Tuesday, April 16, 2024

ਵਾਹਿਗੁਰੂ

spot_img
spot_img

ਬੇਅਦਬੀ ਮਾਮਲੇ ’ਤੇ Sukhbir ਦੀ ਚੁਣੌਤੀ: ਸਾਡੇ ਖਿਲਾਫ਼ ਕੋਈ ਸਬੂਤ ਹਨ ਤਾਂ ਪੰਥ, SIT ਤੇ ਅਦਾਲਤਾਂ ਤੋਂ ਛੁਪਾ ਕੇ ਕਿਉਂ ਰੱਖ਼ੇ ਹਨ?

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਮਈ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਾਂਗਰਸ ਦੇ ਆਗੂਆਂ ਤੇ ਉਹਨਾਂ ਦੇ ਲੁਕਵੇਂ ਤੇ ਜਨਤਕ ਸਹਿਯੋਗੀਆਂ ਜਿਹਨਾਂ ਨੇ ਇਹ ਦਾਅਵਾ ਕੀਤਾ ਸੀ ਕਿ ਉਹਨਾਂ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮੁਆਫ ਨਾ ਕੀਤੀ ਜਾ ਸਕਣ ਵਾਲੀ ਬੇਅਦਬੀ ਕਿਸਨੇ ਕਰਵਾਈ ਇਸਦੇ ਠੋਸ ਸਬੂਤ ਹਨ, ਨੂੰ ਕਿਹਾ ਕਿ ਉਹ ਖਾਲਸਾ ਪੰਥ, ਅਦਾਲਤ, ਐਸ ਆਈ ਟੀ ਤੇ ਆਮ ਜਨਤਾ ਸਾਹਮਣੇ ਇਹ ਸਬੂਤ ਪੇਸ਼ ਕਰਨ।

ਸ੍ਰੀ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਨਵਜੋਤ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ਤੇ ਭਗਵੰਤ ਮਾਨ ਵਰਗੇ ਹੋਰਨਾਂ ਨੂੰ ਚੁਣੌਤੀ ਦਿੱਤੀ ਕਿ ਉਹ ਸਿੱਖ ਕੌਮ, ਐਸਆਈ ਟੀ ਤੇ ਨਿਆਂਪਾਲਿਕਾ ਨਾਲ ਇਹ ਸਬੂਤ ਸਾਂਝੇ ਕਰਨ ਕਿਉਂਕਿ ਉਹ ਧਾਰਮਿਕ ਤੌਰ ’ਤੇ ਇਸ ਅਹਿਮ ਮਸਲੇ ’ਤੇ ਕਈ ਸਾਲਾਂ ਤੋਂ ਸੱਚ ’ਤੇ ਪਰਦਾ ਪਾਉਂਦੇ ਰਹੇ ਹਨ ਤੇ ਇਸ ਤਰੀਕੇ ਸਿੱਖਾਂ ਦੇ ਮਨਾਂ ਤੇ ਹਿਰਦਿਆਂ ਨੂੰ ਠੋਸ ਪਹੁੰਚਾ ਰਹੇ ਹਨ। ਉਹਨਾਂ ਕਿਹਾ ਕਿ ਇਹ ਲੋਕ ਦੱਸਣ ਕਿ ਇਹਨਾਂ ਨੇ ਕਦੇ ਵੀ ਇਹ ਸਬੂਤ ਜਨਤਾ ਦੇ ਸਾਹਮਣੇ ਰੱਖਣ ਨੂੰ ਢੁਕਵਾਂ ਕਿਉਂ ਨਹੀਂ ਸਮਝਿਆ ?

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹੋਰ ਕਿਹਾ ਕਿ ਜੇਕਰ ਅਮਰਿੰਦਰ ਸਿੰਘ, ਨਵਜੋਤ ਸਿੱਧੂ, ਸੁਨੀਲ ਜਾਖੜ, ਭਗਵੰਤ ਮਾਨ ਤੇ ਹੋਰ ਆਗੂਆਂ ਕੋਲ ਕੋਈ ਸਬੂਤ ਹੈ ਤਾਂ ਇਸਨੁੰ ਅਦਾਲਤਾਂ ਤੇ ਖਾਲਸਾ ਪੰਥ ਤੋਂ ਕਿਉਂ ਲੁਕੋ ਕੇ ਕਿਉਂ ਰੱਖ ਰਹੇ ਹਨ, ਇਹ ਆਪਣੇ ਆਪ ਵਿਚ ਕਾਨੂੰਨ ਦੀ ਉਲੰਘਣਾ ਦੇ ਨਾਲ ਨਾਲ ਖਾਲਸਾ ਪੰਥ ਨਾਲ ਧੋਖਾ ਕਰਨ ਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਸਮਾਨ ਹੈ।

