Thursday, April 25, 2024

ਵਾਹਿਗੁਰੂ

spot_img
spot_img

ਬੀ.ਐਸ.ਐਫ. ਦਾ ਅਧਿਕਾਰ ਖ਼ੇਤਰ ਵਧਾਉਣ ਦਾ ਕੇਂਦਰ ਦਾ ਫ਼ੈਸਲਾ ਪ੍ਰਵਾਨ ਨਹੀਂ ਕਰਾਂਗੇ, ਸੁਖ਼ਬੀਰ ਬਾਦਲ ਭੜਕਾਹਟ ਵਾਲੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ: ਚੰਨੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਕਤੂਬਰ, 2021:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬੀ.ਐਸ.ਐਫ. ਦਾ ਅਧਿਕਾਰ ਖੇਤਰ ਮੌਜੂਦਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੀ ਇਜਾਜ਼ਤ ਦੇਣ ਬਾਰੇ ਕੇਂਦਰ ਦੇ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਪ੍ਰਵਾਨ ਨਹੀਂ ਕਰੇਗੀ ਕਿਉਂ ਜੋ ਇਹ ਕਦਮ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ਼ ਹੈ।

ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਸੂਬੇ ਦਾ ਮੁੱਦਾ ਹੈ ਅਤੇ ਪੰਜਾਬ ਨੂੰ ਭਰੋਸੇ ਵਿਚ ਲਏ ਬਿਨਾਂ ਸੂਬੇ ਉਤੇ ਇਹ ਫੈਸਲਾ ਥੋਪ ਦੇਣ ਦਾ ਕੇਂਦਰ ਸਰਕਾਰ ਦਾ ਕੋਈ ਆਧਾਰ ਨਹੀਂ ਬਣਦਾ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਆਪਣੀ ਪੁਲੀਸ ਫੋਰਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਵਿਚ ਪੂਰਨ ਤੌਰ ਉਤੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀ ਕਾਬਲੀਅਤ ਅਤੇ ਸਮਰੱਥਾ ਸਦਕਾ ਹੀ ਸੂਬੇ ਵਿਚ ਦਹਾਕਾ ਲੰਮੇ ਅੱਤਵਾਦ ਨੂੰ ਠੱਲ੍ਹ ਪਾਈ ਗਈ ਸੀ ਜਿਸ ਨਾਲ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਹਾਲ ਹੋਈ।

ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੇ ਸੰਵੇਦਨਸ਼ੀਲ ਮੁੱਦੇ ਨੂੰ ਤੂਲ ਦੇ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਚੰਨੀ ਨੇ ਉਨ੍ਹਾਂ ਨੂੰ ਕੇਂਦਰੀ ਬਲਾਂ ਦਾ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਵਿਚ ਪ੍ਰਵੇਸ਼ ਕਰਨ ਦੀ ਭੜਕਾਹਟ ਭਰੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਬੀ.ਐਸ.ਐਫ. ਦੇ ਮੁੱਦੇ ਦੀ ਆੜ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਪੰਜਾਬ ਨੂੰ ਮੁੜ ਅੱਤਵਾਦ ਦੇ ਕਾਲੇ ਦੌਰ ਵਿਚ ਨਾ ਧੱਕਣ ਕਿਉਂ ਜੋ ਅਕਾਲੀ ਦਲ ਹੀ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਅੱਤਵਾਦ ਦੇ ਰਾਹ ਵੱਲ ਤੋਰਨ ਲਈ ਜ਼ਿੰਮੇਵਾਰ ਹੈ।

ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਭੜਕਾਊ ਬਿਆਨਬਾਜ਼ੀ ਕੀਤੇ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਉੱਤੇ ਅਸਿੱਧੇ ਰੂਪ ਵਿਚ ਹਮਲਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਜੋ ਕੋਈ ਵੀ ਅਜਿਹੇ ਸੰਵੇਦਨਸ਼ੀਲ ਮੁੱਦੇ ਸਿਰਫ ਆਪਣੇ ਸਵਾਰਥਾਂ ਦੀ ਪੂਰਤੀ ਕਰਨ ਲਈ ਚੁੱਕਦਾ ਹੈ, ਉਹ ਪੰਜਾਬ ਅਤੇ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਹੈ।

