Wednesday, April 17, 2024

ਵਾਹਿਗੁਰੂ

spot_img
spot_img

ਬਿਜਲੀ ਸੋਧ ਬਿੱਲ 2022 ਵਾਪਸ ਲੈਣ ਪ੍ਰਧਾਨ ਮੰਤਰੀ, ਸੁਖ਼ਬੀਰ ਬਾਦਲ ਨੇ ਮੋਦੀ ਨੂੰ ਚਿੱਠੀ ਲਿਖ਼ ਕੇ ਬਿੱਲ ਜੇ.ਪੀ.ਸੀ. ਨੂੰ ਭੇਜਣ ਦੀ ਕੀਤੀ ਮੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਅਗਸਤ, 2022:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਬਿਜਲੀ ਸੋਧ ਬਿੱਲ 2022 ਵਾਪਸ ਲਿਆ ਜਾਵੇ ਅਤੇ ਇਸ ਮਾਮਲੇ ਵਿਚ ਰਾਜਾਂ, ਕਿਸਾਨਾਂ ਤੇ ਕਿਸਾਨ ਯੂਨੀਅਨਾਂ ਸਮੇਤ ਸਾਰੇ ਸਬੰਧਤ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਉਹਨਾਂ ਨਾਲ ਰਾਇ ਮਸ਼ਵਰਾ ਕੀਤਾ ਜਾਵੇ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਇਹ ਸੋਧ ਬਿੱਲ ਸਾਂਝੀ ਸੰਸਦੀ ਕਮੇਟੀ ਨੂੰ ਭੇਜ ਸਕਦੀ ਹੈ ਤਾਂ ਜੋ ਸਾਰੇ ਇਤਰਾਜ਼ਾਂ ’ਤੇ ਚਰਚਾ ਕਰ ਕੇ ਇਸ ਬਾਰੇ ਫੈਸਲਾ ਲਿਆ ਜਾਵੇ।

ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਇਹ ਧਿਆਨ ਦੁਆਇਆ ਕਿ ਜਦੋਂ ਕੇਂਦਰ ਸਰਕਾਰ ਨੇ 9 ਦਸੰਬਰ 2021 ਨੁੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਤਾਂ ਨਾਲ ਹੀ ਕਿਹਾ ਸੀ ਕਿ ਉਹ ਬਿਜਲੀ ਸੋਧ ਬਿੱਲ 2022 ਨੂੰ ਰਾਜਾਂ, ਸਿਆਸੀ ਪਾਰਟੀਆਂ, ਕਿਸਾਨਾਂ ਤੇ ਕਿਸਾਨ ਸੰਗਠਨਾਂ ਸਮੇਤ ਉਹਨਾਂ ਸਾਰਿਆਂ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਇਸਨੂੰ ਅੱਗੇ ਨਹੀਂ ਲਿਆਉਣਗੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੋਧ ਬਿੱਲ ਭਲਕੇ ਸੰਸਦ ਵਿਚ ਲਿਆਂਦਾ ਜਾ ਰਿਹਾ ਹੈ ਤੇ ਇਸ ਮਾਮਲੇ ਵਿਚ ਜਿਹਨਾਂ ਦੇ ਹਿੱਤ ਪ੍ਰਭਾਵਤ ਹੋ ਰਹੇ ਹਨ, ਉਹਨਾਂ ਨਾਲ ਕੋਈ ਰਾਇ ਮਸ਼ਵਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸੂਬਿਆਂ ਵਿਚ ਇਹ ਭਾਵਨਾ ਹੈ ਕਿ ਜੇਕਰ ਇਸ ਬਿਜਲੀ ਬਿੱਲ ਨੂੰ ਇਸਦੇ ਮੌਜੂਦਾ ਸਰੂਪ ਵਿਚ ਮਨਜ਼ੂਰੀ ਮਿਲਦੀ ਹੈ ਤਾਂ ਫਿਰ ਰਾਜਾਂ ਦੇ ਹਿੱਤਾਂ ਨੁੰ ਕੁਚਲ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਰਾਜਾਂ ਦੇ ਸੰਘੀ ਹੱਕਾਂ ਦਾ ਵੀ ਸਵਾਲ ਹੈ ਜਿਹਨਾਂ ਹੱਕਾਂ ਨੂੰ ਬਿੱਲ ਦੇ ਤਹਿਤ ਖੋਹ ਲਿਆ ਜਾਵੇਗਾ ਤੇ ਰਾਜਾਂ ਦੀ ਅਥਾਰਟੀ ਨੂੰ ਨੀਵਾਂ ਵਿਖਾਇਆ ਜਾਵੇਗਾ। ਉਹਨਾਂ ਕਿਹਾ ਕਿ ਬਿਜਲੀ ਮਾਮਲਾ ਇਸ ਵੇਲੇ ਸਾਂਝੀ ਸੂਚੀ ਦਾ ਵਿਸ਼ਾ ਹੈ ਤੇ ਇਸ ’ਤੇ ਰਾਜ ਸਰਕਾਰ ਦੀਆਂ ਤਾਕਤਾਂ ਲਾਗੂ ਹੁੰਦੀਆਂ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਇਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਗੱਲ ਸਹੀ ਹੋਵੇਗੀ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਨੂੰ ਸੰਸਦ ਵਿਚ ਲਿਆਉਣ ਤੋਂ ਪਹਿਲਾਂ ਇਸ ਮਾਮਲੇ ਵਿਚ ਰਾਜਾਂ ਤੇ ਉਹਨਾਂ ਸਾਰਿਆਂ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਨਾਲ ਰਾਇ ਮਸ਼ਵਰਾ ਕਰੇ।

ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਦੇ ਇਹ ਵੀ ਧਿਆਨ ਵਿਚ ਲਿਆਂਦਾ ਕਿ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਵਿਆਪਕ ਰੋਸ ਵਿਖਾਵੇ ਹੋਏ ਜੋ ਖੇਤੀ ਕਾਨੂੰਨ ਰੱਦ ਕਰਨ ਨਾਲ ਖਤਮ ਹੋ ਗਏ। ਉਹਨਾਂ ਕਿਹਾ ਕਿ ਪਹਿਲਾਂ ਇਹ ਖਦਸ਼ੇ ਪ੍ਰਗਟ ਕੀਤੇ ਜਾ ਰਹੇ ਸਨ ਕਿ ਖੇਤੀ ਕਾਨੂੰਨਾਂ ਦੇ ਮੌਜੂਦਾ ਸਰੂਪਾਂ ਮੁਤਾਬਕ ਇਹਨਾਂ ਵਿਚ ਸੋਧ ਕੀਤੀ ਜਾਵੇਗੀ ਜਿਸਦੀ ਬਦੌਲਤ ਰੋਸ ਵਿਖਾਵੇ ਤੇ ਬੇਚੈਨੀ ਹੋਰ ਵਧੇਗੀ। ਉਹਨਾਂ ਕਿਹਾ ਕਿ ਇਹ ਹਾਲਾਤ ਹਰ ਹਾਲਤ ਵਿਚ ਟਾਲੇ ਜਾਣੇ ਚਾਹੀਦੇ ਹਨ।

