Friday, March 29, 2024

ਵਾਹਿਗੁਰੂ

spot_img
spot_img

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 17 ਜਨਵਰੀ, 2022 –
ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ ਪਰਤ ਰਹੀ ਸੰਗਤ ’ਤੇ ਬਿਹਾਰ ਦੇ ਭੋਜਪੁਰ ਜ਼ਿਲ੍ਹੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੁੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਉਹਨਾਂ ਨੂੰ ਸਖ਼ਤ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਜਥੇਦਾਰ ਹਿੱਤ ਨੇ ਕਿਹਾ ਕਿ ਸਾਨੂੰ ਬਹੁਤ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਬਿਹਾਰ ਦੇ ਭੋਜਪੁਰ ਜ਼ਿਲ੍ਹੇ ਵਿਚ ਆਰਾ-ਸਾਸਾਰਾਮ ਸੜਕ ’ਤੇ ਚਰਪੋਖਰੀ ਇਲਾਕੇ ਵਿਚ ਲੋਕ ਚੰਦਾ ਵਸੂਲ ਰਹੇ ਸਨ।

ਜਦੋਂ ਸੰਗਤ ਵਾਪਸ ਪੰਜਾਬ ਪਰਤ ਰਹੀ ਸੀ ਤੇ ਇਥੇ ਕੁਝ ਲੋਕਾਂ ਨੇ ਸੰਗਤ ’ਤੇ ਵੱਡੀ ਪੱਧਰ ’ਤੇ ਪਥਰਾਅ ਕੀਤਾ ਜਿਸ ਵਿਚ ਅਨੇਕਾਂ ਲੋਕ ਜ਼ਖ਼ਮੀ ਹੋ ਗਈ। ਉਹਨਾਂ ਦੱਸਿਆ ਕਿ ਦੋਸ਼ੀਆਂ ਵਿਚੋਂ ਕਈਆਂ ਨੇ ਸੰਗਤ ਤੋਂ ਪੈਸੇ ਖੋਹਣ ਦੀ ਕੋਸ਼ਿਸ਼ ਵੀ ਕੀਤੀ।

ਉਹਨਾਂ ਕਿਹਾ ਕਿ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ ਜਦੋਂ ਸ਼ਰਧਾਲੂਆਂ ’ਤੇ ਹਮਲਾ ਕੀਤਾ ਗਿਆ ਤੇ ਉਹਨਾਂ ਦੀ ਲੁੱਟ ਖੋਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਥੇਦਾਰ ਹਿੱਤ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੁੰ ਅਪੀਲ ਕੀਤੀ ਕਿ ਉਹ ਗੁਰੂ ਦੇ ਨਿਮਨ ਸ਼ਰਧਾਲੂ ਹਨ ਤਾਂ ਉਹ ਇਹ ਯਕੀਨੀ ਬਣਾਉਣ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇ ਤਾਂ ਜੋ ਫਿਰ ਤੋਂ ਕਦੇ ਕਿਸੇ ਦੀ ਇਸ ਤਰੀਕੇ ਦੀ ਹਰਕਤ ਕਰਨ ਦੀ ਹਿੰਮਤ ਨਾ ਹੋਵੇ। ਉਹਨਾਂ ਕਿਹਾ ਕਿ ਇਸ ਹਰਕਤ ਨਾਲ ਸਮੁੱਚੇ ਦੇਸ਼ ਤੇ ਖਾਸ ਤੌਰ ’ਤੇ ਬਿਹਾਰ ਦੀ ਬਦਨਾਮੀ ਹੋਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...