ਚੰਨੀ ਨੇ ਅੱਗੇ ਕਿਹਾ ਕਿ ਹੁਣ ਸਥਿਤੀ ਦੀ ਮੰਗ ਇਹ ਹੈ ਕਿ ਇਸ ਨਾਜ਼ੁਕ ਮੁੱਦੇ ਸਬੰਧੀ ਲੋਕਾਂ ਦੇ ਮਨਾਂ ਵਿਚਲੇ ਭਰਮ-ਭੁਲੇਖੇ ਦੂਰ ਕਰਨ ਲਈ ਇੱਕ ਵਿਆਪਕ ਨੀਤੀ ਘੜੀ ਜਾਵੇ ਜਿਸ ਲਈ ਸੂਬਾਈ ਕੈਬਨਿਟ ਦੀ ਇੱਕ ਵਿਸ਼ੇਸ਼ ਮੀਟਿੰਗ ਛੇਤੀ ਹੀ ਸੱਦੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਹ ਮੁੱਦਾ ਸਰਬ ਪਾਰਟੀ ਮੀਟਿੰਗ ਵਿਚ ਵੀ ਡੂੰਘਾਈ ਨਾਲ ਵਿਚਾਰਿਆ ਜਾਵੇਗਾ, ਪਰ ਜੇਕਰ ਇਹ ਮੁੱਦਾ ਫਿਰ ਵੀ ਨਹੀਂ ਸੁਲਝਦਾ ਤਾਂ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।

ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕਰਕੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਲੋੜੀਂਦੀ ਜ਼ਮੀਨ ਛੇਤੀ ਹੀ ਕੇਂਦਰ ਸਰਕਾਰ ਨੂੰ ਦੇ ਦਿੱਤੀ ਜਾਵੇਗੀ ਜੋ ਕਿ ਪੱਟੀ-ਮੱਖੂ ਰੇਲ ਲਿੰਕ ਵਿਕਸਤ ਕਰਨ ਲਈ ਹੋਵੇਗੀ ਅਤੇ ਇਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 13 ਸੂਤਰੀ ਏਜੰਡੇ ਸਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਦੇ ਮੁੱਦੇ ਬਾਰੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ਲਈ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਹ ਯਕੀਨ ਵੀ ਦਿਵਾਇਆ ਕਿ ਹਰੇਕ ਵਾਅਦਾ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਇਹ ਸੂਬਾਈ ਪਾਰਟੀ ਪ੍ਰਧਾਨ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਹਾਈਕਮਾਂਡ ਨੂੰ ਸੂਬੇ ਨਾਲ ਸਬੰਧਤ ਮਾਮਲਿਆਂ ਬਾਰੇ ਜਾਣੂੰ ਕਰਵਾਏ ਪਰ ਇਸ ਦਾ ਮਤਲਬ ਇਹ ਨਹੀਂ ਕਿ ਪਾਰਟੀ ਅਤੇ ਸਰਕਾਰ ਦਰਮਿਆਨ ਕੋਈ ਮਤਭੇਦ ਹਨ।

ਠੇਕਾ ਅਧਾਰਤ ਮੁਲਾਜ਼ਮਾਂ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜਿਹੀ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਅਜਿਹੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰੇਗੀ।

ਇਸ ਮੌਕੇ ਹਾਜ਼ਰ ਹੋਰਨਾਂ ਵਿਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਰੁਣਾ ਚੌਧਰੀ, ਵਿਜੇ ਇੰਦਰ ਸਿੰਗਲਾ ਅਤੇ ਪਰਗਟ ਸਿੰਘ ਵੀ ਸ਼ਾਮਿਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...