Thursday, April 25, 2024

ਵਾਹਿਗੁਰੂ

spot_img
spot_img

ਬਾਦਲ ਦਲ ਦੇ 64 ਉਮੀਦਵਾਰਾਂ ਦੀ ਸੂਚੀ ਵਿੱਚ ਕੇਵਲ ਇਕ ਔਰਤ ਦਾ ਨਾਂਅ ਹੋਣਾ ਬੇਹੱਦ ਮੰਦਭਾਗਾ: ਪਰਮਜੀਤ ਕੌਰ ਗੁਲਸ਼ਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਸਤੰਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸ਼ਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਅਕਾਲੀ ਦਲ ਬਾਦਲ ਵੱਲੋਂ ਬੀਤੇ ਦਿਨੀ ਜਾਰੀ ਕੀਤੀ ਗਈ 64 ਉਮੀਦਵਾਰਾਂ ਦੀ ਸੂਚੀ ਵਿੱਚ ਕੇਵਲ ਇੱਕ ਮਹਿਲਾ ਉਮੀਦਵਾਰ ਦੇ ਕੀਤਾ ਗਏ ਐਲਾਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਦਾ ਇਹ ਕਦਮ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਔਰਤਾਂ ਨੂੰ ਪਿੱਛੇ ਰੱਖਣ ਵਾਲੀ ਮਾੜੀ ਸੋਚ ਨੂੰ ਪ੍ਰਗਟਾਉਂਦਾ ਹੈ।

ਇਥੇ ਜਾਰੀ ਇੱਕ ਬਿਆਨ ਵਿੱਚ ਬੀਬੀ ਗੁਲਸ਼ਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਆਪਣੀ ਹਰੇਕ ਰੈਲੀ ਵਿੱਚ ਔਰਤਾਂ ਨੂੰ ਵੱਧ ਅਧਿਕਾਰ, ਮਹਿਲਾ ਰਾਖਵਾਕਰਨ ਅਤੇ ਸ਼ਸਕਤੀਕਾਰਨ ਵਰਗੇ ਅਨੇਕ ਲਾਰੇ ਲਗਾ ਕੇ ਉਨ੍ਹਾਂ ਨੂੰ ਅੱਗੇ ਲੈ ਕੇ ਆੳਣ ਦੀ ਗੱਲ ਕਰਦੇ ਹਨ ਪਰ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰਨ ਵੇਲੇ ਉਹ ਇਹ ਸਾਰੀਆਂ ਗੱਲਾਂ ਨੂੰ ਭੁੱਲ ਗਏ ਹਨ।

ਬੀਬੀ ਗੁਲਸ਼ਨ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਇਸ ਕਦਮ ਨਾਲ ਇਹ ਗੱਲ ਸਾਬਿਤ ਹੋ ਗਈ ਹੈ ਕਿ ਉਹ ਕੇਵਲ ਸਿਆਸੀ ਲਾਹਾ ਲੈਣ ਲਈ ਅਤੇ ਮਹਿਲਾਵਾਂ ਵੋਟ ਬੈਂਕ ਹਾਸਿਲ ਕਰਨ ਲਈ ਹੀ ਉਨ੍ਹਾਂ ਨੂੰ ਵਰਤ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਵੱਲੋਂ ਕੇਵਲ ਸ਼ੁਤਰਾਣੇ ਤੋਂ ਹੀ ਇੱਕ ਮਹਿਲਾ ਉਮੀਦਵਾਰ ਨੂੰ ਟਿਕਟ ਦਿੱਤੀ ਗਈ ਹੈ ਜੋਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹੋਰ ਕੋਈ ਦਿਖਾਈ ਨਹੀ ਦਿੰਦਾ ਹੈ। ਜਿਸ ਕਰਕੇ ਉਨ੍ਹਾਂ ਨੂੰ ਕੋਈ ਹੋਰ ਮਹਿਲਾ ਉਮੀਦਵਾਰ ਨਹੀ ਲੱਭੀ ਸਕੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਿਥੇ ਔਰਤਾਂ ਹਰ ਖੇਤਰ ਵਿੱਚ ਕਾਮਯਾਬੀ ਦੇ ਸਿਖਰ `ਤੇ ਪਹੁੰਚ ਚੁੱਕੀਆਂ ਹਨ, ਉਥੇ ਬਾਦਲ ਪਰਿਵਾਰ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰ ਦੇਣ ਦੇ ਬਜਾਏ ਪਿੱਛੇ ਧੱਕ ਰਿਹਾ ਹੈ। ਇਸਦੇ ਉਲਟ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਕਾਲੀ ਦਲ ਦੇ ਅਸਲ ਸਿਧਾਂਤਾਂ `ਤੇ ਪਹਿਰਾ ਦੇ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਇਹ ਵਿਚਾਰਧਾਰਾ ਹੈ ਕਿ ਸੂਬੇ ਦੀ ਨੀਤੀ-ਨਿਰਮਾਣ ਦੀ ਪ੍ਰਕੀਰੀਆ ਵਿੱਚ ਔਰਤਾਂ ਦੀ ਵੀ ਭਾਗੀਦਾਰੀ ਹੋਣੀ ਲਾਜ਼ਮੀ ਹੈ।

