Friday, April 19, 2024

ਵਾਹਿਗੁਰੂ

spot_img
spot_img

ਬੇਅਦਬੀ ਕਾਂਡ: ਕੈਪਟਨ ਦੀ ਰਿਹਾਇਸ਼ ਘੇਰਣ ਪੁੱਜੇ ‘ਆਪ’ ਦੇ ਵਿਧਾਇਕ ਚੰਡੀਗੜ੍ਹ ਪੁਲਿਸ ਨੇ ਹਿਰਾਸਤ ’ਚ ਲਏ

- Advertisement -

ਯੈੱਸ ਪੰਜਾਬ
ਚੰਡੀਗੜ੍ਹ , 19 ਅਪ੍ਰੈਲ, 2021 –
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਅਤੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ ਵਿਚ ਕੀਤੀ ਦੇਰੀ ਦੇ ਖ਼ਿਲਾਫ਼ ਆਵਾਜ਼ ਚੁੱਕਦੇ ਹੋਏ ‘ਆਪ’ ਵਿਧਾਇਕਾਂ ਨੇ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕੀਤਾ।

‘ਆਪ’ ਆਗੂਆਂ ਨੇ ਪ੍ਰਦਰਸ਼ਨ ਦੌਰਾਨ ਕੈਪਟਨ ਅਤੇ ਬਾਦਲ ਦੇ ਖ਼ਿਲਾਫ਼ ਨਾਅਰੇ ਲਗਾਏ ਅਤੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਉੱਤੇ ਮਿਲੀਭੁਗਤ ਦੇ ਦੋਸ਼ ਲਗਾਏ। ‘ਆਪ’ ਦੇ ਸੀਨੀਅਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਰੋਧੀ ਧਿਰ ਦੀ ਉਪ ਨੇਤਾ ਵਿਧਾਇਕ ਸਰਵਜੀਤ ਕੌਰ ਮਾਣੂਕੇ, ਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਮੀਤ ਹੇਅਰ, ਅਮਰਜੀਤ ਸਿੰਘ ਸੰਦੋਆ, ਜੈ ਕ੍ਰਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜਗਤਾਰ ਸਿੰਘ ਜੱਗਾ ਹਿੱਸੋਵਾਲ ਸਮੇਤ ਹੋਰ ਪਾਰਟੀ ਆਗੂਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ।

ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ‘ਆਪ’ ਆਗੂਆਂ ਨੂੰ ਰਸਤੇ ਵਿੱਚ ਹੀ ਪੁਲਿਸ ਨੇ ਬੈਰਿਕੇਡ ਲਗਾਕੇ ਰੋਕ ਦਿੱਤਾ ਅਤੇ ਹਰਪਾਲ ਸਿੰਘ ਚੀਮਾ ਅਤੇ ਵਿਧਾਇਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀ ਬਜਾਏ ਤੁਰੰਤ ਕਾਰਵਾਈ ਕਰਨ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ।

ਕੈਪਟਨ ਅਮਰਿੰਦਰ ਅਤੇ ਬਾਦਲ ਆਪਸ ਵਿਚ ਮਿਲੇ ਹੋਏ ਹਨ ਅਤੇ ਜਾਂਚ ਨੂੰ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਾਮਲੇ ਨੂੰ ਕੋਰਟ ਵਿੱਚ ਬਿਹਤਰ ਤਰੀਕੇ ਨਾਲ ਪੇਸ਼ ਕਰਨ ਦੀ ਬਜਾਏ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਨੂੰ ਕਮਜ਼ੋਰ ਕੀਤਾ ਹੈ, ਜਿਸ ਕਾਰਨ ਐਸਆਈਟੀ ਦੀ ਜਾਂਚ ਰਿਪੋਰਟ ਖਾਰਿਜ ਹੋਈ ਹੈ। ਚੀਮਾ ਨੇ ਕਿਹਾ ਕਿ ਬਾਦਲ ਨੇ ਵੀ ਕੈਪਟਨ ਅਮਰਿੰਦਰ ਦੇ ਖ਼ਿਲਾਫ਼ ਕੇਸ ਵਾਪਸ ਲੈ ਲਏ ਸਨ, ਹੁਣ ਕੈਪਟਨ ਉਸ ਕੰਮ ਨੂੰ ਵਿਆਜ ਸਹਿਤ ਚੁੱਕਾ ਰਿਹਾ ਹੈ।

