Friday, April 19, 2024

ਵਾਹਿਗੁਰੂ

spot_img
spot_img

ਬੀ.ਐਸ.ਐਫ. ਦਾ ਅਧਿਕਾਰ ਖ਼ੇਤਰ ਵਧਾ ਕੇ ਚੋਰ ਦਰਵਾਜ਼ੇ ਰਾਹੀਂ ਪੰਜਾਬ ਦਾ ਵੱਧ ਤੋਂ ਵੱਧ ਇਲਾਕਾ ਆਪਣੇ ਅਧਿਕਾਰ ਹੇਠ ਲੈਣਾ ਚਾਹੁੰਦਾ ਹੈ ਕੇਂਦਰ: ਢੀਂਡਸਾ

- Advertisement -

ਯੈੱਸ ਪੰਜਾਬ
ਬਟਾਲਾ, 16 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਬੀ.ਐੱਸ.ਐੱਫ਼ ਦੇ ਵਧਾਏ ਗਏ ਅਧਿਕਾਰ ਖੇਤਰ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਸੂਬੇ ਦੇ ਸੰਘੀ ਢਾਂਚੇ `ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।

ਇਥੇ ਰੱਖੀ ਇੱਕ ਪੱਤਰਕਾਰ ਮਿਲਣੀ ਦੌਰਾਨ ਸ: ਢੀਂਡਸਾ ਨੇ ਕੇਂਦਰ ਦੀ ਇਸ ਕਾਰਵਾਈ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਸਰਹੱਦੀ ਸੁਰੱਖਿਆ ਦੇ ਨਾਂਅ `ਤੇ ਸੂਬੇ ਦੇ ਅਧਿਕਾਰਾਂ ਨੂੰ ਖੋਹਣਾ ਬਿਲਕੁੱਲ ਵੀ ਜਾਇਜ ਨਹੀ ਹੈ।

ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸਮੇਂ-ਸਮੇਂ `ਤੇ ਕੇਂਦਰ ਦੀਆਂ ਸਰਕਾਰਾਂ ਵੱਲੋਂ ਸੂਬਿਆਂ ਦੇ ਅਧਿਕਾਰ ਖੋਹਣ ਦੀਆਂ ਕੋਸਿ਼ਸ਼ਾਂ ਲਗਾਤਾਰ ਹੁੰਦੀਆਂ ਰਹੀਆਂ ਹਨ ਅਤੇ ਹੁਣ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਪੰਜਾਬ `ਤੇ ਅੱਿਸਧੇ ਤੌਰ `ਤੇ ਕੰਟਰੋਲ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ।

ਸ: ਢੀਂਡਸਾ ਨੇ ਕੇਂਦਰ ਵੱਲੋਂ ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਕਾਨੂੰਨਾਂ ਰਾਹੀਂ ਵੀ ਕੇਂਦਰ ਸਰਕਾਰ ਨੇ ਟੇਢੇ ਢੰਗ ਨਾਲ ਸੂਬਿਆਂ ਦੇ ਅਧਿਕਾਰਾਂ ਉੱਤੇ ਸਿੱਧਾ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ਼ ਨੂੰ ਵੱਧ ਅਧਿਕਾਰ ਦੇਣ ਦੀ ਬਜਾਏ ਪੰਜਾਬ ਪੁਲਿਸ ਨਾਲ ਤਾਲਮੇਲ ਕਰਕੇ ਆਪਣੀ ਗਤੀਵਿਧੀਆਂ ਕਰਨੀ ਚਾਹੀਦੀਆਂ ਸਨ।

ਜਿਵੇਂ ਕੀ ਬੀਤੇ ਸਮੇਂ ਦੌਰਾਨ ਹੁੰਦਾ ਆਇਆ ਹੈ ਪ੍ਰੰਤੂ ਕੇਂਦਰ ਚੋਰ ਦਰਵਾਜ਼ੇ ਰਾਹੀਂ ਪੰਜਾਬ ਦਾ ਵੱਧ ਤੋਂ ਵੱਧ ਇਲਾਕਾ ਆਪਣੇ ਅਧਿਕਾਰ ਖੇਤਰ ਵਿੱਚ ਲਿਆਉਣਾ ਚਾਹੁੰਦਾ ਹੈ ਜਿਸਦਾ ਇਹ ਪਹਿਲਾ ਕਦਮ ਹੈ