ਉਨ੍ਹਾਂ ਕਿਹਾ ਕਿ ਔਰਤਾਂ ਨੂੰ ਕੇਵਲ ਸਿਆਸੀ ਰੈਲੀਆਂ ਵਿੱਚ ਨਾਅਰੇ ਲਗਾਉਣ ਜਾਂ ਫਿਰ ਭੀੜ ਇਕੱਠੀ ਕਰਨ ਲਈ ਨਹੀ ਵਰਤਿਆ ਜਾਣਾ ਚਾਹੀਦਾ ਬਲਕਿ ਔਰਤਾਂ ਨੂੰ ਸਰਗਰਮ ਰਾਜਨੀਤੀ ਦਾ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਕੌਮੀ ਅਤੇ ਸੂਬਾ ਪੱਧਰ `ਤੇ ਰਾਜਨੀਤਕ, ਸਮਾਜਿਕ ਅਤੇ ਆਰਥਿਕ ਬਦਲਾਅ ਲੈ ਕੇ ਆਉਣ ਵਿੱਚ ਔਰਤਾਂ ਵੀ ਆਪਣਾ ਯੋਗਦਾਨ ਪਾ ਸਕਣ।

ਬੀਬੀ ਗੁਲਸ਼ਨ ਨੇ ਸੁਖਬੀਰ ਬਾਦਲ ਨੂੰ ਯਾਦ ਕਰਵਾਇਆ ਕਿ ਗੁਰੂ ਸਾਹਿਬਾਨ ਨੇ ਹਮੇਸ਼ਾ ਔਰਤਾਂ ਅਤੇ ਦਲਿਤਾਂ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਅੱਗੇ ਲੈ ਕੇ ਆਉਣ ਲਈ ਅਨੇਕ ਯਤਨ ਕੀਤੇ ਪਰ ਅੱਜ ਪੰਥਕ ਪਾਰਟੀ ਦਾ ਵਿਖਾਵਾ ਕਰਨ ਵਾਲਾ ਅਕਾਲੀ ਦਲ ਬਾਦਲ ਗੁਰੂਆਂ ਦੇ ਇਨ੍ਹਾਂ ਫਲਸਫਿਆਂ ਨੂੰ ਪੂਰੀ ਤਰ੍ਹਾਂ ਭੁੱਲ ਚੁੱਕਾ ਹੈ ਅਤੇ ਬਾਦਲ ਪਰਿਵਾਰ ਪੈਸੇ ਨਾਲ ਲੋਕਾਂ `ਤੇ ਧੌਂਸ ਜਮਾਉਣ ਦੀ ਕੋਸਿ਼ਸ਼ ਕਰ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...