਹ ਕੋਟਕਪੂਰੇ ਵਾਲਾ ਧਰਨਾ ਕੁਝ ਮਿੰਟਾਂ ਵਿੱਚ ਹੀ ਚੁੱਕਾ ਦੇਵੇਗਾ।

ਖਹਿਰਾ ਨੇ ਕਿਹਾ ਕਿ ਹੁਣ ਇਹ ਪੂਰੀ ਤਰਾਂ ਸਪੱਸ਼ਟ ਹੋ ਗਿਆ ਹੈ ਕਿ ਕੋਟਕਪੂਰਾ ਵਿਖੇ ਪੁਲਿਸ ਫਾਈਰਿੰਗ ਸਾਬਕਾ ਮੁੱਖ ਮੰਤਰੀ ਬਾਦਲ ਦੀ ਸਹਿਮਤੀ ਨਾਲ ਹੋਈ ਸੀ।

ਖਹਿਰਾ ਨੇ ਕਿਹਾ ਕਿ ਇਹ ਵੀ ਤੱਥ ਹੈ ਕਿ ਕੋਟਕਪੂਰਾ ਵਿਖੇ ਪੁਲਿਸ ਫਾਈਰਿੰਗ ਅਤੇ ਲਾਠੀਚਾਰਜ 14 ਅਕਤੂਬਰ ਦੀ ਸਵੇਰੇ ਹੋਇਆ ਸੀ ਅਤੇ ਬਹਿਬਲ ਕਲਾਂ ਫਾਂਈਰਿੰਗ ਉਸ ਤੋਂ 3 ਘੰਟੇ ਬਾਅਦ ਹੋਈ ਸੀ ਜਿਸ ਨੂੰ ਕਿ ਰੋਕਿਆ ਜਾ ਸਕਦਾ ਸੀ, ਇਸ ਤੋਂ ਪਤਾ ਚਲਦਾ ਹੈ ਕਿ ਪੁਲਿਸ ਨੂੰ ਯਕੀਨਨ ਆਪਣੇ ਸਿਆਸੀ ਆਕਾਵਾਂ ਦੀ ਸ਼ਹਿ ਪ੍ਰਾਪਤ ਸੀ।

ਖਹਿਰਾ ਨੇ ਕਿਹਾ ਕਿ ਜੇ ਸ਼੍ਰੀ ਬਾਦਲ ਪੁਲਿਸ ਤਾਕਤ ਦੀ ਵਰਤੋਂ ਦੇ ਵਿਰੁੱਧ ਹੁੰਦੇ ਤਾਂ ਉਹ ਡੀ.ਜੀ.ਪੀ ਸੈਣੀ ਨੂੰ ਕੋਟਕਪੂਰਾ ਕਾਂਡ ਤੋਂ ਬਾਅਦ ਹੋਰ ਫਾਈਰਿੰਗ ਨਾ ਕੀਤੇ ਜਾਣ ਦੇ ਨਿਰਦੇਸ਼ ਦਿੰਦੇ ਪਰ ਪੁਲਿਸ ਨੇ ਹੋਰ ਅੱਗੇ ਵੱਧਦੇ ਹੋਏ ਬਹਿਬਲ ਕਲਾਂ ਵਿਖੇ ਦੋ ਬੇਕਸੂਰ ਸਿੱਖ ਨੋਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਖਹਿਰਾ ਨੇ ਕਿਹਾ ਕਿ ਉਹਨਾਂ ਦੀ ਪੁਖਤਾ ਸੋਚ ਹੈ ਕਿ ਦੋਵੇ ਪੁਲਿਸ ਗੋਲੀਕਾਂਡ ਬਾਦਲ ਅਤੇ ਉਸ ਦੇ ਪੁੱਤਰ ਸੁਖਬੀਰ ਬਾਦਲ ਦੀ ਸਹਿਮਤੀ ਤੋਂ ਬਗੈਰ ਨਹੀਂ ਹੋ ਸਕਦੇ ਸਨ। ਖਹਿਰਾ ਨੇ ਕਿਹਾ ਕਿ ਇਹ ਹੁਣ ਕੈਪਟਨ ਅਮਰਿੰਦਰ ਸਿੰਘ ਲਈ ਇਮਤਿਹਾਨ ਦੀ ਘੜੀ ਹੈ ਕਿ ਕੀ ਉਹਨਾਂ ਵਿੱਚ ਬਾਦਲਾਂ ਨੂੰ ਐਫ.ਆਈ.ਆਰ ਵਿੱਚ ਨਾਮਜਦ ਕਰਨ ਅਤੇ ਕੋਰਟ ਵਿੱਚ ਚਲਾਨ ਪੇਸ਼ ਕਰਨ ਦੀ ਹਿੰਮਤ ਹੈ, ਜਾਂ ਫਿਰ ਉਹ ਸੂਬੇ ਦੇ ਦੋਨੋਂ ਰਜਵਾੜਾਸ਼ਾਹੀ ਪਰਿਵਾਰਾਂ ਵਿਚਲੇ ਸਮਝੋਤੇ ਨੂੰ ਜਾਰੀ ਰੱਖਣਗੇ?

ਖਹਿਰਾ ਨੇ ਕਿਹਾ ਕਿ ਸੁਮੇਧ ਸੈਣੀ ਨੂੰ ਦੋਸ਼ੀ ਵਜੋਂ ਸ਼ਾਮਿਲ ਕੀਤਾ ਜਾਣਾ ਸਾਡੇ ਸਟੈਂਡ ਨੂੰ ਸਹੀ ਸਾਬਿਤ ਕਰਦਾ ਹੈ ਕਿ ਬਹਿਬਲ ਕਲਾਂ ਕਾਂਡ ਪੁਲਿਸ-ਸਿਆਸੀ ਸਾਜਿਸ਼ ਦਾ ਇੱਕ ਹਿੱਸਾ ਸੀ ਜਿਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਖਹਿਰਾ ਨੇ ਮੰਗ ਕੀਤੀ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਨੂੰ ਤਰਕਪੂਰਨ ਸਿੱਟੇ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ ਕਿਉਂਕਿ ਘਟਨਾਕ੍ਰਮ ਅਤੇ ਤੱਥਾਂ ਤੋਂ ਪਤਾ ਚਲਦਾ ਹੈ ਕਿ ਉਕਤ ਫਾਈਰਿੰਗ ਸ਼੍ਰੀ ਬਾਦਲ ਦੇ ਆਦੇਸ਼ਾਂ ਉੱਪਰ ਹੋਈ ਸੀ ਜਿਸ ਦੀ ਪੁਸ਼ਟੀ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੁਆਰਾ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਇਸ ਲਈ ਬਹਿਬਲ ਕਲਾਂ ਵਿਖੇ ਦੋ ਨੋਜਵਾਨਾਂ ਦੇ ਕਤਲ ਵਿੱਚ ਸਾਜਿਸ਼ੀ ਭੂਮਿਕਾ ਨਿਭਾਉਣ ਵਾਲੀ ਬਾਦਲ ਜੋੜੀ ਖਿਲਾਫ ਐਫ.ਆਈ.ਆਰ ਦਰਜ਼ ਕੀਤੀ ਜਾਣੀ ਚਾਹੀਦੀ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...