Wednesday, April 24, 2024

ਵਾਹਿਗੁਰੂ

spot_img
spot_img

ਬੀਐਸਐਨਐਲ ਪੰਜਾਬ ਸਰਕਲ ਨੇ ਸੂਬਾ ਪੱਧਰੀ ਐਨਰਜੀ ਕੰਜ਼ਰਵੇਸ਼ਨ ਐਵਾਰਡ ਜਿੱਤਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਸਤੰਬਰ 22, 2021 –
ਭਾਰਤ ਸੰਚਾਰ ਨਿਗਮ ਲਿਮਟਿਡ (ਬੀਐਸਐਨਐਲ), ਪੰਜਾਬ ਸਰਕਲ ਨੂੰ ਟੈਲੀਫੋਨ ਐਕਸਚੇਂਜ ਇਮਾਰਤ ਲੀਲਾ ਭਵਨ ਦੇ ਦੂਜੇ ਇਨਾਮ ਲਈ ਚੁਣਿਆ ਗਿਆ ਹੈ। ਇਹ ਐਵਾਰਡ ਵਪਾਰਕ ਇਮਾਰਤਾਂ ਦੀ ਸ੍ਰੇਣੀ, ਦਫਤਰਾਂ ਦੀ ਉਪ ਸ੍ਰੇਣੀ-ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਅਧੀਨ ਸੂਬਾ ਪੱਧਰੀ ਐਨਰਜੀ ਕੰਜ਼ਰਵੇਸ਼ਨ ਐਵਾਰਡ ਮੁਕਾਬਲੇ 2020 ਲਈ ਪਿਛਲੇ ਦੋ ਸਾਲਾਂ 2018-19 ਅਤੇ 2019-20 ਦੌਰਾਨ ਊਰਜਾ ਦੀ ਕੁਸ਼ਲ ਵਰਤੋਂ, ਪ੍ਰਬੰਧਨ ਅਤੇ ਸੰਭਾਲ ਲਈ ਵਾਧੂ ਯਤਨ ਕਰਨ ਲਈ ਦਿੱਤਾ ਗਿਆ ਹੈ।

ਅੱਜ ਬੀਐਸਐਨਐਲ ਸੀਜੀਐਮਟੀ ਦਫਤਰ ਚੰਡੀਗੜ ਵਿੱਚ ਪੰਜਾਬ ਟੈਲੀਕਾਮ ਸਰਕਲ ਦੀ ਤਰਫੋਂ ਇੱਕ ਮੀਟਿੰਗ ਦੌਰਾਨ ਮੁੱਖ ਜਨਰਲ ਮੈਨੇਜਰ ਸ. ਸੰਦੀਪ ਦੀਵਾਨ ਨੇ ਪੰਜਾਬ ਊਰਜਾ ਵਿਕਾਸ ਅਥਾਰਟੀ ਵੱਲੋਂ ਮਿਲੇ 30,000/- ਰੁਪਏ ਦੀ ਪੁਰਸਕਾਰ ਰਾਸ਼ੀ ਦੇ ਚੈਕ ਸਮੇਤ ਸਰਟੀਫੀਕੇਟ ਸੁਸ਼ੀਲ ਕੁਮਾਰ ਮਿਸ਼ਰਾ ਡਾਇਰੈਕਟਰ (ਸੀਐਮ), ਬੀਐਸਐਨਐਲ ਕਾਰਪੋਰੇਟ ਦਫਤਰ ਨਵੀਂ ਦਿੱਲੀ ਨੂੰ ਦਿੱਤਾ।

ਸ੍ਰੀ ਸੁਸ਼ੀਲ ਕੁਮਾਰ ਮਿਸ਼ਰਾ ਨੇ ਊਰਜਾ ਸੰਭਾਲ ਸਰਗਰਮੀਆਂ ਦੇ ਖੇਤਰ ਵਿੱਚ ਸ਼ਾਨਦਾਰ ਯਤਨਾਂ ਲਈ ਬੀਐਸਐਨਐਲ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਵਲੋਂ ਜਾਰੀ ਪ੍ਰਸ਼ੰਸਾ ਪੱਤਰ ਸੰਦੀਪ ਦੀਵਾਨ ਸੀ.ਜੀ.ਐਮ.ਟੀ. ਪੰਜਾਬ ਸਰਕਲ ਅਤੇ ਸ੍ਰੀ. ਅਵਿਨਾਸ਼ ਕੁਮਾਰ ਸ਼ੁਕਲਾ ਸੀਨੀਅਰ ਚੀਫ ਇੰਜੀਨੀਅਰ (ਈ) ਬੀਐਸਐਨਐਲ ਪੰਜਾਬ ਸਰਕਲ ਨੂੰ ਸੌਂਪਿਆ।

ਸ੍ਰੀ ਅਵੀਨਾਸ਼ ਕੁਮਾਰ ਸ਼ੁਕਲਾ ਨੇ ਪੇਸ਼ਕਾਰੀ ਦੌਰਾਨ ਵੱਖ -ਵੱਖ ਖਰਚਿਆਂ ਦੇ ਉਪਾਵਾਂ ਜਿਵੇਂ ਕਿ ਇਕਰਾਰਨਾਮੇ ਦੀ ਮੰਗ ਨੂੰ ਤਰਕਸੰਗਤ ਬਣਾਉਣ, ਬਿਜਲੀ ਦੇ ਬਿੱਲਾਂ ਦੀ ਪੂਰੀ ਪੜਤਾਲ, ਬੀਐਸਐਨਐਲ ਵਿੱਚ ਊਰਜਾ ਐਪ ਨੂੰ ਲਾਗੂ ਕਰਨ ਅਤੇ ਗੈਰ ਰਵਾਇਤੀ ਊਰਜਾ ਸਰੋਤਾਂ ਦੀ ਵਰਤੋਂ ਅਤੇ ਬੀਐਸਐਨਐਲ ਵਿੱਚ ਸੂਰਜੀ ਊਰਜਾ ਪ੍ਰਣਾਲੀ ਆਦਿ ਜਿਸ ਦੇ ਨਤੀਜੇ ਵਜੋਂ ਬੀਐਸਐਨਐਲ ਪੰਜਾਬ ਸਰਕਲ ਦੀ ਬਿਜਲੀ ਅਤੇ ਬਾਲਣ ਖਰਚੇ ਵਿੱਚ ਸਲਾਘਾਯੋਗ ਬੱਚਤ ਹੋਈ ਬਾਰੇ ਜਾਣਕਾਰੀ ਦਿੱਤੀ।

ਸ੍ਰੀ ਸੁਸ਼ੀਲ ਕੁਮਾਰ ਮਿਸ਼ਰਾ ਡਾਇਰੈਕਟਰ (ਸੀਐਮ) ਨੇ ਊਰਜਾ ਸੰਭਾਲ ਦੇ ਖੇਤਰ ਵਿੱਚ ਪੰਜਾਬ ਸਰਕਲ ਦੇ ਸਾਰੇ ਬੀਏਜ਼ ਦੇ ਨਾਲ ਤਾਲਮੇਲ ਕਰਕੇ ਇਲੈਕਟ੍ਰੀਕਲ ਵਿੰਗ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...