Thursday, April 25, 2024

ਵਾਹਿਗੁਰੂ

spot_img
spot_img

ਬਿਨਾ ਸ਼ਰਤ ਕਿਸਾਨਾਂ ਨਾਲ ਗੱਲ ਕਰਨ PM Modi: Bhagwant Mann

- Advertisement -

ਯੈੱਸ ਪੰਜਾਬ
ਚੰਡੀਗੜ, 29 ਨਵੰਬਰ 2020:
‘‘ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਬਾਰੇ ਲਿਆਂਦੇ ਗਏ ਕਾਲੇ ਕਾਨੂੰਨਾਂ ਖਿਲਾਫ ਅੱਜ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਅੰਦੋਲਨ ਕਰ ਰਹੇ ਹਨ, ਪਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਗੱਲ ਸੁਣਨ ਦੀ ਥਾਂ ਆਪਣੇ ‘ਮਨ ਕੀ ਬਾਤ’ ਵਿਚ ਇਨਾਂ ਕਾਲੇ ਕਾਨੂੰਨਾਂ ਦਾ ਗੁਣਗਾਨ ਕਰ ਰਹੇ ਹਨ। ਇਸ ਤੋਂ ਸਾਫ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ।’’ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਐਤਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਨੇ ਕੀਤਾ।

ਮਾਨ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੱਲ ਸ਼ਰਤਾਂ ਲਗਾਕੇ ਦਿੱਤੇ ਸੱਦੇ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਗ੍ਰਹਿ ਮੰਤਰੀ ਕਿਸਾਨਾਂ ਨੂੰ ਕਹਿ ਰਹੇ ਹਨ ਪਹਿਲਾਂ ਸਾਡੇ ਪਿੰਜਰੇ ਵਿਚ ਆਓ ਫਿਰ ਗੱਲ ਕਰਾਂਗੇ। ਉਨਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਬੁਰਾੜੀ ਜਾ ਕੇ ਪ੍ਰਦਰਸ਼ਨ ਕਰਨ ਫਿਰ ਗੱਲ ਕੀਤੀ ਜਾਵੇਗੀ, ਇਹ ਸ਼ਰਤ ਕਿਉਂ ਲਗਾਈ ਗਈ? ਉਨਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਜਿੱਥੇ ਬੈਠਣਾ ਚਾਹੁੰਦਾ ਹੈ ਉਸ ਨੂੰ ਉਥੇ ਬੈਠਣ ਦਿੱਤਾ ਜਾਵੇ ਅਤੇ ਉਨਾਂ ਨਾਲ ਬਿਨਾਂ ਕਿਸੇ ਸ਼ਰਤ ਗੱਲ ਕੀਤੀ ਜਾਵੇ।

ਉਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨ ਨੇ ਹਰਿਆਣਾ ਪੁਲਿਸ ਦਾ ਅੱਤਿਆਚਾਰ ਸਹਿਦੇ ਹੋਏ ਬੇਰੀਗੇਟ ਤੋੜ, ਸਰਕਾਰ ਦੀਆਂ ਪੁੱਟੀਆਂ ਗਈਆਂ ਸੜਕਾਂ ਭਰਦੇ ਹੋਏ, ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ਼ਾਂ ਦੇ ਬੰਬ ਝਲਦੇ ਹੋਏ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪਹੁੰਚੇ ਹਨ। ਉਨਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਕਿਸਾਨ ਦੀ ਗੱਲ ਸੁਣਨ ਦੀ ਬਜਾਏ ਹੈਦਰਾਬਾਦ ਦੀਆਂ ਐਮਸੀ ਚੋਣਾਂ ਵਿਚ ਰੁਝੇ ਹੋਏ ਹਨ, ਇਸ ਤੋਂ ਜ਼ਿਆਦਾ ਗੈਰਜ਼ਿੰਮੇਵਾਰ ਕੌਣ ਹੋ ਸਕਦਾ ਹੈ? ਦੇਸ਼ ਦੇ ਕਿਸਾਨ ਸੜਕਾ ਉਤੇ ਰੁਲ ਰਿਹਾ ਹੋਵੇ ਅਤੇ ਭਾਜਪਾ ਦੇ ਮੰਤਰੀ ਚੋਣਾਂ ਨੂੰ ਜ਼ਿਆਦਾ ਮਹੱਤਵ ਹੈ।

ਉਨਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਕਿਸਾਨ ਨੂੰ ਸੱਤਾ ਦੇ ਹੰਕਾਰ ਵਿਚ ਭਾਜਪਾ ਦੇ ਮੰਤਰੀ ਗੁੰਡਾ ਜਾਂ ਹੁਲੜਬਾਜ ਕਹਿ ਰਹੇ ਹਨ।

ਮਾਨ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਿਸਾਨਾਂ ਦਾ ਅਪਮਾਨ ਕੀਤਾ ਹੈ ਜੋ ਕਹਿ ਰਹੇ ਹਨ ਕਿ ਹਰਿਆਣਾ ਦੇ ਕਿਸਾਨ ਇਸ ਅੰਦੋਲਨ ਵਿਚ ਨਹੀਂ ਹਨ। ਉਨਾਂ ਕਿਹਾ ਕਿ 18 ਜਥੇਬੰਦੀਆਂ ਦੇ 80000 ਕਿਸਾਨ ਹਰਿਆਣਾ ਦੇ ਹਨ।

ਉਨਾਂ ਕਿਹਾ ਕਿ ਬੀਤੇ ਕੱਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ, ਇਸ ਮੌਕੇ ਕੇਜਰੀਵਾਲ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਉਨਾਂ ਦੀ ਸਰਕਾਰ ਵੱਲੋਂ ਹਰ ਸੰਭਵ ਸਹੂਲਤ ਦਿੱਤੀ ਜਾਵੇਗੀ, ਕਿਉਂਕਿ ਆਮ ਆਦਮੀ ਪਾਰਟੀ ਖੁਦ ਅੰਦੋਲਨਾਂ ਵਿਚੋਂ ਨਿਕਲੀ ਹੋਈ ਪਾਰਟੀ ਹੈ ਅਤੇ ਇਹ ਅੰਦੋਲਨ ਦੀਆਂ ਭਾਵਨਾਵਾਂ ਨੂੰ ਸਮਝਦੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...