Tuesday, April 16, 2024

ਵਾਹਿਗੁਰੂ

spot_img
spot_img

ਬੇਅੰਤ ਸਿੰਘ ਦੇ ਨਾਮ ’ਤੇ ਰੱਖ਼ਿਆ ਜਾਵੇਗਾ ਸਵੱਦੀ ਕਲਾਂ ਦੇ ਸਰਕਾਰੀ ਆਈ.ਟੀ.ਆਈ. ਦਾ ਨਾਂਅ – ਰਾਣਾ ਗੁਰਜੀਤ ਸਿੰਘ ਨੇ ਰੱਖ਼ਿਆ ਨੀਂਹ ਪੱਥਰ

- Advertisement -

ਯੈੱਸ ਪੰਜਾਬ
ਸਵੱਦੀ ਕਲਾਂ, (ਮੁੱਲਾਂਪੁਰ/ਲੁਧਿਆਣਾ) 4 ਦਸੰਬਰ, 2021 –
ਫ਼ ਅੱਜ ਹਲਕਾ ਦਾਖਾ ਦੇ ਨਾਮਵਰ ਪਿੰਡ ਸਵੱਦੀ ਕਲਾਂ ਵਿੱਚ ਉਦਯੋਗਿਕ ਤੇ ਤਕਨੀਕੀ ਸਿੱਖਿਆ ਮੰਤਰੀ ਸ੍ਰ. ਰਾਣਾ ਗੁਰਜੀਤ ਸਿੰਘ ਸੋਢੀ ਨੇ ਸਰਕਾਰੀ ਆਈ।ਟੀ।ਆਈ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ, ਚੇਅਰਮੈਨ ਸ਼੍ਰੀ ਕ੍ਰਿਸਨ ਕੁਮਾਰ ਬਾਵਾ, ਜਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਪੇਡਾ ਦੇ ਵਾਇਸ ਚੇਅਰਮੈਨ ਡਾ। ਕਰਨ ਵੜਿੰਗ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।

ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਰਾਣਾ ਗੁਰਜੀਤ ਸਿੰਘ ਸੋਢੀ ਨੇ ਆਈ।ਟੀ।ਆਈ ਦਾ ਉਦਘਾਟਨ ਕਰਨ ਉਪਰੰਤ ਵਿਸ਼ਾਲ ਪੰਡਾਲ ਵਿੱਚ ਪੁੱਜੇ ਜਿੱਥੇ ਵੱਡੀ ਗਿਣਤੀ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸ੍ਰ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਜਿੱਥੇ ਅੱਜ ਆਈ।ਟੀ।ਆਈ ਦਾ ਉਦਘਾਟਨ ਕਰਨ ਨਾਲ ਉਨ੍ਹਾਂ ਨੂੰ ਖੁਸ਼ੀ ਮਿਲੀ ਹੈ, ਉੱਥੇ ਹੀ ਉਨ੍ਹਾਂ ਨੂੰ ਇਸ ਗੱਲ ਤੇ ਵੀ ਮਾਣ ਮਹਿਸੂਸ ਹੋ ਰਿਹਾ ਹੈ, ਕਿ ਮਰਹੂਮ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਦਾ ਇਹ ਸੁਪਨਾ ਅੱਜ ਪੂਰਾ ਹੋਇਆ ਹੈ।

ਜੋ ਉਨ੍ਹਾਂ ਨੇ ਅੱਜ ਤੋਂ ਕਰੀਬ 25-26 ਸਾਲ ਪਹਿਲਾ ਇਸ ਆਈ।ਟੀ।ਆਈ ਨੂੰ ਚਾਲੂ ਕਰਨ ਦਾ ਸੁਪਨਾ ਲਿਆ ਸੀ। ਉਨ੍ਹਾਂ ਇਸ ਉਦਯੋਗਿਕ ਸੰਸਥਾਂ ਵਾਸਤੇ ਕਰੀਬ 2.50 ਕਰੋੜ ਰੁਪਏ ਬਿਲਡਿੰਗ ਵਾਸਤੇ ਅਤੇ ਕਰੀਬ 3.50 ਕਰੋੜ ਰੁਪਏ ਸਾਮਾਨ ਲਈ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰੀ ਆਈ.ਟੀ.ਆਈ. ਦਾ ਨਾਮ ਮਰਹੂਮ ਮੁੱਖ ਮੰਤਰੀ ਸ੍ਰ. ਬੇਅੰਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ।

ਇਸ ਮੋਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਤਹਿਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਬਦੌਲਤ ਅੱਜ ਸਵੱਦੀ ਕਲਾਂ ਦੀ ਇਹ ਸਿਖਲਾਈ ਉਦਯੋਗਿਕ ਸੰਸਥਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਸੂਬਾ ਤਰੱਕੀ ਦੀਆਂ ਲੀਹਾਂ ‘ਤੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਦਾਖਾ ਵਿੱਚ ਵਿਕਾਸ ਕਾਰਜਾਂ ਪੂਰੇ ਜ਼ੋਰਾਂ ‘ਤੇ ਚੱਲ ਰਹੇ ਹਨ ਅਤੇ ਹਲਕੇ ਵਿਕਾਸ ਪੱਖੋਂ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ।

