Saturday, April 27, 2024

ਵਾਹਿਗੁਰੂ

spot_img
spot_img

ਬਾਦਲ ਅਤੇ ਕੈਪਟਨ ਨੇ ਪੰਜਾਬੀਆਂ ’ਤੇ ਬੇਵਿਸ਼ਵਾਸੀ ਕਾਰਨ 209-ਗੈਰ ਪੰਜਾਬੀਆਂ ਨੂੰ ਦਿੱਤੀਆਂ ਵੀ.ਵੀ.ਆਈ.ਪੀ. ਸੁਰੱਖ਼ਿਆ ਨੌਕਰੀਆਂ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਸੁਰੱਖਿਆ ਲਈ ਗੈਰ- ਪੰਜਾਬੀਆਂ ਨੂੰ ਕਾਂਗਰਸ ਅਤੇ ਅਕਾਲੀ- ਭਾਜਪਾ ਦੀਆਂ ਸਰਕਾਰਾਂ ਵੱਲੋਂ ਭਰਤੀ ਕੀਤੇ ਜਾਣ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਗ਼ਦਾਰੀ ਕਰਾਰ ਦਿੱਤਾ ਹੈ।

ਉਨ੍ਹਾਂ ਪੰਜਾਬ ਵਾਸੀਆਂ ਅਪੀਲ ਕੀਤੀ ਕਿ ਪੰਜਾਬ ਨਾਲ ਗ਼ਦਾਰੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ, ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾ ’ਚ ਪੰਜਾਬ, ਪੰਜਾਬੀ ਅਤੇ ਪੰਜਾਬ ਵਾਸੀਆਂ ਉਤੇ ਪ੍ਰਗਟਾਈ ਬੇਵਿਸ਼ਵਾਸ਼ੀ ਦਾ ਕਰਾਰਾ ਜਵਾਬ ਦਿੱਤਾ ਜਾਵੇ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ, ‘‘ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਉਣ ਦਾ ਹੋਕਾ ਦੇ ਕੇ ਰਾਜ ਕਰਨ ਵਾਲੇ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਅਤੇ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬੀਆਂ ’ਤੇ ਹੀ ਵਿਸ਼ਵਾਸ ਨਹੀਂ ਹੈ, ਕਿਉਂਕਿ ਬਾਦਲ ਅਤੇ ਕੈਪਟਨ ਨੇ ਆਪਣੀ, ਆਪਣੇ ਪਰਿਵਾਰਾਂ ਅਤੇ ਹੋਰ ਕਰੀਬੀਆਂ ਦੀ ਸੁਰੱਖਿਆ ਲਈ ਬਣਾਏ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ਵਿੱਚ ਹੋਰਨਾਂ ਰਾਜਾਂ ਦੇ 209 ਵਿਅਕਤੀਆਂ ਨੂੰ ਨੌਕਰੀਆਂ ਦਿੱਤੀਆਂ, ਜਦੋਂ ਕਿ ਪੰਜਾਬ ਦੇ ਕੇਵਲ 19 ਨੌਜਵਾਨਾਂ ਨੂੰ ਨੌਕਰੀ ਨਸੀਬ ਹੋਈ।

ਜੋ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਗ਼ਦਾਰੀ ਹੈ।’’ ਉਨ੍ਹਾਂ ਦੋਸ਼ ਲਾਇਆ ਕਿ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ਵਿੱਚ ਹੋਰਨਾਂ ਰਾਜਾਂ ਤੋਂ ਡੀ.ਐਸ.ਪੀ, ਇੰਸਪੈਕਟਰ, ਸਬ ਇੰਸਪੈਕਟਰ ਅਤੇ ਜਵਾਨ ਭਰਤੀ ਕਰਕੇ ਬਾਦਲਾਂ ਅਤੇ ਕੈਪਟਨ ਨੇ ਨਾ ਸਿਰਫ਼ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਸਗੋਂ ਪੰਜਾਬ ਦੇ ਖ਼ਜਾਨੇ ਨੂੰ ਵੀ ਲੁੱਟਿਆ ਹੈ।

