Thursday, April 25, 2024

ਵਾਹਿਗੁਰੂ

spot_img
spot_img

ਬਾਦਲ ਰਾਜ ਵਿੱਚ ਬਾਰਡਰ ’ਤੇ ਸਥਿਤ 700 ਏਕੜ ਜ਼ਮੀਨ 32 ਕਰੋੜ ਰੁਪਏ ਵਿੱਚ ਖ਼ਰੀਦਣ ਦੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ ਅੰਮ੍ਰਿਤਸਰ, 27 ਨਵੰਬਰ, 2022:
ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦ ਉਤੇ ਸਥਿਤ ਪਿੰਡ ਰਾਣੀਆਂ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਖਰੀਦੀ 700 ਏਕੜ ਜ਼ਮੀਨ ਦਾ ਦੌਰਾ ਕਰਨ ਮਗਰੋਂ ਕਿਹਾ ਕਿ ਸਾਲ 2008 ਵਿੱਚ 32 ਕਰੋੜ ਰੁਪਏ ਦੀ ਲਾਗਤ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜ਼ਮੀਨ ਦੀ ਜਾਂਚ ਕਰਵਾਈ ਜਾਵੇਗੀ।

ਸ. ਧਾਲੀਵਾਲ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸਨ, ਵੇਲੇ ਇਹ ਜ਼ਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਾਵੀ ਦਰਿਆ ਅਤੇ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ ਸਾਲ 2008 ਵਿਚ ਸਾਢੇ ਚਾਰ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਇਹ ਜ਼ਮੀਨ ਖਰੀਦੀ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦੀ ਆਗਿਆ ਤੋਂ ਬਿਨਾ ਇਸ ਜ਼ਮੀਨ ਵਿੱਚ ਦਾਖਲ ਤੱਕ ਨਹੀਂ ਹੋਇਆ ਜਾ ਸਕਦਾ ਅਤੇ ਉਸ ਵੇਲੇ ਕਿਸ ‘ਸਕੀਮ’ ਤਹਿਤ ਇਹ ਜ਼ਮੀਨ ਖਰੀਦੀ ਗਈ, ਦੀ ਜਾਂਚ ਕਰਵਾਈ ਜਾਵੇਗੀ।

ਸ. ਧਾਲੀਵਾਲ ਨੇ ਕਿਹਾ ਕਿ ਇਸ ਲਈ ਸਰਕਾਰ ਨੂੰ ਰਜਿਸਟਰੀ ਕਰਵਾਉਣ ਵਾਲੇ ਕਿਸਾਨ ਅਤੇ ਉਸ ਤੋਂ ਪਹਿਲਾਂ ਦੇ ਮਾਲਕ ਪਰਿਵਾਰਾਂ ਨੂੰ ਲੱਭਿਆ ਜਾਵੇਗਾ, ਤਾਂ ਜੋ ਸਾਰੀ ਸਚਾਈ ਸਾਹਮਣੇ ਆ ਸਕੇ। ਇਸ ਜ਼ਮੀਨ, ਜਿਸ ਨੂੰ ਕੇਵਲ ਤਿੰਨ ਚਾਰ ਸੀਜ਼ਨ ਹੀ ਵਾਹਿਆ ਜਾ ਸਕਿਆ ਹੈ, ਵਿੱਚ ਪੈਦਾ ਹੋ ਚੁੱਕੇ ਆਦਮ ਕੱਦ ਕਾਨੇ ਅਤੇ ਸਰਕੰਡੇ, ਵੇਖ ਕੇ ਦੁੱਖ ਪ੍ਰਗਟ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਸਮਝ ਨਹੀਂ ਆਉਂਦਾ ਕਿ ਸੌਦਾ ਕਰਨ ਵਾਲੇ ਕਿਸਾਨ ਪਰਿਵਾਰ ਵਿੱਚੋਂ ਹੋਣ ਅਤੇ ਅਜਿਹੀ ਜ਼ਮੀਨ ਮਹਿੰਗੇ ਭਾਅ ਖਰੀਦ ਲੈਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਜ਼ਮੀਨ ਵਿੱਚ ਪਾਣੀ ਲਈ 30 ਸਬਮਰਸੀਬਲ ਟਿਊਬਵੈੱਲ, ਬਿਜਲੀ ਅਤੇ ਖੇਤੀ ਸੰਦ, ਜਿਸ ਵਿੱਚ ਟਰੈਕਟਰ, ਜਨਰੇਟਰ ਅਤੇ ਹੋਰ ਮਸ਼ੀਨਰੀ ਸ਼ਾਮਲ ਹੈ, ਦੀ ਖਰੀਦ ‘ਤੇ ਵੀ 8 ਕਰੋੜ ਰੁਪਏ ਦੇ ਕਰੀਬ ਖਰਚਾ ਹੋਇਆ। ਉਨ੍ਹਾਂ ਕਿਹਾ ਕਿ, ‘’ਅੱਜ ਮੈਂ ਇਸ ਫਾਰਮ ਨੂੰ ਵੇਖਿਆ ਹੈ ਅਤੇ ਮਨ ਦੁੱਖੀ ਹੋਇਆ ਹੈ ਕਿ ਕਿਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ ਹੈ।’’ ਉਨ੍ਹਾਂ ਦੱਸਿਆ ਕਿ ਅੱਜ ਵੀ ਫਾਰਮ ਉਤੇ ਖਰੀਦੀ ਗਈ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਜ਼ਮੀਨ ਬੰਜਰ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਇਸ ਜ਼ਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨੋਟਿਸ ਵਿੱਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ, ਕਿਉਂਕਿ ਇਸ ਦਾ ਰਸਤਾ ਹੀ ਬੀ.ਐਸ.ਐਫ. ਅਧੀਨ ਹੈ, ਇਸ ਦੀ ਢੁਕਵੀਂ ਵਰਤੋਂ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...