Saturday, April 20, 2024

ਵਾਹਿਗੁਰੂ

spot_img
spot_img

ਬਾਇਓਫਰਟੀਲਾਈਜ਼ਰ ਲੈਬਾਰਟਰੀ ਸ਼ੁਰੂ ਕਰਨ ਵਾਲਾ ਭਾਰਤ ਦਾ ਪਹਿਲਾ ਰਾਜ ਬਣਿਆ ਪੰਜਾਬ: ਚੇਤਨ ਸਿੰਘ ਜੌੜਾਮਾਜਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਫਰਵਰੀ 3, 2023:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਬਾਗਬਾਨੀ ਦੀਆਂ ਨਵੀਨਤਮ ਤਕਨੀਕਾਂ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾ ਕੇ ਫਸਲੀ ਵਿਭਿੰਨਤਾ ਲਿਆਉਣਾ ਅਤੇ ਬਾਗਬਾਨੀ ਫਸਲਾਂ ਨੂੰ ਕੌਮਾਂਤਰੀ ਪੱਧਰ ਤੇ ਮੁਕਾਬਲੇ ਯੋਗ ਬਣਾਉਣਾ ਲਈ ਚੇਤਨ ਸਿੰਘ ਜੌੜੇਮਾਜਰਾ, ਸੁਤੰਤਰਤਾ ਸੈਨਾਨੀ, ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਵੱਲੋਂ ਅੱਜ ਮਿਤੀ 03-02-2023 ਨੂੰ ਸਿਟਰਸ ਅਸਟੇਟ , ਹੁਸ਼ਿਆਰਪੁਰ ਵਿਖੇ ਬਾਗਬਾਨੀ ਵਿਭਾਗ ਅਧੀਨ ਬਾਇਓਫਰਟੀਲਾਈਜ਼ਰ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ।

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵੱਲੋਂ ਰਾਜ ਵਿੱਚ ਜਿਮੀਦਾਰਾਂ ਦੇ ਰਸਾਇਣਿਕ ਖਾਦਾਂ ਪ੍ਰਤੀ ਖਰਚਿਆਂ ਨੂੰ ਘਟਾਉਣ ਅਤੇ ਧਰਤੀ ਨੂੰ ਇਨ੍ਹਾਂ ਰਸਾਇਣਾਂ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ ਤਹਿਤ 2.50 ਕਰੋੜ ਰੁਪਏ ਦੀ ਲਾਗਤ ਨਾਲ ਇਸ ਲਬੋਰਟਰੀ ਨੂੰ ਤਿਆਰ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਇਸ ਲੈਬਾਰਟਰੀ ਵਿੱਚ ਭਾਰਤ ਸਰਕਾਰ ਦੀ ਸੰਸਥਾ ICAR-IARI ਨਾਲ ਐਮ.ਓ.ਯੂ ਰਾਹੀਂ 10 ਤਰ੍ਹਾਂ ਦੀਆਂ ਜੈਵਿਕ ਖਾਦਾਂ ਜਿਵੇਂ ਕਿ (Azotobacter Carrier based, PSB Carrier Based, Azotobacter liquid formulation, PSB liquid formulation, Potassium solubilizing bacteria, (KSB) liquid formulation, Zinc solubilizing bacteria (ZSB) liquid formulation, NPK providing liquid formulation, AM fungi, IARI Compost inoculant, Trichoderma virdi) ਤਿਆਰ ਕੀਤੀਆਂ ਜਾਣਗੀਆਂ, ਜੋ ਕਿ ਕਿਸਾਨ ਭਾਈਚਾਰੇ ਨੂੰ ਮੰਗ ਅਨੁਸਾਰ ਵਾਜਬ ਰੇਟਾਂ ਤੇ ਜਿਲ੍ਹਾ ਪੱਧਰ ਤੇ ਉਪਲੱਬਧ ਕਰਵਾਈਆਂ ਜਾਣਗੀਆਂ।

ਇਸ ਤੋਂ ਇਲਾਵਾ ਇਨ੍ਹਾਂ ਜੈਵਿਕ ਖਾਦਾਂ ਦੀ ਵਰਤੋਂ ਸਬੰਧੀ ਜਿਮੀਦਾਰਾਂ ਨੂੰ ਲੋੜੀਂਦੀ ਤਕਨੀਕੀ ਜਾਣਕਾਰੀ ਵੀ ਬਾਗਵਾਨੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਕੇ ਮੁਹੱਈਆ ਕਰਵਾਈ ਜਾਵੇਗੀ।

