Saturday, April 20, 2024

ਵਾਹਿਗੁਰੂ

spot_img
spot_img

ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੀਐਸਪੀਸੀਐਲ ਨੇ ਬਿਜਲੀ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕੀਤਾ: ਹਰਭਜਨ ਸਿੰਘ ਈ.ਟੀ.ਓ.

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜੂਨ, 2022 –
ਸਾਰੇ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 27-06-2022 ਨੂੰ ਦੁਪਹਿਰ 12:15 ਵਜੇ 14054 ਮੈਗਾਵਾਟ ਬਿਜਲੀ ਸਪਲਾਈ ਕਰਕੇ ਹੁਣ ਤੱਕ ਦੀ ਸਭ ਤੋਂ ਵੱਡੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪੂਰੀ ਕੀਤੀ ਇਹ ਮੰਗ 4.64 ਫ਼ੀਸਦ ਜ਼ਿਆਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਸਾਲ 01-07-2021 ਨੂੰ ਦੁਪਹਿਰ 1.15 ਵਜੇ ਬਿਜਲੀ ਦੀ ਇਹ ਮੰਗ 13431 ਮੈਗਾਵਾਟ ਰਿਕਾਰਡ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਪੀਐਸਪੀਸੀਐਲ ਨੇ 26-06-2022 ਨੂੰ ਵੀ 3103 ਐਲਯੂਜ਼ ਦੀ ਸਪਲਾਈ ਕੀਤੀ ਸੀ ਜੋ ਕਿ ਇੱਕ ਦਿਨ ਵਿੱਚ ਸਪਲਾਈ ਕੀਤੀ ਗਈ ਸਭ ਤੋਂ ਵੱਧ ਬਿਜਲੀ ਦਾ ਰਿਕਾਰਡ ਹੈ ਅਤੇ ਪਿਛਲੇ ਸਾਲ 01-07-2021 ਨੂੰ ਸਪਲਾਈ ਕੀਤੇ ਗਏ 3066 ਐਲਯੂਜ਼ ਦੇ ਮੁਕਾਬਲੇ ਇਹ 1.21 ਫ਼ੀਸਦ ਜ਼ਿਆਦਾ ਹੈ।

ਮੰਤਰੀ ਨੇ ਇਹ ਵੀ ਕਿਹਾ ਕਿ ਗਰਮੀਆਂ ਦੇ ਮੌਜੂਦਾ ਸੀਜਨ ਦੌਰਾਨ ਬਿਜਲੀ ਦੀ ਮੰਗ ਲਗਾਤਾਰ ਵੱਧ ਰਹੀ ਹੈ ਅਤੇ ਜੂਨ ਮਹੀਨੇ ਦੌਰਾਨ, ਪੀਐਸਪੀਸੀਐਲ ਨੇ 26-06-2022 ਤੱਕ 6254 ਐਮਯੂਜ਼ ਦੀ ਸਪਲਾਈ ਕੀਤੀ ਹੈ ਜੋ ਕਿ ਸਾਲ 2021 ਦੀ ਇਸੇ ਮਿਆਦ ਦੌਰਾਨ ਸਪਲਾਈ ਕੀਤੇ 5828 ਐਮਯੂਜ਼ ਦੇ ਮੁਕਾਬਲੇ 7 ਫ਼ੀਸਦ ਵੱਧ ਹੈ।

ਉਹਨਾਂ ਅੱਗੇ ਕਿਹਾ ਕਿ ਝੋਨੇ ਦੇ ਸੀਜ਼ਨ ਲਈ ਪੀਐਸਪੀਸੀਐਲ ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਵਰਗ ਦੇ ਖਪਤਕਾਰਾਂ ‘ਤੇ ਬਿਜਲੀ ਕੱਟ ਲਗਾਏ ਬਿਨਾਂ ਸੂਬੇ ਦੇ ਹਰੇਕ ਵਰਗ ਦੇ ਖਪਤਕਾਰਾਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...