Thursday, March 28, 2024

ਵਾਹਿਗੁਰੂ

spot_img
spot_img

ਬੀ.ਐਸ.ਐਫ. ਵਾਲੇ ਫ਼ੈਸਲੇ ਦੇ ਖਿਲਾਫ਼ ਡਟਿਆ ਅਕਾਲੀ ਦਲ; ਸੁਖ਼ਬੀਰ ਬਾਦਲ ਸਣੇ ਅਕਾਲੀ ਆਗੂਆਂ ਨੇ ਰਾਜ ਭਵਨ ਅੱਗੇ ਧਰਨਾ ਦੇਣ ਮਗਰੋਂ ਦਿੱਤੀ ਗ੍ਰਿਫ਼ਤਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਲੰਬਾ ਧਰਨਾ ਦੇਣ ਮਗਰੋਂ ਗ੍ਰਿਫਤਾਰੀ ਦੇ ਕੇ ਪੰਜਾਬੀਆਂ ਨਾਲ ਇਕਜੁੱਟਤਾ ਪ੍ਰਗਟਾਈ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰੀ ਬਲਾਂ ਦੇ ਅੱਧੇ ਪੰਜਾਬ ’ਤੇ ਕੰਟਰੋਲ ਵਧਾਉਣ ਦੇ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਗੰਢਤੁੱਪ ਕਰਨ ਤੇ ਉਸ ਅੱਗੇ ਆਤਮ ਸਮਰਪਣ ਕਰਨ ਵਿਰੁੱਧ ਰੋਸ ਪ੍ਰਗਟਾ ਰਹੇ ਸਨ।

ਅਕਾਲੀ ਦਲ ਦੇ ਪ੍ਰਧਾਨ ਨੇ ਗ੍ਰਿਫਤਾਰੀ ਦਿੱਤੀ ਤੇ ਉਹਨਾਂ ਨੂੰ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਬੱਸ ਵਿਚ ਸੈਕਟਰ ਤਿੰਨ ਦੇ ਪੁਲਿਸ ਥਾਣੇ ਲਿਜਾਇਆ ਗਿਆ। ਅਕਾਲੀ ਵਰਕਰਾਂ ਨੇ ਪੰਜਾਬ ਵਿਰੋਧੀ ਸਾਜ਼ਿਸ਼ ਰਚਣ ਲਈ ਕਾਂਗਰਸ ਪਾਰਟੀ ਤੇ ਭਾਜਪਾ ਦੇ ਖਿਲਾਫ ਨਾਅਰੇਬਾਜ਼ੀ ਕੀਤੀ।

ਇਸ ਤੋਂ ਪਹਿਲਾਂ ਜਦੋਂ ਉਹਨਾਂ ਨੂੰ ਬੈਰੀਕੇਡਿੰਗ ਕਰ ਕੇ ਰਾਜ ਭਵਨ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਸਰਦਾਰ ਬਾਦਲ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਦੂਜੀ ਵਾਰ ਹੈ ਜਦੋਂ ਲਗਾਤਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਿਆ ਕੇ ਸੁਬੇ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ। ਹੁਣ ਉਹ ਬਾਰਡਰ ਸਕਿਓਰਿਟੀ ਫੋਰਸ ਯਾਨੀ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਕੇ ਸੂਬੇ ਵਿਚ ਅਮਨ ਕਾਨੁੰਨ ਦੀ ਸਥਿਤੀ ’ਤੇ ਕਬਜ਼ਾ ਕਰਨ ਦਾ ਯਤਨ ਕਰ ਰਹੀ ਹੈ।

