Friday, March 29, 2024

ਵਾਹਿਗੁਰੂ

spot_img
spot_img

ਬਿਕਰਮ ਮਜੀਠੀਆ ਖ਼ਿਲਾਫ਼ ਕਰੋਨਾ ਪਾਬੰਦੀਆਂ ਦੀ ਉਲੰਘਣਾ ਦੇ ਦੋਸ਼ ਹੇਠ ਅੰਮ੍ਰਿਤਸਰ ’ਚ ਐਫ.ਆਈ.ਆਰ. ਦਰਜ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 16 ਜਨਵਰੀ, 2022:
ਬੀਤੇ ਦਿਨ ਅੰਮ੍ਰਿਤਸਰ ਪੁੱਜੇ ਅਕਾਲੀ ਦਲ ਦੇ ਨੇਤਾ ਸ. ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਲਈ ਅੰਮ੍ਰਿਤਸਰ-ਜਲੰਧਰ ਰੋਡ ਉਤੇ ਇਕੱਠੇ ਹੋਏ ਅਕਾਲੀ ਦਲ ਦੇ ਵਰਕਰਾਂ ਵੱਲੋਂ, ਜਿਸ ਤਰਾਂ ਕਰੋਨਾ ਪਾਬੰਦੀਆਂ ਦੀ ਉਲੰਘਣਾ ਕੀਤੀ ਹੈ, ਨੂੰ ਗੰਭੀਰਤਾ ਨਾਲ ਲੈਂਦੇ ਜਿਲ੍ਹਾ ਪ੍ਰਸ਼ਾਸਨ ਨੇ ਉਨਾਂ ਵਿਰੁੱਧ ਬੀਤੀ ਰਾਤ ਵੱਖ-ਵੱਖ ਧਰਾਵਾਂ ਤਹਿਤ ਐਫ. ਆਈ. ਆਰ ਦਰਜ ਕਰਵਾਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਐਫ. ਆਈ. ਆਰ. ਡਿਜ਼ਾਸਟਰ ਮੈਨਜਮੈਂਟ ਐਕਟ 2005, ਐਪੇਡੈਮਿਕ ਡਜੀਜ਼ ਐਕਟ 1897 ਅਤੇ ਆਈ ਪੀ ਸੀ 1860 ਤਹਿਤ ਸੁਲਤਾਨਵਿੰਡ ਥਾਣੇ ਵਿਚ ਦਰਜ ਕੀਤੀ ਗਈ ਹੈ। ਉਕਤ ਵਿਚ ਦੱਸਿਆ ਗਿਆ ਹੈ ਕਿ ਹਲਕਾ ਪੂਰਬੀ ਵਿਚ ਤਾਇਨਾਤ ਐਫ. ਐਸ. ਟੀ ਟੀਮ, ਜੋ ਕਿ ਉਸ ਵਕਤ ਡਿਊਟੀ ਉਤੇ ਸੀ, ਨੂੰ ਸੂਚਨਾ ਮਿਲੀ ਕਿ ਸੜਕ ਉਤੇ ਸੈਂਕੜੇ ਲੋਕਾਂ ਦਾ ਇਕੱਠ ਹੈ, ਜੋ ਕਿ ਸ. ਮਜੀਠੀਆ ਦੇ ਸਵਾਗਤ ਲਈ ਆਇਆ ਹੈ।

ਟੀਮ ਨੇ ਮੌਕੇ ਉਤੇ ਜਾ ਕੇ ਵੇਖਿਆ ਤੇ ਇਸ ਦੀ ਵੀਡੀਓ ਰਿਕਾਰਡਿੰਗ ਕੀਤੀ, ਜਿਸ ਵਿਚ ਇਹ ਲੋਕ ਸ. ਮਜੀਠੀਆ ਨੂੰ ਸਿਰੋਪੇ ਅਤੇ ਹਾਰ ਪਾਉਂਦੇ ਨਜ਼ਰ ਆ ਰਹੇ ਹਨ।

ਸੈਂਕੜੇ ਲੋਕਾਂ ਦਾ ਇਹ ਇਕੱਠ ਕਰੋਨਾ ਕਾਰਨ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਨਾਲ-ਨਾਲ ਜਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਕਾਰਨ ਲਗਾਈਆਂ ਪਾਬੰਦੀਆਂ ਦੀ ਵੀ ਉਲੰਘਣਾ ਹੈ। ਉਕਤ ਹਵਾਲੇ ਤਹਿਤ ਸੁਲਤਾਨਵਿੰਡ ਪੁਲਿਸ ਥਾਣੇ ਵਿਚ ਐਫ. ਆਈ. ਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...