ਉਹਨਾਂ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਇਹ ਆਗੂ ਜੋ ਪਹਿਲੇ ਦਿਨ ਤੋਂ ਇਹ ਦਾਅਵਾ ਕਰ ਰਹੇ ਹਨ ਕਿ ਉਹਨਾਂ ਕੋਲ ਦੋਸ਼ੀਆਂ ਖਿਲਾਫ ਸਬੂਤ ਹੈ ਤੇ ਇਹ ਦੱਸਣ ਤੋਂ ਇਨਕਾਰ ਕਰ ਰਹੇ ਹਨ ਕਿ ਦੋਸ਼ੀ ਕੌਣ ਹੈ ਤਾਂ ਇਹ ਵੀ ਆਪਣੇ ਆਪ ਵਿਚ ਗੁਰੂ ਸਾਹਿਬ ਦੀ ਬੇਅਦਬੀ ਹੈ। ਉਹਨਾਂ ਕਿਹਾ ਕਿ ਜੇਕਰ ਇਹਨਾਂ ਕੋਲ ਕੋਈ ਸਬੂਤ ਨਹੀਂ ਹੈ ਤਾਂ ਫਿਰ ਇਹ ਵੀ ਇਕ ਬੇਹੱਦ ਹੀ ਗੰਭੀਰ ਤੇ ਸੰਜੀਦਾ ਮਾਮਲੇ ਵਿਚ ਝੂਠ ਬੋਲਣ ਦੇ ਦੋਸ਼ੀ ਹਨ।

ਸ੍ਰੀ ਬਾਦਲ ਨੇ ਕਿਹਾ ਕਿ ਇਹਨਾਂ ਆਗੂਆਂ ਨੂੰ ਇਸ ਪੜਾਅ ’ਤੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਮਹਾਨ ਗੁਰੂ ਸਾਹਿਬਾਨ ਦਾ ਦੇਣ ਦੇਣਾ ਚਾਹੀਦਾ ਹੈ ਅਤੇ ਹੁਣ ਵੀ ਸਿੱਖ ਕੌਮ, ਐਸ ਆਈ ਟੀ ਤੇ ਅਦਾਲਤ ਨਾਲ ਸਾਰੇ ਸਬੂਤਾਂ ਦੇ ਵੇਰਵੇ ਸਾਂਝੇ ਕਰਨੇ ਚਾਹੀਦੇ ਹਨ, ਜੋ ਇਹਨਾਂ ਮੁਤਾਬਕ ਦੋਸ਼ੀ ਹਨ ਪਰ ਇਹ ਨਾ ਜਾਣੇ ਕਿਸ ਕਾਰਨ ਇਹ ਦੱਸ ਨਹੀਂ ਰਹੇ ਹਨ।

ਅਕਾਲੀ ਆਗੂ ਨੇ ਹੋਰ ਕਿਹਾ ਕਿ ਭਾਵੇਂ ਉਹਨਾਂ ਦੀ ਪਾਰਟੀ ਦਾ ਇਸ ਸਿਆਸੀ ਤੌਰ ’ਤੇ ਪ੍ਰੇਰਿਤ ਐਸ ਆਈ ਟੀ ਵਿਚ ਕੋਈ ਵਿਸ਼ਵਾਸ ਨਹੀਂ ਹੈ ਪਰ ਫਿਰ ਵੀ ਅਸੀਂ ਇਸਦੇ ਸਾਹਮਣੇ ਪੇਸ਼ ਹੋਣ ਲਈ ਤਿਆਰ ਹਾਂ ਤੇ ਇਸ ਨਾਲ ਪੂਰਾ ਸਹਿਯੋਗ ਕਰਾਂਗੇ ਕਿਉਂਕਿ ਅਸੀਂ ਕਾਨੂੰਨ ਤੇ ਨਿਆਂਪਾਲਿਕਾ ਦਾ ਪੂਰਾ ਸਨਮਾਨ ਕਰਦੇ ਹਾਂ।

ਉਹਨਾਂ ਕਿਹਾ ਕਿ ਇਸੇ ਤਰੀਕੇ ਸ਼੍ਰੋਮਣੀ ਅਕਾਲੀ ਦਲ ਨਵੀਂ ਐਸ ਆਈ ਟੀ ਨਾਲ ਵੀ ਪੂਰਾ ਸਹਿਯੋਗ ਕਰੇਗਾ ਭਾਵੇਂ ਕਿ ਸਰਕਾਰ ਦਾ ਇਕੌਤਾ ਮਕਸਦ ਸਿਆਸੀ ਬਦਲਾਖੋਰੀ ਹੈ ਅਤੇ ਇਹ ਆਪਣੀ ਅਸਫਲਤਾ, ਅਯੋਗਤਾ ਤੇ ਗਲਤੀਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਅਜਿਹਾ ਕਰ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...