Friday, April 26, 2024

ਵਾਹਿਗੁਰੂ

spot_img
spot_img

ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਲਹਿਰ ਵਿਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਦਾ ਕੀਤਾ ਸਨਮਾਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 28 ਨਵੰਬਰ, 2021:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਗਈ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਵਿਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੀਬੀ ਜਗੀਰ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਲਹਿਰ ’ਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦੋ-ਦੋ ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ 102 ਗ੍ਰੰਥੀ ਸਿੰਘਾਂ ਨੇ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਕੌਮ ਦੇ ਪ੍ਰਚਾਰ ਪ੍ਰਸਾਰ ਦਾ ਮੁੱਖ ਕੇਂਦਰ ਹਨ ਅਤੇ ਗ੍ਰੰਥੀ ਸਿੰਘ ਦੀ ਜ਼ੁੰਮੇਵਾਰੀ ਗੁਰੂ ਸਾਹਿਬਾਨ ਦੀ ਵਿਚਾਰਧਾਰਾਂ ਨੂੰ ਸੰਗਤਾਂ ਵਿਚ ਪ੍ਰਚਾਰਨਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਲਈ ਗ੍ਰੰਥੀ ਸਿੰਘਾਂ ਨੂੰ ਅਵਾਜ਼ ਮਾਰੀ ਗਈ ਸੀ ਜਿਸ ’ਤੇ ਇਨ੍ਹਾਂ ਨੇ ਭਰਵਾਂ ਸਹਿਯੋਗ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੀ ਇਸ ਲੜੀ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਭ ਦੀ ਸਾਂਝੀ ਸੰਸਥਾ ਹੈ ਅਤੇ ਸਾਰਿਆਂ ਨੂੰ ਧਰਮ ਪ੍ਰਚਾਰ ਦੇ ਖੇਤਰ ਵਿਚ ਸਹਿਯੋਗੀ ਬਣ ਕੇ ਕਾਰਜ ਕਰਨੇ ਚਾਹੀਦੇ ਹਨ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸੰਬੋਧਨ ਕਰਦਿਆਂ ਧਰਮ ਪ੍ਰਚਾਰ ਲਹਿਰ ਦੀ ਕਾਮਯਾਬੀ ਲਈ ਬੀਬੀ ਜਗੀਰ ਕੌਰ ਨੂੰ ਵਧਾਈ ਦਿੱਤੀ ਅਤੇ ਸਹਿਯੋਗ ਦੇਣ ਵਾਲੇ ਗ੍ਰੰਥੀ ਸਿੰਘਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਮਨਜੀਤ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਕੁਲਦੀਪ ਸਿੰਘ ਨੱਸੂਪੁਰ, ਬੀਬੀ ਜੋਗਿੰਦਰ ਕੌਰ, ਸ. ਹਰਪਾਲ ਸਿੰਘ ਜੱਲ੍ਹਾ, ਬੀਬੀ ਓਪਿੰਦਰ ਕੌਰ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਇੰਚਾਰਜ ਸ. ਕਰਤਾਰ ਸਿੰਘ, ਸ. ਬਹਾਲ ਸਿੰਘ, ਪ੍ਰਚਾਰ ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਜੱਜ ਸਿੰਘ ਆਦਿ ਹਾਜ਼ਰ ਸਨ।

ਬੀਬੀ ਜਗੀਰ ਕੌਰ ਨੇ ਬਾਬਾ ਫਰੀਦ ਜੀ ਸਬੰਧੀ ਪੁਸਤਕ ਕੀਤੀ ਸੰਗਤ ਅਰਪਣ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਬਾਬਾ ਸ਼ੇਖ ਫਰੀਦ ਜੀ ਸਬੰਧੀ ਪੁਸਤਕ ਜਾਰੀ ਕੀਤੀ। ਇਹ ਪੁਸਤਕ ਪ੍ਰਿੰ: ਹਰਦੇਵ ਸਿੰਘ ਵੱਲੋਂ ਲਿਖੀ ਗਈ ਹੈ ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ਤ ਕੀਤਾ ਹੈ। ਪੁਸਤਕ ਅੰਦਰ ਬਾਬਾ ਫਰੀਦ ਸਾਹਿਬ ਦੀ ਬਾਣੀ ਨੂੰ ਉਰਦੂ ਅਤੇ ਫਾਰਸੀ ਵਿਚ ਅਰਥਾਂ ਸਹਿਤ ਪੇਸ਼ ਕੀਤਾ ਗਿਆ ਹੈ।

ਪੁਸਤਕ ਜਾਰੀ ਕਰਨ ਮੌਕੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਪ੍ਰਿੰ: ਡਾ. ਹਰਦੇਵ ਸਿੰਘ ਨੇ ਕਰੜੀ ਘਾਲਣਾ ਨਾਲ ਇਹ ਪੁਸਤਕ ਤਿਆਰ ਕੀਤੀ ਹੈ ਅਤੇ ਆਸ ਹੈ ਕਿ ਉਰਦੂ ਅਤੇ ਫਾਰਸੀ ਨੂੰ ਜਾਣਨ ਸਮਝਣ ਵਾਲੀਆਂ ਸੰਗਤਾਂ ਇਸ ਤੋਂ ਭਰਪੂਰ ਜਾਣਕਾਰੀ ਪ੍ਰਾਪਤ ਕਰਨਗੀਆਂ। ਇਸ ਮੌਕੇ ਡਾ. ਹਰਦੇਵ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...