Saturday, April 20, 2024

ਵਾਹਿਗੁਰੂ

spot_img
spot_img

ਬਾਲ ਘਰਾਂ ‘ਚ ਰਹਿ ਰਹੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਬਣਾਈ ਜਾਵੇਗੀ ਯੋਜਨਾ: ਡਾ. ਬਲਜੀਤ ਕੌਰ

- Advertisement -

ਯੈੱਸ ਪੰਜਾਬ
ਰਾਜਪੁਰਾ (ਪਟਿਆਲਾ), 27 ਮਈ, 2022 –
ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਰਾਜਪੁਰਾ ਦੇ ਚਿਲਡਰਨ ਹੋਮ, ਸਹਿਯੋਗ ਹੋਮ ਤੇ ਐਸ.ਓ.ਐਸ ਵਿਲੇਜ ਦਾ ਦੌਰਾ ਕਰਕੇ ਚਿਲਡਰਨਜ਼ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਦੇ ਰਹਿਣ-ਸਹਿਣ, ਖਾਣੇ, ਸਿੱਖਿਆ ਅਤੇ ਸਿਹਤ ਸਬੰਧੀ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਲ ਘਰਾਂ ‘ਚ ਰਹਿ ਰਹੇ ਬੱਚਿਆਂ ਦਾ ਉੱਜਵਲ ਭਵਿੱਖ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਯੋਜਨਾ ਬਣਾਈ ਜਾਵੇਗੀ ਤਾਂ ਜੋ ਇਥੇ ਰਹਿ ਰਹੇ ਬੱਚੇ ਚੰਗੀ ਵਿੱਦਿਆ ਹਾਸਲ ਕਰਕੇ ਸਮਾਜ ‘ਚ ਵਧੀਆਂ ਮੁਕਾਮ ਹਾਸਲ ਕਰ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਬੇਸਹਾਰਾ ਬੱਚਿਆਂ ਨੂੰ ਬਣਦੀ ਹਰ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਤਰਜੀਹ ਤੌਰ ‘ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਬੱਚਿਆਂ ਨੂੰ ਸਮਾਜ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਅਤੇ ਇਨ੍ਹਾਂ ਦੀ ਹਰੇਕ ਖੇਤਰ ‘ਚ ਪੂਰਨ ਭਾਗੀਦਾਰੀ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਚਿਲਡਰਨ ਹੋਮ ਰਾਜਪੁਰਾ ਤੇ ਐਮ.ਆਰ.ਹੋਮ ਰਾਜਪੁਰਾ ‘ਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਪ੍ਰਬੰਧਕਾਂ ਨੂੰ ਬੱਚਿਆਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਦੀ ਹਦਾਇਤ ਕਰਦਿਆ ਕਿਹਾ ਕਿ ਜੋ ਵੀ ਇਨ੍ਹਾਂ ਚਿਲਡਰਨ ਹੋਮਜ਼ ਦੀ ਸਮੱਸਿਆਵਾਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਸਰਕਾਰ ਵੱਲੋਂ ਹੱਲ ਕੀਤਾ ਜਾਵੇਗਾ।

ਇਸ ਮੌਕੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਚਿਲਡਰਨ ਹੋਮਜ਼ ‘ਚ ਮਿਲ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਚਿਲਡਰਨ ਹੋਮਜ਼ ‘ਚ ਸਮੇਂ ਸਮੇਂ ‘ਤੇ ਵੱਖ ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਚਿਲਡਰਨ ਹੋਮ ‘ਚ 11 ਅਤੇ ਸਹਿਯੋਗ ਹੋਮ ‘ਚ 28 ਬੱਚੇ ਰਹਿ ਰਹੇ ਹਨ।

ਇਸ ਮੌਕੇ ਉਨ੍ਹਾਂ ਐਸ.ਓ.ਐਸ. ਵਿਲੇਜ ਰਾਜਪੁਰਾ ਦਾ ਦੌਰਾ ਵੀ ਕੀਤਾ ਅਤੇ ਉਥੇ ਰਹਿ ਰਹੇ ਬੱਚਿਆਂ ਅਤੇ ਔਰਤਾਂ ਨਾਲ ਵਿਚਰਨ ਉਪਰੰਤ ਉਨ੍ਹਾਂ ਕਿਹਾ ਕਿ ਕਿਸੇ ਕਾਰਨ ਆਪਣੇ ਮਾਤਾ-ਪਿਤਾ ਤੋਂ ਅਲੱਗ ਹੋਏ ਬੱਚਿਆਂ ਤੇ ਉਨ੍ਹਾਂ ਔਰਤਾਂ ਲਈ ਜਿਨ੍ਹਾਂ ਨੂੰ ਪਰਿਵਾਰ ਦੀ ਜ਼ਰੂਰਤ ਹੈ ਲਈ ਬਹੁਤ ਵਧੀਆਂ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾਂ ਬੱਚਿਆਂ ਸਮੇਤ ਔਰਤਾਂ ਸਸ਼ਕਤੀਕਰਨ ਲਈ ਵੀ ਬਿਹਤਰੀਨ ਕੰਮ ਕਰ ਰਹੀ ਹੈ ਤੇ ਅਜਿਹੇ ਪ੍ਰੋਜੈਕਟ ਨੂੰ ਸੂਬਾ ਪੱਧਰ ‘ਤੇ ਅਪਣਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਐਸ.ਓ.ਐਸ. ਵੀਲੇਜ਼ ਦੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆ ਕਿਹਾ ਕਿ ਅਜਿਹੇ ਉਪਰਾਲੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁਖਧਾਰਾ ਨਾਲ ਜੋੜਨ ਲਈ ਅਹਿਮ ਹਨ। ਅਜਿਹੇ ਸੰਕਲਪ ਨੂੰ ਅਸੀ ਪੰਜਾਬ ਪੱਧਰ ‘ਤੇ ਲੈਕੇ ਜਾਵੇਗਾ। ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਓ.ਐਸ. ਵੀਲੇਜ਼ ‘ਚ ਰਹਿ ਰਹੇ ਰਿਚਾ ਦਾਸ ਅਤੇ ਈਪਸ਼ੀਤਾ ਕੌਰ ਨੇ ਆਪਣੇ ਐਸ.ਓ.ਐਸ. ਵੀਲੇਜ਼ ਦੇ ਲੰਮਾ ਤਜਰਬਾ ਵੀ ਸਾਂਝੇ ਕੀਤੇ।

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਨਾਲ ਸਬੰਧਤ ਕਾਨੂੰਨਾਂ ਨੂੰ ਸਰਕਾਰ ਵੱਲੋਂ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਜਿਹੜੇ ਬੱਚੇ ਪੜਾਈ ਤੋਂ ਦੂਰ ਹੋ ਗਏ ਹਨ, ਉਨ੍ਹਾਂ ਨੂੰ ਦੁਬਾਰਾ ਸਕੂਲਾਂ ਨਾਲ ਜੋੜਿਆਂ ਜਾਵੇਗਾ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਹੋਏ ਹਨ, ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. ਹਰਕਮਲ ਕੌਰ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਬੂਟਾ ਸਿੰਘ, ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਵਿਭਾਗ ਸੰਤੋਸ਼ ਵਿਰਦੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਪ੍ਰਗਰਾਮ ਅਫ਼ਸਰ ਨਰੇਸ਼ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਲਵਿਸ਼ ਮਿੱਤਲ, ਐਸ.ਓ.ਐਸ. ਵਿਲੇਜ ਦੇ ਪ੍ਰਬੰਧਕ ਸੰਜੀਵ ਕੁਮਾਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...