ਨਵੇਂ ਫੈਸਲੇ ਨੂੰ ਸੂਬੇ ਦੇ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਹੁਣ ਸਾਡੇ ਪਵਿੱਤਰ ਧਾਰਮਿਕ ਅਸਥਾਨ ਜਿਵੇਂ ਕਿ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੇ ਰਾਮ ਤੀਰਥ ਵੀ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਆ ਜਾਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਕੁਤਾਹੀ ਖਿਲਾਫ ਸੱਚ ਦੀ ਲੜਾਈ ਲੜਦਾ ਰਹੇਗਾ ਕਿਉਂਕਿ ਅਸੀਂ ਅਸਲ ਸੰਘੀ ਢਾਂਚੇ ਲਈ ਡੱਟਦੇ ਹਾਂ। ਉਹਨਾਂ ਕਿਹਾÇ ਕ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਨੇ 5 ਅਕਤੂਬਰ ਨੁੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਆਪਣੀ ਮੀਟਿੰਗ ਵਿਚ ਇਸ ਪੰਜਾਬ ਵਿਰੋਧੀ ਫੈਸਲੇ ਲਈ ਸਹਿਮਤੀ ਦੇ ਦਿੱਤੀ। ਉਹਨਾਂ ਕਿਹਾ ਕਿ ਚੰਨੀ ਨੇ ਸੱਤਾ ਦੇ ਕੁਝ ਹੋਰ ਮਹੀਨਿਆਂ ਖਾਤਰ ਸੂਬੇ ਦੇ ਹਿੱਤ ਵੇਚ ਦਿੱਤੇ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਪਹਿਲਾਂ ਵੀ ਪੰਜਾਬ ਨਾਲ ਉਦੋਂ ਵਿਤਕਰਾ ਕੀਤਾ ਗਿਆ ਸੀ ਜਦੋਂ ਕਾਂਗਰਸ ਸਰਕਾਰ ਨੇ ਇਸਦੇ ਦਰਿਆਈ ਪਾਣੀ ਖੋਹ ਲਏ ਸਨ। ਉਹਨਾਂ ਕਿਹਾ ਕਿ ਕੁਝ ਸਾਲ ਪਹਿਲਾਂ ਜੀ ਐਸ ਟੀ ਦਾ ਦੌਰ ਸ਼ੁਰੂ ਹੋਣ ਨਾਲ ਅਸੀਂ ਆਪਣਾ ਮਾਲੀਆ ਵੀ ਗੁਆ ਲਿਆ। ਉਹਨਾਂ ਕਿਹਾ ਕਿ ਹੁਣ ਸਾਡੀ ਜ਼ਮੀਨ ਤੇ ਪੁਲਿਸ ਵੀ ਖੋਹੀ ਜਾ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਨਾ ਤਾਂ ਮੁੱਖ ਮੰਤਰੀ ਤੇ ਨਾ ਹੀ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਨਵੇਂ ਫੈਸਲੇ ਦਾ ਪ੍ਰਭਾਵਸ਼ਾਲੀ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵੱਲੋਂ ਹਾਲੇ ਇਸ ਨਵੇਂ ਫੈਸਲੇ ਨੁੰ ਰੱਦ ਕਰਨਾ ਬਾਕੀ ਹੈ। ਉਹਨਾਂ ਨੇ ਪੰਜਾਬੀਆਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਕਰਾਰ ਬਣਨ ’ਤੇ ਇਹ ਫੈਸਲਾ ਰੱਦ ਕੀਤਾ ਜਾਵੇਗਾ।

ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵੇਂ ਕੇਂਦਰੀ ਫੈਸਲੇ ਨੇ ਲੋਕਾਂ ਨੂੰ ਅਤਿਵਾਦ ਦਾ ਉਹ ਕਾਲਾ ਦੌਰ ਚੇਤੇ ਕਰਵਾ ਦਿੱਤਾ ਹੈ ਜਦੋਂ ਕੇਂਦਰੀ ਬਲਾਂ ਦਾ ਪੂਰੇ ਸੁਬੇ ਵਿਚ ਰਾਜ ਹੁੰਦਾ ਸੀ। ਉਹਨਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਨੇ ਜੇਲ੍ਹ ਮੰਤਰੀ ਹੁੰਦਿਆਂ ਇਸ ਕਦਮ ਦੀ ਹਮਾਇਤ ਇਹ ਕਹਿ ਕੇ ਕੀਤੀ ਸੀ ਕਿ ਜੇਲ੍ਹਾਂ ਦਾ ਕੰਟਰੋਲ ਸੀ ਆਰ ਪੀ ਐਫ ਨੂੰ ਦੇ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹੁਣ ਹਾਲਾਤ ਅਜਿਹੇ ਹੋ ਗਏ ਹਨ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਘਰ ਵੀ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਆ ਗਿਆ ਹੈ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਐਨ ਕੇ ਸ਼ਰਮਾ ਤੇ ਪਰਮਬੰਸ ਸਿੰਘ ਰੋਮਾਣਾ ਨੇ ਵੀ ਪਾਰਟੀ ਪ੍ਰਧਾਨ ਦੇ ਨਾਲ ਹੀ ਗ੍ਰਿਫਤਾਰੀ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...