ਭਗਵੰਤ ਮਾਨ ਨੇ ਖੁਲਾਸਾ ਕੀਤਾ ਕਿ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ਵਿੱਚ ਸੁਰੱਖਿਆ ਅਧਿਕਾਰੀ ਅਤੇ ਮੁਲਾਜ਼ਮਾਂ ਦੀ ਭਰਤੀ ਸਮੇਂ ਅਕਾਲੀ- ਭਾਜਪਾ ਸਾਂਝੀ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਾਲ 2014 ਅਤੇ 2016 ਵਿੱਚ ਹੋਰਨਾਂ ਰਾਜਾਂ ਦੇ 146 ਵਿਅਕਤੀਆਂ ਨੂੰ ਭਰਤੀ ਕੀਤਾ ਸੀ। ਇਸੇ ਤਰ੍ਹਾਂ ਕਾਂਗਰਸ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2021 ਵਿੱਚ 63 ਗੈਰ ਪੰਜਾਬੀਆਂ ਨੂੰ ਭਰਤੀ ਕੀਤਾ।

ਜਿਸ ਨਾਲ ਨਾ ਕੇਵਲ ਰੁਜ਼ਗਾਰ ਲਈ ਜੱਦੋ ਜ਼ਹਿਦ ਕਰਦੇ ਆ ਰਹੇ ਪੰਜਾਬ ਦੇ ਹੋਣਹਾਰ ਅਤੇ ਯੋਗ ਨੌਜਵਾਨਾਂ ਦੇ ਨੌਕਰੀ ਲਈ ਮੌਕੇ ਖੁੰਝੇ ਹਨ, ਸਗੋਂ ਪੰਜਾਬ ਪੁਲੀਸ ’ਚ ਤਰੱਕੀ ਪ੍ਰਕਿਰਿਆ ਵੀ ਗੜਬੜਾਈ ਹੈ, ਜਿਸ ਦਾ ਸਿੱਧਾ ਨੁਕਸਾਨ ਪੰਜਾਬ ਦੇ ਜਵਾਨਾਂ ਅਤੇ ਅਧਿਕਾਰੀਆਂ ਦਾ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬੀਆਂ ਤੋਂ ਵੋਟਾਂ ਲੈ ਕੇ ਪੰਜਾਬ ’ਤੇ ਰਾਜ ਕਰਨ ਵਾਲੇ ਬਾਦਲ ਅਤੇ ਕੈਪਟਨ ਨੂੰ ਪੰਜਾਬੀਆਂ ’ਤੇ ਹੀ ਭਰੋਸਾ ਨਹੀਂ, ਪਰ ਇਹ ਗੱਲਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਉਣ ਦੀਆਂ ਕਰਦੇ ਹਨ।

ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਵਾਲ ਕੀਤਾ ਕਿ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ਵਿੱਚ ਗੈਰ- ਪੰਜਾਬੀਆਂ ਨੂੰ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਸਰਕਾਰ ਨੇ ਕੀ ਫ਼ੈਸਲਾ ਕੀਤਾ ਹੈ? ਪੰਜਾਬੀਆਂ ਨਾਲ ਗ਼ਦਾਰੀ ਕਰਨ ਵਾਲੇ ਪ੍ਰਕਾਸ਼ ਸਿੰਘ, ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਅਕਾਲੀਆਂ- ਕਾਂਗਰਸੀਆਂ ਸਮੇਤ ਜ਼ਿੰਮੇਵਾਰ ਉਚ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਵੇਗੀ? ਕੀ ਬਾਦਲ, ਕੈਪਟਨ ਅਤੇ ਅਧਿਕਾਰੀਆਂ ਖ਼ਿਲਾਫ਼ ਪੰਜਾਬੀਆਂ ਨਾਲ ਗ਼ਦਾਰੀ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਜਾਵੇਗਾ?

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...