ਕਿਸਾਨਾਂ ਤੇ ਸਮਾਜ ਦੇ ਅਣਗੋਲੇ ਵਰਗਾਂ ਦੀਆਂ ਭਾਵਨਾਵਾਂ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਤੇ ਸਮਾਜ ਨੂੰ ਇਹ ਪੱਕਾ ਵਿਸਵਾਸ ਹੈ ਕਿ ਬਿਜਲੀ ਸੋਧ ਬਿੱਲ ਉਹਨਾਂ ਦੇ ਹਿੱਤਾਂ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਬਿਜਲੀ ਸੈਕਟਰ ਵਿਚ ਇਹ ਆਮ ਧਾਰਨਾ ਹੈ ਕਿ ਜੇਕਰ ਬਿਜਲੀ ਸੈਕਟਰ ਨੂੰ ਪ੍ਰਾਈਵੇਟ ਸੈਕਟਰ ਵਾਸਤੇ ਖੋਲ੍ਹ ਦਿੱਤਾ ਗਿਆ ਤਾਂ ਫਿਰ ਕਿਸਾਨਾਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਦਾ ਭੋਗ ਪੈ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਪੰਜਾਬ ਵਿਚ ਇਹ ਭਾਵਨਾ ਹੈ ਕਿ ਮੁਫਤ ਬਿਜਲੀ ਕਿਸਾਨਾਂ ਨੂੰ ਸਿਰਫ ਖੇਤੀਬਾੜੀ ਵਾਸਤੇ ਦਿੱਤੀ ਜਾ ਰਹੀ ਹੈ ਤੇ ਗਰੀਬਾਂ ਨੂੰ ਅਸ਼ੰਕ ਸਬਸਿਡੀ ਦਿੱਤੀ ਜਾ ਰਹੀ ਹੈ ਤਾਂ ਫਿਰ ਇਹ ਹਾਲਾਤ ਨਹੀਂ ਹਨ ਕਿ ਬਿਜਲੀ ਦੇ ਮਾਮਲੇ ’ਤੇ ਕਾਨੂੰਨ ਬਣਾਇਆ ਜਾ ਸਕੇ।

ਸਰਦਾਰ ਬਾਦਲ ਨੇ ਕਿਹਾ ਕਿ ਸੂਬੇ ਦੇ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਕੰਮਕਾਜ ’ਤੇ ਵੀ ਭੁਲੇਖਾ ਹੈ ਕਿਉਂਕਿ ਕੇਂਦਰੀ ਰੈਗੂਲੇਟਰੀ ਕਮਿਸ਼ਨ ਉਸਦੀ ਭੁਮਿਕ ਹਥਿਆ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇ ਦੇ ਕਮਿਸ਼ਨਾਂ ਨੇ ਸੂਬੇ ਦੀ ਲੋੜ ਮੁਤਾਬਕ ਹੀ ਕੰਮ ਕਰਨਾ ਹੈ ਤੇ ਨਵੀਂ ਵਿਵਸਥਾ ਮੁਤਾਬਕ ਇਹ ਸੰਭਵ ਨਹੀਂ ਹੈ।

ਉਹਨਾਂ ਕਿਹਾ ਕਿ ਸੂਬੇ ਦੀਆਂ ਬਿਜਲੀ ਕੰਪਨੀਆਂ ਵਿਚ ਇਸ ਭਾਵਨਾ ਨਾਲ ਮੰਦੇ ਹਾਲਾਤ ਹਨ ਕਿ ਸਬਸਿਡੀ ਹਾਸਲ ਕਰਨ ਵਾਲੇ ਖਪਤਕਾਰ ਬਿਜਲੀ ਕੰਪਨੀਆਂ ਦਾ ਮਾੜਾ ਹਾਲ ਕਰ ਦੇਣਗੇ ਅਤੇ ਜਿਹੜੇ ਇਸ ਕਰਾਸ ਸਬਸਿਡੀ ਦਾ ਬੋਝ ਝੱਗਲਣਗੇ, ਉਹ ਪ੍ਰਾਈਵੇਟ ਖਿਡਾਰੀਆਂ ਹਵਾਲੇ ਹੋ ਜਾਣਗੇ। ਉਹਨਾਂ ਕਿਹਾ ਕਿ ਇਸ ਕਾਰਨ ਨਾ ਸਿਰਫ ਸੂਬੇ ਦੀਆਂ ਵਿੱਤੀ ਮੁਸ਼ਕਿਲਾਂ ਵੱਧਣਗੀਆਂ ਬਲਕਿ ਸਰਕਾਰ ਦਾ ਕੰਮਕਾਜ ਵੀ ਪ੍ਰਭਾਵਤ ਕਰਨਗੀਆਂ ਕਿਉਂਕਿ ਇਸਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਭਵਿੱਖ ਦਾਅ ਉਪਰ ਲੱਗ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...