Wednesday, April 24, 2024

ਵਾਹਿਗੁਰੂ

spot_img
spot_img

ਬਾਹਰੀ ਸੂਬਿਆਂ ਤੋਂ ਕਣਕ ਦਾ ਇੱਕ ਵੀ ਦਾਣਾ ਮੰਡੀਆਂ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ: ਮੁੱਖ ਸਕੱਤਰ ਵਿਨੀ ਮਹਾਜਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਪ੍ਰੈਲ, 2021 –
ਕਣਕ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਣਕ ਦਾ ਇੱਕ ਵੀ ਦਾਣਾ ਬਾਹਰੋਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ ਅਤੇ ਪੁਲਿਸ ਦੀਆਂ ਟੀਮਾਂ ਨੂੰ ਅੰਤਰ-ਰਾਜੀ ਸਰਹੱਦਾਂ `ਤੇ ਤਾਇਨਾਤ ਕੀਤਾ ਜਾਵੇ ਤਾਂ ਜੋ ਗੈਰ ਕਾਨੂੰਨੀ ਵਪਾਰ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਖਰੀਦ ਦੇ 72 ਘੰਟਿਆਂ ਅੰਦਰ ਮੰਡੀਆਂ `ਚੋਂ ਫਸਲ ਦੀ ਚੁਕਾਈ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਅੱਜ ਇੱਥੇ ਖਰੀਦ ਕਾਰਜਾਂ ਦੀ ਸਮੀਖਿਆ ਲਈ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸੀਜਨ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ ਜਿਸ ਵਿੱਚ ਸੈਨੇਟਾਈਜ਼ਰ, ਸਾਬਣ, ਪੈਣ ਨਾਲ ਚੱਲਣ ਵਾਲੇ ਵਾਸ਼ਬੇਸਿਨ ਅਤੇ ਫੇਸ-ਮਾਸਕਾਂ ਦੀ ਢੁੱਕਵੀਂ ਉਬਲੱਬਧਤਾ ਤੋਂ ਇਲਾਵਾ ਕੋਵਿਡ ਮਹਾਂਮਾਰੀ ਦੌਰਾਨ ਕਣਕ ਦੀ ਖ਼ਰੀਦ ਦੇ ਚੁਣੌਤੀਪੂਰਨ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਮੰਡੀਆਂ ਵਿੱਚ ਕੋਵਿਡ ਪੋ੍ਰਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਟੀਕਾਕਰਨ ਕੈਂਪ ਵੀ ਲਗਾਏ ਗਏ ਹਨ।

ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ ਨੇ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਤੋਂ ਘੱਟੋ ਘੱਟ ਸਮਰਥਨ ਮੁੱਲ `ਤੇ ਕਣਕ ਦੀ ਖਰੀਦ ਲਈ ਸੂਬੇ ਭਰ ਵਿੱਚ 4,000 ਖਰੀਦ ਕੇਂਦਰ ਸਥਾਪਿਤ ਕੀਤੇ ਹਨ ਅਤੇ ਪੰਜਾਬ ਮੰਡੀ ਬੋਰਡ ਨੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਰਾਹੀਂ ਕਿਸਾਨਾਂ ਨੂੰ 4.48 ਲੱਖ ਤੋਂ ਵੱਧ ਪਾਸ ਜਾਰੀ ਕੀਤੇ ਹਨ ਤਾਂ ਜੋ ਕੋਰੋਨਾ ਸੰਕਟ ਦੇ ਮੱਦੇਨਜ਼ਰ ਮੰਡੀਆਂ ਵਿਚ ਫਸਲ ਦੀ ਪੜਾਅਵਾਰ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਬਾਰਦਾਨੇ ਦੀ ਘਾਟ ਦੇ ਖ਼ਦਸ਼ਿਆਂ ਨੂੰ ਦੂਰ ਕਰਦਿਆਂ ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਕੇ.ਏ.ਪੀ. ਸਿਨਹਾ ਨੇ ਮੀਟਿੰਗ ਵਿੱਚ ਦੱਸਿਆ ਕਿ ਰਾਜ ਵਿੱਚ ਢੁੱਕਵੀਂ ਮਾਤਰਾ ਵਿੱਚ ਬਰਦਾਨਾ ਉਪਲਬਧ ਹੈ ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਮੌਜੂਦਾ ਸਮੇਂ ਰਾਜ ਕੋਲ ਤਕਰੀਬਨ 2.6 ਲੱਖ ਗੱਠਾਂ ਉਪਲਬਧ ਹਨ।

ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਨੂੰ ਅਦਾਇਗੀ ਕਰਨ ਦੀ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 100 ਕਰੋੜ ਰੁਪਏ ਦੇ ਬਿੱਲ ਜਮ੍ਹਾਂ ਕਰਵਾਏ ਗਏ ਹਨ ਜੋ ਜਲਦ ਹੀ ਪਾਸ ਕਰ ਦਿੱਤੇ ਜਾਣਗੇ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਭਰੋਸਾ ਦਿਵਾਇਆ ਕਿ ਹੋਰ ਰਾਜਾਂ ਤੋਂ ਕਣਕ ਦੀ ਗੈਰ ਕਾਨੂੰਨੀ ਢੋਆ-ਢੁਆਈ `ਤੇ ਸਖ਼ਤੀ ਨਾਲ ਰੋਕ ਲਗਾਉਣ ਲਈ ਅੰਤਰ-ਰਾਜੀ ਚੈਕ-ਪੋਸਟਾਂ ‘ਤੇ ਹੋਰ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।

ਉਨ੍ਹਾਂ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬਾਹਰੋਂ ਦਾਖ਼ਲ ਹੋਣ ਵਾਲੇ ਟਰੱਕਾਂ ਅਤੇ ਟਰਾਲੀਆਂ ਦੀ ਆਵਾਜਾਈ `ਤੇ ਸਖ਼ਤੀ ਨਾਲ ਨਜ਼ਰ ਰੱਖਣ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...