।ਸ: ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦਾ ਹੈ ਅਤੇ ਤੁਰੰਤ ਇਹ ਫੈਸਲਾ ਵਾਪਿਸ ਲੈਣ ਦੀ ਅਪੀਲ ਕਰਦਾ ਹੈ ਨਾਲ ਹੀ ਸ: ਸੁਖਦੇਵ ਸਿੰਘ ਢੀਂਡਸਾ ਨੇ ਇਸ ਮੁੱਦੇ `ਤੇ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਤੇ ਉਠ ਕੇ ਕੇਂਦਰ ਦੇ ਇਸ ਫੈਸਲੇ ਦਾ ਡਟ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਹੈ।

ਇਸ ਦੌਰਾਨ ਸ: ਢੀਂਡਸਾ ਦੇ ਨਾਲ ਪਾਰਟੀ ਦੇ ਜਨਰਲ ਸਕੱਤਰ ਸ: ਨਿਧੜਕ ਸਿੰਘ ਬਰਾੜ, ਜਿ਼ਲ੍ਹਾ ਪ੍ਰਧਾਨ ਸ:ਗੁਰਿੰਦਰ ਸਿੰਘ ਬਾਜਵਾ, ਯੂਥ ਵਿੰਗ ਦੇ ਕਨਵੀਨਰ ਸ: ਮਨਪ੍ਰੀਤ ਸਿੰਘ ਤਲਵੰਡੀ ਰਣਜੀਤ ਸਿੰਘ ਤਲਵੰਡੀ ਸਕੱਤਰ ਜਨਰਲ , ਜਥੇਦਾਰ ਅਮਰੀਕ ਸਿੰਘ ਸਾਹਪੁਰ ਐਗਜਿਕਟਿਵ ਮੈਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ , ਸੁਖਜਿੰਦਰ ਸਿੰਘ ਚੌਹਾਨ ਜਿਲਾ ਪ੍ਰਧਾਨ ਯੂਥ ਵਿੰਗ , ਜਸਵਿੰਦਰ ਸਿੰਘ ਓ.ਐਸ.ਡੀ. ਕੇਵਲ ਰਾਜ ਬਖਵਾਲਾ , ਮਹਿੰਦਰ ਸਿੰਘ ਗੁਰਦਾਸਪੁਰ , ਗੁਰਦੀਪ ਸਿੰਘ ਬਸਰਾਵਾ , ਪਰਮਜੀਤ ਸਿੰਘ , ਪ੍ਰਿਥੀਪਾਲ ਸਿੰਘ ਜੋਸ਼ , ਸਤਨਾਮ ਸਿੰਘ ਸਾਗਰਪੁਰ , ਅਮਰੀਕ ਸਿੰਘ ਖੈਹਿਰਾ, ਗੁਰਚਰਨ ਸਿੰਘ ਸਾਬਕਾ ਇੰਸਪੈਕਟਰ , ਅਜਾਇਬ ਸਿੰਘ ਦਿਓਲ , ਨਿਰਮਲ ਸਿੰਘ ਸਾਗਰਪੁਰ ,ਹਰਿੰਦਰ ਸਿੰਘ ਗੁਰਦਾਸਪੁਰ ,ਮਨਜੀਤ ਸਿੰਘ ਬਾਠ , ਗੁਰਬਚਨ ਸਿੰਘ ਅਲਾਵਲਵਾਲ , ਬਲਵਿੰਦਰ ਸਿੰਘ ਬਲੋਰਪੁਰ ,ਸੁਖਵਿੰਦਰ ਸਿੰਘ ਕਲਾਨੋਰ , ਮਨਜੀਤ ਸਿੰਘ ਨਰੇਸ਼ ਕੁਮਾਰ , ਮੋਹਨ ਸਿੰਘ ,ਸਤਨਾਮ ਸਿੰਘ ਜੋਸ , ਗੁਰਮੀਤ ਕੋਰ ਜੋਸ਼ , ਸੁਖਵਿੰਦਰ ਕੋਰ ਘੁੰਮਣ , ਦਿਲਰਾਜ ਸਿੰਘ ਆਦਿ ਵੀ ਮੋਜੂਦ ਸਨ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...