ਇਸ ਮੌਕੇ ਸਵੱਦੀ ਕਲਾਂ ਅਤੇ ਸਵੱਦੀ (ਪੱਛਮੀ) ਦੀ ਗ੍ਰਾਂਮ ਪੰਚਾਇਤ ਵੱਲੋਂ ਜਿੱਥੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸਨਮਾਨ ਕੀਤਾ ਉੱਥੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਉਕਤ ਦੋਵਾਂ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਕੈਪਟਨ ਸੰਧੂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਖਾਦੀ ਬੋਰਡ ਦੇ ਵਾਇਸ ਚੇਅਰਮੈਨ ਮੇਜਰ ਸਿੰਘ ਭੈਣੀ, ਚੇਅਰਮੈਨ ਮਾਰਕੀਟ ਕਮੇਟੀ ਮੁੱਲਾਂਪੁਰ ਮਨਜੀਤ ਸਿੰਘ ਭਰੋਵਾਲ, ਸੁਰਿੰਦਰ ਸਿੰਘ ਟੀਟੂ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾ ਬੇਟ, ਸਤਵਿੰਦਰਪਾਲ ਸਿੰਘ ਕਾਕਾ ਗਰੇਵਾਲ ਚੇਅਰਮੈਨ ਮਾਰਕੀਟ ਕਮੇਟੀ ਜਗਰਾਓ, ਮਨਪ੍ਰੀਤ ਸਿੰਘ ਸੇਖੋਂ ਈਸੇਵਾਲ, ਵਰਿੰਦਰ ਸਿੰਘ ਢਿੱਲੋ ਮਦਾਰਪੁਰਾ (ਦੋਵੇਂ ਕਾਂਗਰਸ ਬਲਾਕ ਪ੍ਰਧਾਨ), ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਵਿਭਾਗ ਸ਼੍ਰੀਮਤੀ ਤਨੂੰ ਕਸ਼ਅਪ, ਏ।ਡੀ।ਸੀ ਜਗਰਾਓ ਮੈਡਮ ਨਯਨ ਜੱਸਲ, ਪ੍ਰਿੰ ਬਲਜਿੰਦਰ ਸਿੰਘ ਆਈ।ਟੀ।ਆਈ।, ਕਮਲਜੀਤ ਸਿੰਘ ਐੱਸ।ਡੀ।ਓ ਪੀ। ਡਬਲਯੂ।ਡੀ।, ਜੇ।ਈ ਵਾਸੂ ਮੰਗਲਾ ਅਤੇ ਐਨ।ਐਸ।ਯੂ।ਆਈ ਦੇ ਪ੍ਰਧਾਨ ਸੰਦੀਪ ਸਿੰਘ ਸੇਖੋਂ, ਸੀਨੀਅਰ ਕਾਂਗਰਸੀ ਦਰਸ਼ਨ ਸਿੰਘ ਬੀਰਮੀ ਕਾਂਗਰਸੀ ਆਗੂ, ਰਮਨਦੀਪ ਸਿੰਘ ਰਿੱਕੀ ਚੌਹਾਨ, ਰਣਜੀਤ ਸਿੰਘ ਹਾਂਸ, (ਦੋਵੇ ਜਿਲ੍ਹਾ ਪ੍ਰੀਸ਼ਦ) ਸਾਮ ਲਾਲ ਜਿੰਦਲ, ਗੁਲਵੰਤ ਸਿੰਘ ਜੰਡੀ, ਕਮਲਜੀਤ ਸਿੰਘ ਕਿੱਕੀ ਲਤਾਲਾ (ਤਿੰਨੇ ਵਾਇਸ ਚੇਅਰਮੈਨ), ਬਲਾਕ ਸੰਮਤੀ ਚੇਅਰਮੈਨ ਲਖਵਿੰਦਰ ਸਿੰਘ ਘਮਨੇਵਾਲ, ਨਗਰ ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ, ਸੀਨੀਅਰ ਵਾਇਸ ਪ੍ਰਧਾਨ ਕਰਨਵੀਰ ਸਿੰਘ ਸੇਖੋਂ, ਸ਼ਹਿਰੀ ਪ੍ਰਧਾਨ ਪਵਨ ਸਿਡਾਨਾ, ਪ੍ਰਧਾਨ ਤਰਲੋਕ ਸਿੰਘ ਸਵੱਦੀ, ਗੁਰਜੀਤ ਸਿੰਘ ਜੰਡੀ ਸਮੇਤ ਹੋਰ ਵੀ ਕਾਂਗਰਸੀ ਆਗੂ ਤੇ ਵਰਕਰ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,208FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...