ਯੈੱਸ ਪੰਜਾਬ
ਫ਼ਰੀਦਕੋਟ, 16 ਮਈ, 2021:
ਸੰਨ 2015 ਵਿੱਚ ਬਰਗਾੜੜੀ ਵਿਖ਼ੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਐਤਵਾਰ ਨੂੰ ਆਈ.ਜੀ. ਸ: ਐਸ.ਪੀ.ਐਸ. ਪਰਮਾਰ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅਦਾਲਤ ਨੇ ਇਨ੍ਹਾਂ ਨੂੰ 4 ਦਿਨ ਲਈ ਭਾਵ 21 ਮਈ ਤਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਸੁਖ਼ਜਿੰਦਰ ਸਿੰਘ ਉਰਫ਼ ਸੰਨੀ, ਨਿਸ਼ਾਨ ਸਿੰਘ, ਰਣਜੀਤ ਸਿੰਘ ਭੋਲਾ ਅਤੇ ਪ੍ਰਦੀਪ ਕੁਮਾਰ ਸਾਰੇ ਵਾਸੀ ਕੋਟਕਪੂਰਾ ਅਤੇ ਸ਼ਕਤੀ ਸਿੰਘ ਵਾਸੀ ਪਿੰਡ ਦੱਗੂ ਰੋਮਾਣਾ ਅਤੇ ਸਿੱਖਾਂਵਾਲਾ ਦਾ ਬਲਜੀਤ ਸਿੰਘ ਸ਼ਾਮਲ ਹਨ।
ਯਾਦ ਰਹੇ ਕਿ ਸੁਖ਼ਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ ਅਤੇ ਬਲਜੀਤ ਸਿੰਘ ਇਸੇ ਘਟਨਾਕ੍ਰਮ ਦੇ ਸੰਬੰਧ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਪਹਿਲਾਂ ਵੀ ਗ੍ਰਿਫ਼ਤਾਰ ਕੀਤੇ ਗਏ ਸਨ। ਦੋਸ਼ੀਆਂ ਨੇ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਚੁਣੌਤੀ ਭਰਪੂਰ ਇਤਰਾਜ਼ਯੋਗ ਪੋਸਟਰ ਲਗਾਏ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