ਜੌੜਾਮਾਜਰਾ ਵੱਲੋਂ ਦੱਸਿਆ ਗਿਆ ਕਿ ਭਾਰਤ ਸਰਕਾਰ ਦੇ ਅਦਾਰੇ ICAR-IARI ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅਤਿ ਆਧੁਨਿਕ ਲੈਬਾਰਟਰੀ ਤੋਂ ਤਿਆਰ ਜੈਵਿਕ ਖਾਦਾਂ ਦੀ ਵਰਤੋਂ ਨਾਲ ਰਸਾਇਣਿਕ ਖਾਦਾਂ ਦੀ ਵਰਤੋਂ 15-20% ਘਟਾਈ ਜਾ ਸਕਦੀ ਹੈ, ਜਿਸ ਨਾਲ ਜਿਮੀਦਾਰ ਦੀ ਆਮਦਨ ਵਿੱਚ ਸਿੱਧੇ ਤੌਰ ਤੇ ਵਾਧਾ ਹੋਵੇਗਾ। ਮੰਤਰੀ ਜੀ ਨੇ ਇਹ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣਿਆ ਹੈ, ਜਿਸ ਵੱਲੋਂ ਰਾਜ ਦੇ ਮਿੱਟੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਇਸ ਅਤਿ ਆਧੁਨਿਕ ਬਾਇਓਫਰਟੀਲਾਈਜ਼ਰ ਲੈਬਾਰਟਰੀ ਦੀ ਸਥਾਪਨਾ ਕੀਤੀ ਹੈ।

ਜੌੜਾਮਾਜਰਾ ਨੇ ਸਮੁੱਚੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਇਸ ਲੈਬਾਰਟਰੀ ਵਿਖੇ ਤਿਆਰ ਕੀਤੀਆਂ ਜਾਣ ਵਾਲੀਆਂ ਜੈਵਿਕ ਖਾਦਾਂ ਨੂੰ ਆਪਣੇ ਖੇਤਾਂ ਵਿੱਚ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ, ਰੈਵੀਨਿਊ, ਰੀਹੈਬਲੀਟੇਸ਼ਨ ਅਤੇ ਡਿਜ਼ਾਜ਼ਟਰ ਮੈਨੇਜਮੈਂਟ ਮੰਤਰੀ ਪੰਜਾਬ ਨੇ ਬਾਗਵਾਨੀ ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਲਈ ਇੱਕ ਲਾਹੇਵੰਦ ਕਦਮ ਦੱਸਿਆ।

ਉਦਘਾਟਨ ਸਮੇਂ ਸ. ਜੈ ਕਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ, ਸ਼੍ਰੀ ਬ੍ਰਹਮ ਸ਼ੰਕਰ ਜਿੰਪਾ, ਰੈਵੀਨਿਊ, ਰੀਹੈਬਲੀਟੇਸ਼ਨ ਅਤੇ ਡਿਜ਼ਾਜ਼ਟਰ ਮੈਨੇਜਮੈਂਟ ਮੰਤਰੀ ਪੰਜਾਬ, ਸ. ਕਰਮਵੀਰ ਸਿੰਘ ਘੁੰਮਣ, ਐਮ.ਐਲ.ਏ, ਦਸੂਹਾ, ਸ. ਰਵਜੋਤ ਸਿੰਘ, ਐਮ.ਐਲ.ਏ, ਸਾਮ ਚੁਰਾਸੀ, ਸ. ਜਸਵੀਰ ਸਿੰਘ ਰਾਜਾ ਗਿੱਲ, ਐਮ.ਐਲ.ਏ, ਉੜਮੁੜ, ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ, ਸ਼੍ਰੀ ਜਸਵਿੰਦਰ ਸਿੰਘ, ਸ਼੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ., ਡਾਇਰੈਕਟਰ ਬਾਗਬਾਨੀ,ਉਪ ਡਾਇਰੈਕਟਰ ਬਾਗਬਾਨੀ, ਹੁਸ਼ਿਆਰਪੁਰ, ਡਾ. ਬਲਵਿੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ-ਕਮ-ਮੁੱਖ ਕਾਰਜਕਾਰੀ ਅਫਸਰ, ਸਿਟਰਸ ਅਸਟੇਟ, ਹੁਸ਼ਿਆਰਪੁਰ, ਸ਼੍ਰੀ ਜਸਪਾਲ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ-ਕਮ-ਮੁੱਖ ਕਾਰਜਕਾਰੀ ਅਫਸਰ, ਸਿਟਰਸ ਅਸਟੇਟ, ਭੂੰਗਾ ,ਸ਼੍ਰੀ ਵਿਕਰਮ ਵਰਮਾ, ਬਾਗਬਾਨੀ ਵਿਕਾਸ ਅਫਸਰ-ਕਮ-ਲੈਬਾਰਟਰੀ ਇੰਚਾਰਜ, ਸਿਟਰਸ ਅਸਟੇਟ, ਹੁਸ਼ਿਆਰਪੁਰ ਆਦਿ ਹੋਰ ਪਤਵੰਤੇ ਸੱਜਣ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...