‘ਆਪ’ ਵਿਧਾਇਕ ਸਰਵਜੀਤ ਕੌਰ ਮਾਣੂਕੇ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਾਮਲੇ ਨੂੰ ਸਹੀ ਅਤੇ ਠੋਸ ਤਰੀਕੇ ਨਾਲ ਕੋਰਟ ਦੇ ਸਾਹਮਣੇ ਰੱਖਣ ਵਿੱਚ ਅਸਫਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸੱਤਾ ਵਿੱਚ ਆਏ ਸਨ, ਤਾਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਘਟਨਾ ਦੇ ਪੀੜਤਾਂ ਇਨਸਾਫ਼ ਦਿਵਾਉਣਗੇ, ਪਰੰਤੂ ਐਨੇ ਸਾਲਾਂ ਦੇ ਬਾਅਦ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ।

ਉਨ੍ਹਾਂ ਨੇ ਕਿਹਾ ਕਿ ਐਸਆਈਟੀ ਦੀ ਜਾਂਚ ਰਿਪੋਰਟ ਨਾਲ ਦੋਸ਼ੀਆਂ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਜੇਕਰ ਐਸਆਈਟੀ ਨੇ ਆਪਣੀ ਜਾਂਚ ਪੂਰੀ ਇਮਾਨਦਾਰੀ ਦੇ ਨਾਲ ਕੀਤੀ ਹੈ, ਤਾਂ ਮਾਮਲੇ ਪੀੜਤਾਂ ਨੂੰ ਕੈਪਟਨ ਸਰਕਾਰ ਨੇ ਹੁਣ ਤੱਕ ਇਨਸਾਫ਼ ਕਿਉਂ ਨਹੀਂ ਦਵਾਇਆ ?

ਪਾਰਟੀ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਇਸ ਮਾਮਲੇ ਪਿੱਛੇ ਕੌਣ ਲੋਕ ਹਨ, ਫਿਰ ਕੈਪਟਨ ਸਰਕਾਰ ਬਾਦਲਾਂ ਨੂੰ ਕਿਉਂ ਬਚਾਉਣਾ ਚਾਹੁੰਦੀ ਹੈ? ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸੁਪਰੀਮ ਕੋਰਟ ਦੀ ਬਜਾਏ ਹਾਈ ਕੋਰਟ ਦੀ ਡਬਲ ਬੈਂਚ ਵਿੱਚ ਅਪੀਲ ਕਿਉਂ ਨਹੀਂ ਕੀਤੀ।

ਐਸਆਈਟੀ ਦੀ ਜਾਂਚ ਰਿਪੋਰਟ ਖਾਰਿਜ ਹੋਣ ਅਤੇ ਐਸਆਈਟੀ ਦੇ ਪ੍ਰਮੁੱਖ ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਅਸਤੀਫ਼ੇ ਨਾਲ ਕੈਪਟਨ ਦੇ ਇਰਾਦੇ ਪ੍ਰਗਟ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੁੜੀਆਂ ਹੋਈਆਂ ਹਨ। ਉਹ ਇਸ ਮਾਮਲੇ ਦੇ ਦੋਸ਼ੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ।

‘ਆਪ’ ਵਿਧਾਇਕਾਂ ਨੇ ਅੱਗੇ ਕਿਹਾ ਕਿ ਕੈਪਟਨ ਵੱਲੋਂ ਬਾਦਲ ਨੂੰ ਬਚਾਉਣ ਦੇ ਇਰਾਦੇ ਦੇ ਕਾਰਨ ਇਸ ਮਾਮਲੇ ਵਿੱਚ ਕਈ ਮੋੜ ਆਏ ਅਤੇ ਇਨਸਾਫ਼ ਵਿੱਚ ਦੇਰੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਹਾਲ ਹੀ ਵਿੱਚ ਗਵਾਹ ਦੀ ਖਰੀਦ ਦੇ ਸੰਬੰਧ ਵਿੱਚ ਲਿਖੇ ਪੱਤਰ ਨੇ ਅਕਾਲ ਦਲ ਨੂੰ ਪ੍ਰਗਟ ਕੀਤਾ ਹੈ ਅਤੇ ਇਸ ਪੱਤਰ ਨਾਲ ਕੈਪਟਨ ਅਮਰਿੰਦਰ ਸਿੰਘ ਉੱਤੇ ਵੀ ਸਵਾਲ ਉੱਠ ਰਹੇ ਹਨ।

ਵਿਧਾਇਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਮਾਮਲੇ ਦੀ ਫਿਰ ਤੋਂ ਜਾਂਚ ਹੋਵੋਗੇ ਅਤੇ ਲੋਕਾਂ ਨੂੰ ਇਨਸਾਫ਼ ਦਵਾਇਆ ਜਾਵੇਗਾ ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...